Monday, October 26, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

International

ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

September 09, 2026 02:24 PM
SehajTimes

ਉਦਯੋਗ ਮੰਤਰੀ ਨੇ 'ਇਨਵੈਸਟ ਪੰਜਾਬ' ਰਾਹੀਂ ਸਮਾਂਬੱਧ ਸਹੂਲਤਾਂ ਅਤੇ ਹਰ ਪੱਧਰ 'ਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ
ਪੰਜਾਬ ਦਾ ਉਦੇਸ਼ ਸਿਰਫ਼ ਨਿਵੇਸ਼ ਆਕਰਸ਼ਿਤ ਕਰਨਾ ਹੀ ਨਹੀਂ, ਸਗੋਂ ਲੰਬੇ ਸਮੇਂ ਦੀ ਭਾਈਵਾਲੀ ਕਾਇਮ ਕਰਨਾ ਹੈ, ਜੋ ਰੁਜ਼ਗਾਰ ਪੈਦਾ ਕਰੇ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਵੇ: ਅਮਨ ਅਰੋੜਾ

ਚੰਡੀਗੜ੍ਹ/ਦੁਬਈ :   ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਵਿਆਪਕ ਯਤਨ ਵਜੋਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਯੂ.ਏ.ਈ. ਦੇ ਚੋਟੀ ਦੇ ਕਾਰੋਬਾਰੀ ਸਮੂਹਾਂ ਅੱਗੇ ਸੂਬੇ ਦੀ ਨਿਵੇਸ਼ਕ-ਪੱਖੀ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਅਤੇ ਸਿੰਗਲ-ਵਿੰਡੋ ਕਲੀਅਰੈਂਸ ਸਿਸਟਮ ਦਾ ਖਾਕਾ ਪੇਸ਼ ਕੀਤਾ ਅਤੇ 'ਇਨਵੈਸਟ ਪੰਜਾਬ' ਰਾਹੀਂ ਸਮਾਂਬੱਧ ਸਹੂਲਤਾਂ, ਜਵਾਬਦੇਹ ਪ੍ਰਸ਼ਾਸਨ ਅਤੇ ਸਮਰਪਿਤ ਸਹਿਯੋਗ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਦੁਬਈ ਵਿਖੇ ਭਾਰਤ ਦੇ ਕੌਂਸਲ ਜਨਰਲ ਡਾ. ਏਮਾਦੀ ਵਿਸ਼ਨੂੰ ਵਰਧਨ ਰੈੱਡੀ ਨੇ ਪੰਜਾਬ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ, ਨਿਵੇਸ਼ਕਾਂ ਦੀ ਸ਼ਮੂਲੀਅਤ ਵਧਾਉਣ ਅਤੇ ਨਿਵੇਸ਼ਕਾਂ ਦੇ ਭਰੋਸੇ ਨੂੰ ਹੋਰ ਮਜ਼ਬੂਤ ਕਰਨ ਦੇ ਵਿਸ਼ਿਆਂ 'ਤੇ ਚਰਚਾ ਵਾਸਤੇ ਸ੍ਰੀ ਅਮਨ ਅਰੋੜਾ ਲਈ ਨਾਸ਼ਤੇ ਦੀ ਮੇਜ਼ਬਾਨੀ ਕੀਤੀ। ਆਪਣੇ ਦੁਬਈ ਦੌਰੇ ਦੌਰਾਨ ਸ੍ਰੀ ਅਮਨ ਅਰੋੜਾ ਨੇ ਖੇਤਰ-ਅਧਾਰਿਤ ਨਿਵੇਸ਼ ਮੌਕਿਆਂ, ਕਾਰੋਬਾਰ ਤੋਂ ਕਾਰੋਬਾਰ (ਬੀ-ਟੂ ਬੀ) ਸਾਂਝੇਦਾਰੀਆਂ, ਤਕਨੀਕੀ ਸਹਿਯੋਗ ਅਤੇ ਪੰਜਾਬ ਦੇ ਵਿਕਾਸ ਵਿੱਚ ਯੂ.ਏ.ਈ. ਦੀ ਵੱਧ ਤੋਂ ਵੱਧ ਭਾਗੀਦਾਰੀ ਦੀ ਪੜਚੋਲ ਲਈ ਪ੍ਰਮੁੱਖ ਕਾਰੋਬਾਰੀ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ, ਜਿਨ੍ਹਾਂ ਵਿੱਚ ਸ਼ਰਾਫ ਗਰੁੱਪ ਦੇ ਪ੍ਰਧਾਨ ਅਤੇ ਸੀ.ਈ.ਓ. ਸ੍ਰੀ ਸ਼ਿਆਮ ਕਪੂਰ, ਮਾਊਂਟ ਮੇਰੂ ਗਰੁੱਪ ਦੇ ਪ੍ਰੈਜ਼ੀਡੈਂਟ ਐਨਰਜੀ ਸ੍ਰੀ ਅਤੁਲ ਮਿੱਤਲ, ਅਲ ਡੋਬੋਵੀ ਗਰੁੱਪ ਦੇ ਚੇਅਰਮੈਨ ਸ੍ਰੀ ਸੁਰਿੰਦਰ ਸਿੰਘ ਕੰਧਾਰੀ, ਜੈਕੀਜ਼ ਦੇ ਸ੍ਰੀ ਜੈਕੀ ਪੰਜਾਬੀ, ਅਪੈਰਲ ਗਰੁੱਪ ਦੇ ਚੇਅਰਮੈਨ ਸ੍ਰੀ ਨੀਲੇਸ਼ ਵੇਦ, ਲੁਲੂ ਰਿਟੇਲ ਹੋਲਡਿੰਗਜ਼ ਪੀ.ਐਲ.ਸੀ. ਦੇ ਗਰੁੱਪ ਡਾਇਰੈਕਟਰ –ਗਲੋਬਲ ਆਪ੍ਰੇਸ਼ਨਜ਼ ਸ੍ਰੀ ਸਲੀਮ ਐਮ.ਏ. ਅਤੇ ਜੈਮਸ ਐਜੂਕੇਸ਼ਨ ਦੇ ਸੰਸਥਾਪਕ ਅਤੇ ਚੇਅਰਮੈਨ ਸ੍ਰੀ ਸੰਨੀ ਵਰਕੀ ਸ਼ਾਮਲ ਸਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਏ.ਆਈ.ਐਮ. ਦੁਬਈ ਵਿੱਚ ਪੰਜਾਬ ਦੀ ਸ਼ਮੂਲੀਅਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਸ਼ਵ ਪੱਧਰੀ ਨਿਵੇਸ਼ਕਾਂ ਨੂੰ ਸੂਬੇ‘ਚ ਨਿਵੇਸ਼ ਲਈ ਆਕਰਸ਼ਿਤ ਕਰਨ ਅਤੇ ਪੰਜਾਬ ਦੀ ਨਵੀਂ ਨਿਵੇਸ਼ ਨੀਤੀ ਨਾਲ ਪੈਦਾ ਹੋਏ ਅਨੁਕੂਲ ਮੌਕਿਆਂ ਨੂੰ ਆਲਮੀ ਮੰਚ ਤੱਕ ਪ੍ਰਦਰਸ਼ਿਤ ਕਰਨ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ, "ਸਾਡਾ ਉਦੇਸ਼ ਸਿਰਫ਼ ਨਿਵੇਸ਼ ਲਿਆਉਣਾ ਹੀ ਨਹੀਂ ਹੈ, ਸਗੋਂ ਲੰਬੇ ਸਮੇਂ ਦੀ ਭਾਈਵਾਲੀ ਸਥਾਪਤ ਕਰਨਾ ਹੈ ਜੋ ਰੁਜ਼ਗਾਰ ਪੈਦਾ ਕਰੇ, ਉਦਯੋਗ ਨੂੰ ਮਜ਼ਬੂਤ ਕਰੇ ਅਤੇ ਪੰਜਾਬ ਦੇ ਆਰਥਿਕ ਵਿਕਾਸ ‘ਚ ਤੇਜ਼ੀ ਲਿਆਵੇ।" ਇਹ ਵਫ਼ਦ ਠੋਸ ਨਿਵੇਸ਼ ਤਜਵੀਜ਼ਾਂ ਦੀ ਪਛਾਣ ਅਤੇ ਸੂਬੇ ਨਾਲ ਭਾਈਵਾਲੀ ਨੂੰ ਸੁਖਾਲਾ ਬਣਾਉਣ ਲਈ ਆਲਮੀ ਅਤੇ ਯੂ.ਏ.ਈ. ਅਧਾਰਤ ਨਿਵੇਸ਼ਕਾਂ ਅਤੇ ਵਪਾਰਕ ਘਰਾਣਿਆਂ ਨਾਲ ਲਗਾਤਾਰ ਮੀਟਿੰਗਾਂ ਕਰ ਰਿਹਾ ਹੈ।

Have something to say? Post your comment

More in International

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਖ਼ਾਲਸਾ ਏਡ ਦੇ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਭਾਰਤੀ ਇੰਜੀਨੀਅਰ ਨੇ ਅਮਰੀਕਾ ਵਿੱਚ ਪਤਨੀ ਦਾ ਕੀਤਾ ਕਤਲ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਦੌਰੇ 'ਤੇ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਵੇਗਾ

ਅਮਰੀਕਾ ਨੇ ਈਰਾਨ 'ਤੇ ਕੀਤਾ ਫਿਰ ਹਮਲਾ

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ