Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ

September 09, 2026 01:39 PM
SehajTimes
195 ਹਾਟਸਪਾਟਾਂ 'ਤੇ 82 ਵਿਸ਼ੇਸ਼ ਰੇਡਾਂ; ਬੱਚਿਆਂ ਨੂੰ ਭਿਖਿਆ ਤੋਂ ਮੁਕਤ ਕਰਕੇ ਸਿੱਖਿਆ ਅਤੇ ਸੁਰੱਖਿਅਤ ਭਵਿੱਖ ਨਾਲ ਜੋੜਨ ਵੱਲ ਅਹਿਮ ਕਦਮ
 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਬੱਚੇ ਦੇ ਸੁਰੱਖਿਅਤ ਬਚਪਨ ਲਈ ਵਚਨਬੱਧ; ਡਾ. ਬਲਜੀਤ ਕੌਰ ਵੱਲੋਂ ਲੋਕਾਂ ਨੂੰ ਚਾਈਲਡ ਹੈਲਪਲਾਈਨ 1098 'ਤੇ ਸੂਚਨਾ ਦੇਣ ਦੀ ਅਪੀਲ

ਚੰਡੀਗੜ੍ਹ :  
  ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਭਿਖਿਆ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਹਰ ਬੱਚੇ ਦੇ ਬਚਪਨ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਪ੍ਰੋਜੈਕਟ ‘ਜੀਵਨਜੋਤ’ ਤਹਿਤ ਸੂਬਾ ਭਰ ਵਿੱਚ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਬੱਚੇ ਨੂੰ ਭਿਖਿਆ, ਸ਼ੋਸ਼ਣ ਅਤੇ ਅਸੁਰੱਖਿਆ ਤੋਂ ਮੁਕਤ ਕਰਕੇ ਉਸ ਨੂੰ ਸੁਰੱਖਿਆ, ਸਿੱਖਿਆ ਅਤੇ ਸਨਮਾਨ ਨਾਲ ਭਰਪੂਰ ਜੀਵਨ ਪ੍ਰਦਾਨ ਕਰਨ ਲਈ ਦ੍ਰਿੜ੍ਹ ਸੰਕਲਪਿਤ ਹੈ। ਇਸੇ ਮਕਸਦ ਨਾਲ ਜ਼ਿਲ੍ਹਾ ਪੱਧਰੀ ਟਾਸਕ ਫੋਰਸਾਂ ਰਾਹੀਂ ਪ੍ਰੋਜੈਕਟ ‘ਜੀਵਨਜੋਤ’ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੀਤੇ ਦਿਨਾਂ ਤੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੌਰਾਨ ਦਿਨ ਅਤੇ ਸ਼ਾਮ ਦੇ ਵੱਖ-ਵੱਖ ਸਮਿਆਂ ਵਿੱਚ 195 ਹਾਟਸਪਾਟਾਂ 'ਤੇ 82 ਵਿਸ਼ੇਸ਼ ਰੇਡਾਂ ਕੀਤੀਆਂ ਗਈਆਂ, ਜਿਨ੍ਹਾਂ ਦੌਰਾਨ 39 ਬੱਚਿਆਂ ਨੂੰ ਬਾਲ ਭਿਖਿਆ ਵਿੱਚੋਂ ਰੈਸਕਿਊ ਕਰਕੇ ਸਬੰਧਤ ਬਾਲ ਭਲਾਈ ਕਮੇਟੀਆਂ ਅੱਗੇ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦਸਤਾਵੇਜ਼ਾਂ ਅਤੇ ਪਰਿਵਾਰਕ ਪਛਾਣ ਦੀ ਤਸਦੀਕ ਉਪਰੰਤ 27 ਬੱਚਿਆਂ ਨੂੰ ਮੌਕੇ 'ਤੇ ਹੀ ਉਨ੍ਹਾਂ ਦੇ ਮਾਪਿਆਂ ਦੇ ਸਪੁਰਦ ਕਰ ਦਿੱਤਾ ਗਿਆ, ਜਦਕਿ ਬਾਕੀ 12 ਬੱਚਿਆਂ ਨੂੰ ਬਾਲ ਘਰਾਂ ਵਿੱਚ ਸੁਰੱਖਿਅਤ ਰੱਖਿਆ ਗਿਆ ਹੈ। ਇਨ੍ਹਾਂ ਬੱਚਿਆਂ ਨੂੰ ਵੀ ਸਬੰਧਤ ਪਰਿਵਾਰਾਂ ਨਾਲ ਰਿਸ਼ਤੇ ਦੀ ਪੁਸ਼ਟੀ ਹੋਣ ਤੋਂ ਬਾਅਦ ਹੀ ਸਪੁਰਦ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਦੇ ਸਰਵੋਤਮ ਹਿੱਤਾਂ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਸਭ ਤੋਂ ਵੱਧ 10 ਬੱਚੇ ਤਰਨ ਤਾਰਨ, 9 ਅੰਮ੍ਰਿਤਸਰ, 7 ਲੁਧਿਆਣਾ ਅਤੇ 5 ਐਸ.ਏ.ਐਸ. ਨਗਰ ਤੋਂ ਰੈਸਕਿਊ ਕੀਤੇ ਗਏ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਕਿਸੇ ਵੀ ਬੱਚੇ ਦਾ ਸਥਾਨ ਸੜਕਾਂ 'ਤੇ ਨਹੀਂ, ਸਗੋਂ ਸਕੂਲ, ਆਂਗਣਵਾੜੀ ਅਤੇ ਆਪਣੇ ਪਰਿਵਾਰ ਦੇ ਸੁਰੱਖਿਅਤ ਮਾਹੌਲ ਵਿੱਚ ਹੈ। ਉਨ੍ਹਾਂ ਕਿਹਾ ਕਿ ਤੁਹਾਡੀ ਇੱਕ ਸੂਚਨਾ ਕਿਸੇ ਬੱਚੇ ਦਾ ਬਚਪਨ ਬਚਾ ਸਕਦੀ ਹੈ ਅਤੇ ਉਸ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇ ਸਕਦੀ ਹੈ।

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ