Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

September 09, 2026 02:30 PM
SehajTimes

ਪੰਜਾਬ ਰਾਜ ਖੁਰਾਕ ਕਮਿਸ਼ਨ, ਖੇਤੀਬਾੜੀ ਵਿਭਾਗ ਅਤੇ ਪੀ.ਟੀ.ਪੀ.ਸੀ. ਵੱਲੋਂ ਸੈਮੀਨਾਰ ਦਾ ਆਯੋਜਨ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਹੋਏ ਸੇਵਾਮੁਕਤ

ਚੰਡੀਗੜ੍ਹ : ਪੰਜਾਬ ਰਾਜ ਖੁਰਾਕ ਕਮਿਸ਼ਨ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਟਰੇਡ ਪ੍ਰਮੋਸ਼ਨ ਕੌਂਸਲ ਵੱਲੋਂ ਫੂਡ ਪ੍ਰੋਸੈਸਿੰਗ ਐਮ.ਐਸ.ਐਮ.ਈਜ਼, ਕਿਸਾਨ ਉਤਪਾਦਕ ਸੰਗਠਨਾਂ (ਐਫ.ਪੀ.ਓ.), ਸਵੈ-ਸਹਾਇਤਾ ਸਮੂਹਾਂ (ਐਸ.ਐਚ.ਜੀ.), ਸਹਿਕਾਰੀ ਸਭਾਵਾਂ, ਸਟਾਰਟ-ਅੱਪਸ ਅਤੇ ਸੁਸਾਇਟੀਆਂ 'ਤੇ ਧਿਆਨ ਕੇਂਦਰਿਤ ਕਰਦਿਆਂ ਅੱਜ ਵੱਖ-ਵੱਖ ਸੈਸ਼ਨਾਂ ਵਾਲਾ ਇੱਕ ਸੈਮੀਨਾਰ ਕਰਵਾਇਆ ਗਿਆ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਡੇ ਕੋਲ ਉਪਜਾਊ ਜ਼ਮੀਨ ਦੇ ਨਾਲ-ਨਾਲ ਮਿਹਨਤੀ ਲੋਕ ਵੀ ਹਨ। ਇਸ ਲਈ ਸਾਨੂੰ ਉਤਪਾਦਨ ਦੇ ਨਾਲ-ਨਾਲ ਦੇਸ਼ ਭਰ ਦੇ ਅਤੇ ਆਲਮੀ ਮੰਚਾਂ 'ਤੇ ਵੀ ਆਪਣੇ ਉਤਪਾਦਾਂ ਦਾ ਮੰਡੀਕਰਨ ਕਰਨਾ ਵੀ ਆਉਣਾ ਚਾਹੀਦਾ ਹੈ। ਪੰਜਾਬ ਉੱਦਮਤਾ ਦੇ ਖੇਤਰ ਵਿੱਚ ਆਪਣੀ ਪਛਾਣ ਬਣਾ ਰਿਹਾ ਹੈ ਅਤੇ ਸੂਬੇ ਨੂੰ ਅੱਗੇ ਲਿਜਾਣਾ ਸਮੇਂ ਦੀ ਮੁੱਖ ਲੋੜ ਹੈ। ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਕਿ ਅਸੀਂ ਵੈਲਿਊ ਐਡੀਸ਼ਨ (ਮੁੱਲ ਵਾਧੇ) ਦੇ ਦੌਰ ਵਿੱਚ ਹਾਂ, ਇਸ ਲਈ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਖੇਤੀਬਾੜੀ ਨੂੰ ਖੇਤੀ ਕਾਰੋਬਾਰ ਵਿੱਚ ਤਬਦੀਲ ਕਰੀਏ। ਉਨ੍ਹਾਂ ਅੱਗੇ ਕਿਹਾ ਕਿ 5000 ਤੋਂ ਵੱਧ ਸਕੂਲਾਂ ਵਿੱਚ ਹਰਬਲ ਗਾਰਡਨ ਸਥਾਪਿਤ ਕੀਤੇ ਜਾ ਰਹੇ ਹਨ ਜਿੱਥੇ ਜੈਵਿਕ ਢੰਗ ਨਾਲ ਸਬਜ਼ੀਆਂ ਉਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਹੁਣ ਖੁਰਾਕ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਕਦਮ ਵਧਾਉਣੇ ਚਾਹੀਦੇ ਹਨ।

ਪੀ.ਟੀ.ਪੀ.ਸੀ. ਦੀ ਚੇਅਰਪਰਸਨ ਸ੍ਰੀਮਤੀ ਕੰਚਨ ਸ਼ਰਮਾ ਨੇ ਉੱਦਮੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੀ.ਟੀ.ਪੀ.ਸੀ. ਪੰਜਾਬ ਨੂੰ ਇੱਕ ਗਲੋਬਲ ਬਿਜ਼ਨਸ ਹੱਬ ਵਜੋਂ ਸਥਾਪਿਤ ਕਰਦਿਆਂ ਵਪਾਰ, ਨਿਵੇਸ਼ ਅਤੇ ਉਦਯੋਗਿਕ ਵਿਕਾਸ ਲਈ ਇੱਕ ਸੰਸਥਾਗਤ ਮੰਚ ਤਿਆਰ ਕਰਨ ਦੀ ਦਿਸ਼ਾ ਵਿੱਚ ਕੰਮ ਕਰ ਰਿਹਾ ਹੈ। ਇਸ ਮੌਕੇ ਪੈਗਰੋ (ਪੀ.ਏ.ਜੀ.ਆਰ.ਓ.) ਤੋਂ ਸ੍ਰੀ ਐਨ.ਐਸ. ਬਰਾੜ ਨੇ ਜਾਪਾਨ ਨੂੰ ਚੰਗੀ ਗੁਣਵੱਤਾ ਵਾਲੇ ਉਤਪਾਦਾਂ ਦੇ ਨਿਰਯਾਤ ਸਬੰਧੀ ਆਪਣੀ ਸਫਲਤਾ ਦੀ ਕਹਾਣੀ ਸਾਂਝੀ ਕੀਤੀ ਅਤੇ ਅਮਰਟੈਕਸ ਦੇ ਸੰਸਥਾਪਕ ਤੇ ਚੇਅਰਮੈਨ ਸ੍ਰੀ ਅਰੁਣ ਗਰੋਵਰ ਨੇ ਵੀ ਆਪਣੇ ਉੱਦਮੀ ਸਫ਼ਰ ਬਾਰੇ ਦੱਸਿਆ। ਅੰਤਰਰਾਸ਼ਟਰੀ ਸ਼ੈੱਫ ਵਿਕਾਸ ਚਾਵਲਾ ਨੇ ਬਿਹਤਰ ਪੋਸ਼ਣ ਲਈ ਮੋਟੇ ਅਨਾਜ (ਮਿਲਟਸ) ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਸਹਿਕਾਰੀ ਸਭਾਵਾਂ, ਸਟਾਰਟ-ਅੱਪਸ, ਸੁਸਾਇਟੀਆਂ ਅਤੇ ਸਵੈ-ਸਹਾਇਤਾ ਸਮੂਹਾਂ ਬਾਰੇ ਦੂਜੇ ਸੈਸ਼ਨ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਵਿੱਚ ਸਟਾਰਟ-ਅੱਪਸ ਅਤੇ ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ 'ਤੇ ਚਾਨਣਾ ਪਾਇਆ। ਇਸ ਤੋਂ ਇਲਾਵਾ, ਪੰਜਾਬ ਵਿੱਚ ਸਹਿਕਾਰਤਾ ਲਹਿਰ ਦੀ ਸਫ਼ਲਤਾ ਵਿੱਚ ਮਾਰਕਫੈੱਡ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਦੀ ਵੀ ਵਿਸ਼ੇਸ਼ ਸ਼ਲਾਘਾ ਕੀਤੀ ਗਈ। ਪੇਂਡੂ ਵਿਕਾਸ ਅਤੇ ਪੰਚਾਇਤਾਂ, ਸੈਰ-ਸਪਾਟਾ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਜਦੋਂ ਮੌਜੂਦਾ ਸੂਬਾ ਸਰਕਾਰ ਨੇ ਜਦੋਂ ਮਾਰਚ 2022 ਵਿੱਚ ਸੱਤਾ ਸੰਭਾਲੀ ਸੀ ਤਾਂ ਸਵੈ-ਸਹਾਇਤਾ ਸਮੂਹਾਂ ਦੀ ਗਿਣਤੀ 26000 ਸੀ, ਪਰ ਹੁਣ ਚਾਰ ਸਾਲਾਂ ਬਾਅਦ ਰਾਜ ਸਰਕਾਰ ਦੀਆਂ ਉੱਦਮ-ਪੱਖੀ ਨੀਤੀਆਂ ਕਾਰਨ ਇਹ ਗਿਣਤੀ 56000 ਹੋ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸਵੈ-ਸਹਾਇਤਾ ਸਮੂਹ ਅਜਿਹੇ ਛੋਟੇ ਭਾਈਚਾਰਾ-ਆਧਾਰਿਤ ਸੰਗਠਨ ਹਨ, ਜੋ ਮੁੱਖ ਤੌਰ 'ਤੇ ਪੇਂਡੂ ਔਰਤਾਂ ਵੱਲੋਂ ਬਣਾਏ ਗਏ ਹਨ ਅਤੇ ਛੋਟੀਆਂ ਮਾਸਿਕ ਬੱਚਤਾਂ (50 ਰੁਪਏ ਤੋਂ 200 ਰੁਪਏ ਪ੍ਰਤੀ ਮੈਂਬਰ ਤੱਕ) ਇਕੱਠਾ ਕਰਦੇ ਹਨ ਤਾਂ ਜੋ ਮਾਇਕਰੋ ਕ੍ਰੈਡਿਟ ਫੰਡ ਬਣਾਏ ਜਾ ਸਕਣ ਅਤੇ ਆਮਦਨ ਪੈਦਾ ਕਰਨ ਵਾਲੇ ਛੋਟੇ -ਉੱਦਮ ਸ਼ੁਰੂ ਕੀਤੇ ਜਾ ਸਕਣ।

ਇਸ ਤੋਂ ਇਲਾਵਾ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸੇਵਾਮੁਕਤ ਹੋਏ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਵੱਲੋਂ ਪਾਏ ਗਏ ਵੱਡਮੁਲੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਪੋਸ਼ਣ ਸੁਰੱਖਿਆ ਦੀ ਮਹੱਤਤਾ ਬਾਰੇ ਜਾਗਰੂਕਤਾ ਵਧਾਉਣ ਲਈ ਆਪਣੇ ਕਾਰਜਕਾਲ ਦੌਰਾਨ ਅਹਿਮ ਪਹਿਲਕਦਮੀਆਂ ਕੀਤੀਆਂ। ਇਸ ਮੌਕੇ, ਸ਼੍ਰੀ ਸੌਂਦ ਵੱਲੋਂ ਪ੍ਰਸਿੱਧ ਅਦਾਕਾਰ ਸਵਰਗੀ ਸ. ਜਸਵਿੰਦਰ ਸਿੰਘ ਭੱਲਾ ਦੇ ਜੀਵਨ ਨੂੰ ਦਰਸਾਉਂਦੀ ਇੱਕ ਕਿਤਾਬ ਵੀ ਜਾਰੀ ਕੀਤੀ ਗਈI ਉਨ੍ਹਾਂ ਕਿਹਾ ਕਿ ਜਸਵਿੰਦਰ ਭੱਲਾ ਇੱਕ ਸ਼ਾਨਦਾਰ ਇਨਸਾਨ ਅਤੇ ਇੱਕ ਉਘੇ ਅਦਾਕਾਰ ਸਨ, ਜਿਨ੍ਹਾਂ ਦੇ ਪੰਜਾਬੀ ਫਿਲਮਾਂ, ਖਾਸ ਕਰਕੇ ਕਾਮੇਡੀ ਸ਼ੈਲੀ ਵਿੱਚ ਯੋਗਦਾਨ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। ਇਸ ਮੌਕੇ ਸ਼੍ਰੀ ਬਾਲ ਮੁਕੰਦ ਸ਼ਰਮਾ ਦੇ ਜੀਵਨ ਅਤੇ ਸਵਰਗੀ ਸ. ਜਸਵਿੰਦਰ ਸਿੰਘ ਭੱਲਾ ਨਾਲ ਉਨ੍ਹਾਂ ਦੇ ਭਰਾਵਾਂ ਵਾਲੇ ਰਿਸ਼ਤੇ ਨੂੰ ਦਰਸਾਉਂਦਾ ਇੱਕ ਮਨੋਰੰਜਕ ਕਲਾਤਮਕ ਚਿੱਤਰਣ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਉੱਦਮੀਆਂ, ਐਫਪੀਓ ਅਤੇ ਸਵੈ-ਸਹਾਇਤਾ ਸਮੂਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ