Monday, October 26, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

International

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

September 08, 2026 04:11 PM
SehajTimes
ਉਦਯੋਗ ਮੰਤਰੀ ਅਰੋੜਾ ਵੱਲੋਂ ਯੂ.ਏ.ਈ.ਆਈ.ਆਈ.ਸੀ. ਦੇ ਸਕੱਤਰ ਜਨਰਲ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨਾਲ ਮੁਲਾਕਾਤ
ਯੂ.ਏ.ਈ. ਨਿਵੇਸ਼ਕਾਂ ਅੱਗੇ ਪੰਜਾਬ ਨੂੰ ਪਸੰਦੀਦਾ ਨਿਵੇਸ਼ ਸਥਾਨ ਵਜੋਂ ਕੀਤਾ ਪੇਸ਼
ਮਾਨ ਸਰਕਾਰ ਆਲਮੀ ਭਾਈਵਾਲੀ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ: ਅਮਨ ਅਰੋੜਾ
 
ਦੁਬਈ/ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਵੱਡੇ ਯਤਨ ਤਹਿਤ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਦੁਬਈ ਵਿੱਚ ਸਾਲਾਨਾ ਨਿਵੇਸ਼ ਮੀਟਿੰਗ (ਏ.ਆਈ.ਐੱਮ.) ਮੌਕੇ ਯੂ.ਏ.ਈ. ਇੰਟਰਨੈਸ਼ਨਲ ਇਨਵੈਸਟਮੈਂਟ ਕੌਂਸਲ (ਯੂ.ਏ.ਈ.ਆਈ.ਆਈ.ਸੀ.) ਦੇ ਸਕੱਤਰ ਜਨਰਲ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨਾਲ ਮੁਲਾਕਾਤ ਕਰਕੇ ਸੂਬੇ ਵਿੱਚ ਨਿਵੇਸ਼ ਲਿਆਉਣ ਦੇ ਅਥਾਹ ਤੇ ਵਿਆਪਕ ਮੌਕਿਆਂ ਬਾਰੇ ਚਰਚਾ ਕੀਤੀ। ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਉਦਯੋਗ ਮੰਤਰੀ ਨੇ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨੂੰ ਪੰਜਾਬ ਦੀਆਂ ਵਿਸ਼ਾਲ ਆਰਥਿਕ ਸੰਭਾਵਨਾਵਾਂ ਬਾਰੇ ਜਾਣੂ ਕਰਵਾਇਆ ਅਤੇ ਯੂ.ਏ.ਈ. ਦੇ ਨਿਵੇਸ਼ਕਾਂ ਨੂੰ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਭਾਈਵਾਲੀਆਂ ਰਾਹੀਂ ਉੱਚ-ਵਿਕਾਸ ਵਾਲੇ ਖੇਤਰਾਂ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਸੂਬਾ ਸਰਕਾਰ ਦੇ ਸਨਅਤੀ ਵਿਕਾਸ ਸਬੰਧੀ ਅਹਿਦ ਨੂੰ ਦੁਹਰਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਯੂ.ਏ.ਈ.ਆਈ.ਆਈ.ਸੀ. ਨੂੰ ਭਰੋਸਾ ਦਿੱਤਾ ਕਿ ਸੂਬੇ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਜਾਂ ਕਾਰੋਬਾਰ ਵਿਸਥਾਰ ਦੇ ਚਾਹਵਾਨ ਨਿਵੇਸ਼ਕਾਂ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਪ੍ਰਸ਼ਾਸਕੀ ਸਹਿਯੋਗ, ਮਾਰਗਦਰਸ਼ਨ ਅਤੇ ਮਾਲ-ਢੁਆਈ ਤੇ ਹੋਰ ਪ੍ਰਬੰਧਕੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਅਸੀਂ ਯੂ.ਏ.ਈ. ਦੇ ਕਾਰੋਬਾਰੀ ਆਗੂਆਂ ਨੂੰ ਪੰਜਾਬ ਦੀ ਇਸ ਪ੍ਰਭਾਵੀ ਆਰਥਿਕ ਵਿਕਾਸ ਯਾਤਰਾ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੰਦੇ ਹਾਂ।” ਯੂ.ਏ.ਈ. ਇੰਟਰਨੈਸ਼ਨਲ ਇਨਵੈਸਟਮੈਂਟ ਕੌਂਸਲ (ਯੂ.ਏ.ਈ.ਆਈ.ਆਈ.ਸੀ.), ਜੋ ਵਿਦੇਸ਼ੀ ਪ੍ਰਤੱਖ ਨਿਵੇਸ਼ (ਐੱਫ.ਡੀ.ਆਈ.) ਨੂੰ ਚੈਨਲਾਈਜ਼ ਕਰਨ ਲਈ ਯੂ.ਏ.ਈ. ਦੀਆਂ ਜਨਤਕ ਅਤੇ ਨਿੱਜੀ ਸੰਸਥਾਵਾਂ ਨੂੰ ਇਕਜੁੱਟ ਕਰਦੀ ਹੈ, ਨੇ ਪੰਜਾਬ ਦੇ ਵਫ਼ਦ ਦੀ ਇਸ ਸਰਗਰਮ ਪਹਿਲਕਦਮੀ ਦਾ ਸਵਾਗਤ ਕੀਤਾ। ਮੀਟਿੰਗ ਦੌਰਾਨ ਯੂ.ਏ.ਈ. ਅਤੇ ਪੰਜਾਬ ਦਰਮਿਆਨ ਸਿੱਧੇ ਪੂੰਜੀ ਪ੍ਰਵਾਹ ਅਤੇ ਸਾਂਝੇ ਉੱਦਮਾਂ ਨੂੰ ਸਮਰੱਥ ਬਣਾਉਣ ਲਈ ਮਜ਼ਬੂਤ ਸੰਸਥਾਗਤ ਸੰਪਰਕ ਸਥਾਪਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਦੁਵੱਲੀ ਗੱਲਬਾਤ 'ਤੇ ਤਸੱਲੀ ਪ੍ਰਗਟਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮੁਲਾਕਾਤ ਅਹਿਮ ਮੀਲ ਪੱਥਰ ਸਾਬਤ ਹੋਵੇਗੀ, ਜੋ ਦੁਵੱਲੇ ਆਰਥਿਕ ਸਹਿਯੋਗ, ਮਜ਼ਬੂਤ ਵਪਾਰਕ ਸਬੰਧਾਂ ਅਤੇ ਪੰਜਾਬ ਵਿੱਚ ਵੱਡੀ ਪੱਧਰ 'ਤੇ ਨਿਵੇਸ਼ ਦਾ ਰਾਹ ਪੱਧਰਾ ਕਰੇਗੀ।

Have something to say? Post your comment

More in International

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

ਖ਼ਾਲਸਾ ਏਡ ਦੇ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਭਾਰਤੀ ਇੰਜੀਨੀਅਰ ਨੇ ਅਮਰੀਕਾ ਵਿੱਚ ਪਤਨੀ ਦਾ ਕੀਤਾ ਕਤਲ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਦੌਰੇ 'ਤੇ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਵੇਗਾ

ਅਮਰੀਕਾ ਨੇ ਈਰਾਨ 'ਤੇ ਕੀਤਾ ਫਿਰ ਹਮਲਾ

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ