Sunday, October 25, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

40 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਹਾਇਕ–ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

September 09, 2026 02:22 PM
SehajTimes

ਚੰਡੀਗੜ੍ਹ  : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ,  ਐਲਡੇਕੋ ਅਸਟੇਟ ਪੁਲਿਸ ਚੌਕੀ ਇੰਚਾਰਜ, ਪੁਲਿਸ ਸਟੇਸ਼ਨ ਸਲੇਮ ਟਾਬਰੀ, ਲੁਧਿਆਣਾ ਵਜੋਂ ਤਾਇਨਾਤ ਸਹਾਇਕ–ਸਬ ਇੰਸਪੈਕਟਰ ਜਿੰਦਲ ਲਾਲ ਨੂੰ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮੁਲਾਜ਼ਮ ਨੂੰ ਪਿੰਡ ਭੱਟੀਆਂ ਬੇਟ ਜ਼ਿਲ੍ਹਾ ਲੁਧਿਆਣਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਦੀ ਆਪਣੇ ਗੁਆਂਢੀ ਨਾਲ ਲੜਾਈ ਹੋਈ ਸੀ। ਇਸ ਸਬੰਧ ਵਿੱਚ, ਮੈਡੀਕਲ ਰਿਪੋਰਟਾਂ ਦੇ ਅਧਾਰ ’ਤੇ ਪੁਲਿਸ ਚੌਕੀ ਐਲਡੇਕੋ ਅਸਟੇਟ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਅਧਿਕਾਰੀ ਦੋਸ਼ੀ ਏਐਸਆਈ ਜਿੰਦਲ ਲਾਲ ਸੀ। ਦੋਸ਼ੀ ਅਧਿਕਾਰੀ ਸ਼ਿਕਾਇਤਕਰਤਾ ਤੋਂ ਆਪਣੇ ਗੁਆਂਢੀ ਨਾਲ ਸਮਝੌਤਾ ਕਰਵਾਉਣ ਲਈ ਪਹਿਲਾਂ ਹੀ 50,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੇ 50000 ਰੁਪਏ ਰਿਸ਼ਵਤ ਲੈਣ ਦੇ ਬਾਵਜੂਦ ਵੀ ਸ਼ਿਕਾਇਤਕਰਤਾ ਦੀ ਪਤਨੀ ਵਿਰੁੱਧ ਕੇਸ ਦਰਜ ਕੀਤਾ। ਬੁਲਾਰੇ ਨੇ ਅੱਗੇ ਕਿਹਾ ਕਿ ਦੋਸ਼ੀ ਏਐਸਆਈ ਨੇ ਦੂਜੀ ਧਿਰ ਵਿਰੁੱਧ ਕਰਾਸ ਕੇਸ ਦਰਜ ਕਰਵਾਉਣ ਲਈ ਸ਼ਿਕਾਇਤਕਰਤਾ ਤੋਂ 40000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਲਈ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ। ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ , ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ