Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ  ਹਨ ਦਰਜ :ਸੀਈਓ ਪੰਜਾਬ

September 10, 2026 02:52 PM
SehajTimes

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 


ਚੰਡੀਗੜ੍ਹ :  
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ)2026 ਤਹਿਤ 13 ਅਗਸਤ 2026 ਨੂੰ ਪ੍ਰਕਾਸ਼ਿਤ ਹੋਏ ਡਰਾਫਟ ਵੋਟਰ ਖਰੜੇ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਲਈ ਆਖ਼ਰੀ ਮਿਤੀ 12 ਸਤੰਬਰ 2026 ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਅੱਜ ਇੱਥੇ ਸਾਂਝੀ ਕੀਤੀ ਗਈ । ਸ੍ਰੀਮਤੀ ਮਿਤਰਾ ਨੇ ਅੱਗੇ ਦੱਸਿਆ ਕਿ ਈਆਰਓ ਵੱਲੋਂ ਇਤਰਾਜ਼ ਅਤੇ ਦਾਅਵਿਆਂ ਦਾ ਨਾਲੋ-ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਨਿਪਟਾਰੇ ਦਾ ਇਹ ਕਾਰਜ 8 ਅਕਤੂਬਰ 2026 ਤੱਕ ਜਾਰੀ ਰਹੇਗਾ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਪੰਜਾਬ ਰਾਜ ਦੇ ਸਾਰੇ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਡਰਾਫਟ ਵੋਟਰ ਖਰੜੇ ਵਿੱਚ ਆਪਣੇ ਵੋਟ ਸਬੰਧੀ ਤੱਥ ਜਾਂਚ ਲੈਣ ਅਤੇ ਜੇਕਰ ਕੋਈ ਇਸ ਸਬੰਧੀ ਇਤਰਾਜ਼ ਹੈ ਤਾਂ ਉਹ 12 ਸਤੰਬਰ 2026 ਤੱਕ ਪੇਸ਼ ਕਰ ਦਿੱਤਾ ਜਾਵੇ। ਮੁੱਖ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਕਰਕੇ ਪੰਜਾਬ ਰਾਜ ਦੇ ਸਾਰੇ 18 ਸਾਲ ਦੇ ਨੌਜਵਾਨਾਂ ਅਤੇ  ਮਿਤੀ  1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਜਾ ਰਹੇ ਨੌਜਵਾਨਾਂ ਅਪੀਲ ਕੀਤੀ ਕਿ ਉਹ ਫਾਰਮ ਨੰਬਰ 6ਏ ਭਰਕੇ ਬੀਐਲਓ ਕੋਲ  ਜਮ੍ਹਾਂ ਕਰਵਾ ਸਕਦੇ ਹਨ। ਕੋਈ ਵੀ ਵਿਅਕਤੀ ਜਿਸਦਾ ਨਾਮ ਪਹਿਲਾਂ ਹੀ 13 ਅਗਸਤ 2026 ਨੂੰ ਪ੍ਰਕਾਸ਼ਿਤ ਡਰਾਫਟ ਰੋਲ ਵਿੱਚ ਮੌਜੂਦ ਹੈ, ਉਹ ਐਂਟਰੀਆਂ ਵਿੱਚ ਸੁਧਾਰ, ਪਤਾ ਬਦਲਾਉਣ ਜਾਂ ਹੋਰ ਵੇਰਵਿਆਂ ਨੂੰ ਅਪਡੇਟ ਕਰਨ ਲਈ ਫਾਰਮ 8 ਜਮ੍ਹਾਂ ਕਰਵਾ ਸਕਦਾ ਹੈ। ਇਸ ਸਬੰਧੀ ਅਰਜ਼ੀਆਂ https://voters.eci.gov.in ’ਤੇ ਔਨਲਾਈਨ, ਮੋਬਾਈਲ ਐਪ ਰਾਹੀਂ,ਬੂਥ ਲੈਵਲ ਅਫਸਰਾਂ  ਰਾਹੀਂ ਆਫ਼ਲਾਈਨ,ਈ.ਆਰ.ਓ./ਏ.ਈ.ਆਰ.ਓ. ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਸ਼੍ਰੀਮਤੀ ਮਿੱਤਰਾ ਨੇ ਜ਼ੋਰ ਦਿੰਦਿਆਂ ਕਿਹਾ, ‘‘ਵੋਟਿੰਗ ਸਿਰਫ਼ ਇੱਕ ਨਾਗਰਿਕ ਫਰਜ਼ ਨਹੀਂ ਸਗੋਂ ਇੱਕ ਮੌਲਿਕ ਸੰਵਿਧਾਨਕ ਅਧਿਕਾਰ ਹੈ ਜਿਸ ਰਾਹੀਂ ਨੌਜਵਾਨ ਨਾਗਰਿਕ ਸਰਗਰਮੀ ਨਾਲ ਦੇਸ਼ ਦੇ ਸ਼ਾਸਨ ਅਤੇ ਭਵਿੱਖ ਨੂੰ ਆਕਾਰ ਦਿੰਦੇ ਹਨ।’’

Have something to say? Post your comment

More in Chandigarh

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ 8 ਮਤੇ ਪਾਸ

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮਾਨ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ. ਦੇ ਵਫ਼ਦ ਨੇ ਐਫ.ਐਲ.ਸੀ. ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

ਵਿਜੀਲੈਂਸ ਬਿਊਰੋ ਵੱਲੋਂ 26 ਅਕਤੂਬਰ ਤੋਂ 1 ਨਵੰਬਰ 2026 ਤੱਕ "ਪ੍ਰੋਬਿਟੀ ਫਾਰ ਪ੍ਰੌਸਪੈਰਿਟੀ" ਥੀਮ ਤਹਿਤ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ