Wednesday, October 28, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

September 09, 2026 02:11 PM
SehajTimes
ਚੰਡੀਗੜ੍ਹ :  ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼ (ਪੀ.ਆਈ.ਐਲ.ਬੀ.ਐਸ.), ਮੋਹਾਲੀ ਜੋ ਕਿ ਇੱਕ ਪ੍ਰਮੁੱਖ ਟਰਸ਼ਰੀ ਕੇਅਰ ਸੁਪਰ-ਸਪੈਸ਼ਲਿਟੀ ਸੰਸਥਾ ਹੈ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ, 2026 ਨੂੰ ਪਹਿਲੇ ਸਵੈ-ਇੱਛੁਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ। ਪੀ.ਆਈ.ਐਲ.ਬੀ.ਐਸ. ਦੇ ਡਾਇਰੈਕਟਰ ਡਾ. ਵਰਿੰਦਰ ਸਿੰਘ ਨੇ ਦੱਸਿਆ ਕਿ ਇਹ ਵਾਕ-ਇਨ ਖੂਨਦਾਨ ਮੁਹਿੰਮ ਸੰਸਥਾ ਦੇ ਸੈਕਟਰ-60, ਮੋਹਾਲੀ ਸਥਿਤ ਕੈਂਪਸ ਦੇ ਨਿਊ ਡਾਇਗਨੌਸਟਿਕ ਬਲਾਕ ਦੀ ਪਹਿਲੀ ਮੰਜ਼ਿਲ 'ਤੇ ਬਣੇ ਅਤਿ-ਆਧੁਨਿਕ ਬਲੱਡ ਸੈਂਟਰ ਵਿਖੇ ਚਲਾਈ ਜਾਵੇਗੀ। ਇਸ ਉਪਰਾਲੇ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਡਾ. ਵਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇੱਕ ਵਾਰ ਕੀਤਾ ਖੂਨਦਾਨ ਤਿੰਨ ਕੀਮਤੀ ਜਾਨਾਂ ਬਚਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰੁਟੀਨ ਪ੍ਰਕਿਰਿਆਵਾਂ, ਚੱਲ ਰਹੇ ਡਾਕਟਰੀ ਇਲਾਜਾਂ, ਗੁੰਝਲਦਾਰ ਹੈਪੇਟੋਬਿਲੀਅਰੀ ਸਰਜਰੀਆਂ ਅਤੇ ਸੰਸਥਾਨ ਦੇ ਸਫ਼ਲਤਾਪੂਰਵਕ ਸਥਾਪਿਤ ਲਿਵਰ ਟਰਾਂਸਪਲਾਂਟ ਪ੍ਰੋਗਰਾਮ ਲਈ ਬਲੱਡ ਅਤੇ ਇਸ ਦੇ ਕੰਪੋਨੈਂਟਸ ਦੀ ਰੋਜ਼ਾਨਾ ਲੋੜ ਪੈਂਦੀ ਹੈ। ਡਾ. ਵਰਿੰਦਰ ਸਿੰਘ ਨੇ ਸਾਂਝਾ ਕੀਤਾ ਕਿ ਟਰਾਂਸਫਿਊਜ਼ਨ ਮੈਡੀਸਨ ਵਿਭਾਗ ਲਾਇਸੰਸ ਪ੍ਰਾਪਤ ਕਰਨ ਉਪਰੰਤ ਪੂਰੀ ਤਰ੍ਹਾਂ ਕਾਰਜਸ਼ੀਲ ਹੈ, ਜਿਸ ਕੋਲ ਖੂਨ ਇਕੱਤਰ ਕਰਨ ਅਤੇ ਬਲੱਡ ਕੰਪੋਨੈਂਟ ਵੱਖ ਕਰਨ ਲਈ ਉੱਨਤ ਬੁਨਿਆਦੀ ਢਾਂਚਾ ਅਤੇ ਆਧੁਨਿਕ ਉਪਕਰਨ ਮੌਜੂਦ ਹਨ। ਯੋਗ ਨਾਗਰਿਕਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਡਾਇਰੈਕਟਰ ਨੇ ਲੋਕਾਂ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣ ਅਤੇ ਸਵੈ-ਇੱਛਾ ਨਾਲ ਖੂਨ ਦੇ ਕੇ ਇਸ ਉਪਰਾਲੇ ਵਿੱਚ ਸਾਰਥਕ ਯੋਗਦਾਨ ਪਾਉਣ ਦੀ ਅਪੀਲ ਕੀਤੀ।

Have something to say? Post your comment

More in Chandigarh

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਰਾਜਪਾਲ ਨੂੰ “ਆਰ.ਟੀ.ਆਈ. ਐਂਡ ਗੁੱਡ ਗਵਰਨੈਂਸ” ਪੁਸਤਕ ਭੇਂਟ

ਗੈਂਗਸਟਰਾਂ 'ਤੇ ਵਾਰ ਦਾ 280ਵਾਂ ਦਿਨ: ਪੰਜਾਬ ਪੁਲਿਸ ਵੱਲੋਂ 510 ਥਾਈਂ ਛਾਪੇਮਾਰੀ; 175 ਕਾਬੂ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ