Monday, October 26, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

International

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

September 10, 2026 03:17 PM
SehajTimes

ਅਮਨ ਅਰੋੜਾ ਨੇ ਰਾਜਪੁਰਾ ਦੇ 1,100 ਏਕੜ ਦੇ ਏਕੀਕ੍ਰਿਤ ਨਿਰਮਾਣ ਕਲੱਸਟਰ ਨੂੰ ਯੂਏਈ ਨਿਵੇਸ਼ਕਾਂ ਲਈ ਵੱਡਾ ਮੌਕਾ ਦੱਸਿਆ

ਦੁਬਈ/ਚੰਡੀਗੜ੍ਹ :  ਪੰਜਾਬ ਨੂੰ ਭਾਰਤ ਦੇ ਅਗਲੇ ਵੱਡੇ ਅਤੇ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਯੂਏਈ ਦੇ ਨਿਵੇਸ਼ਕਾਂ ਅਤੇ ਵਿਸ਼ਵ ਪੱਧਰੀ ਕਾਰੋਬਾਰੀਆਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ ਦਿੱਤਾ। ਉਨ੍ਹਾਂ ਨੇ ਉਦਯੋਗਾਂ ਨੂੰ ਸੂਬੇ ਦੀ ਨਵੀਂ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ-2026 ਤਹਿਤ 100 ਫੀਸਦ ਤੋਂ 125 ਫੀਸਦ ਵਿੱਤੀ ਪ੍ਰੋਤਸਾਹਨ, ਫਾਸਟ-ਟਰੈਕ ਪ੍ਰਵਾਨਗੀਆਂ ਅਤੇ ਸਿੰਗਲ-ਵਿੰਡੋ ਪਲੇਟਫਾਰਮ ਇਨਵੈਸਟ ਪੰਜਾਬ ਰਾਹੀਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਦੁਬਈ ਵਿੱਚ ਸਾਲਾਨਾ ਨਿਵੇਸ਼ ਮੀਟਿੰਗ (ਏਆਈਐਮ) ਦੌਰਾਨ ਨਿਵੇਸ਼ਕਾਂ ਅਤੇ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਮਜ਼ਬੂਤ ਉਦਯੋਗਿਕ ਬੁਨਿਆਦੀ ਢਾਂਚਾ, ਹੁਨਰਮੰਦ ਨੌਜਵਾਨ, ਸਾਜ਼ਗਾਰ ਉੱਦਮੀ ਈਕੋਸਿਸਟਮ, ਉੱਨਤ ਖੇਤੀਬਾੜੀ, ਰਣਨੀਤਕ ਸੰਪਰਕ ਅਤੇ ਵਿਆਪਕ ਖ਼ਪਤਕਾਰ ਮਾਰਕੀਟ ਮੌਜੂਦ ਹੈ ਜੋ ਇਸ ਨੂੰ ਯੂਏਈ ਅਤੇ ਵਿਸ਼ਵ ਪੱਧਰੀ ਨਿਵੇਸ਼ਕਾਂ ਲਈ ਇੱਕ ਆਦਰਸ਼ ਸਥਾਨ ਬਣਾਉਂਦਾ ਹੈ। ਯੂਏਈ ਆਧਾਰਿਤ ਨਿਵੇਸ਼ਕਾਂ, ਵਿਸ਼ਵ ਪੱਧਰੀ ਕਾਰੋਬਾਰੀਆਂ ਅਤੇ ਪੰਜਾਬੀ ਭਾਈਚਾਰੇ ਨੂੰ ਪੰਜਾਬ ਦੇ ਉਦਯੋਗਿਕ ਵਿਕਾਸ ਦੇ ਅਗਲੇ ਪੜਾਅ ਦਾ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਸ਼੍ਰੀ ਅਮਨ ਅਰੋੜਾ ਨੇ ਸੂਬੇ ਦੀ ਪ੍ਰਗਤੀਸ਼ੀਲ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ 2026 ਨੂੰ ਉਜਾਗਰ ਕੀਤਾ, ਜਿਸ ਵਿੱਚ ਵੱਖ-ਵੱਖ ਨਿਵੇਸ਼ਕ ਸ਼੍ਰੇਣੀਆਂ ਅਤੇ ਤਰਜੀਹੀ ਖੇਤਰਾਂ ਅਤੇ ਪੰਜਾਬ ਵਿੱਚ ਸਿੰਗਲ-ਵਿਨਵੈਸਟ ਸਿਸਟਮ ਰਾਹੀਂ ਪ੍ਰੋਤਸਾਹਨ ਸਬੰਧੀ ਬਿਹਤਰ ਢਾਂਚੇ ਦੀ ਪੇਸ਼ਕਸ਼ ਕੀਤੀ ਗਈ ਹੈ। ਮੁੱਖ ਲਾਭਾਂ ਵਿੱਚ ਯੋਗ ਐਫਸੀਆਈ ਦੇ 20 ਫੀਸਦ ਤੱਕ ਦੀ ਪੂੰਜੀ ਸਬਸਿਡੀ (10 ਕਰੋੜ ਰੁਪਏ ਤੱਕ), ਯੋਗ ਮਿਆਦ ਲਈ ਸ਼ੁੱਧ ਐਸਜੀਐਸਟੀ ਦੀ 75 ਫੀਸਦ ਤੱਕ ਅਦਾਇਗੀ ਅਤੇ ਲਾਗੂ ਸ਼ਰਤਾਂ ਦੇ ਅਧੀਨ, ਯੋਗ ਨਵੀਆਂ ਇਕਾਈਆਂ ਦੇ ਨਾਲ-ਨਾਲ ਵਿਸਥਾਰ ਕਰਨ ਵਾਲੀਆਂ ਮੌਜੂਦਾ ਇਕਾਈਆਂ ਲਈ ਬਿਜਲੀ ਡਿਊਟੀ ਵਿੱਚ 100 ਫੀਸਦ ਛੋਟ ਸ਼ਾਮਲ ਹੈ। ਉਨ੍ਹਾਂ ਅੰਮ੍ਰਿਤਸਰ-ਕੋਲਕਾਤਾ ਉਦਯੋਗਿਕ ਕੋਰੀਡੋਰ (ਏਕੇਆਈਸੀ) 'ਤੇ ਰਾਜਪੁਰਾ ਵਿਖੇ ਬਣਾਏ ਜਾਣ ਵਾਲੇ 1,100 ਏਕੜ ਦੇ ਏਕੀਕ੍ਰਿਤ ਨਿਰਮਾਣ ਕਲੱਸਟਰ ਨੂੰ ਨਿਰਮਾਣ ਅਤੇ ਸਹਾਇਕ ਉਦਯੋਗਾਂ ਲਈ ਇੱਕ ਪ੍ਰਮੁੱਖ ਮੌਕੇ ਵਜੋਂ ਉਜਾਗਰ ਕੀਤਾ। ਇਹ ਪ੍ਰੋਜੈਕਟ ਮਹੱਤਵਪੂਰਨ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਨਾਲ ਨਾਲ ਵੱਡੇ ਪੱਧਰ 'ਤੇ ਰੁਜ਼ਗਾਰ ਪੈਦਾ ਕਰੇਗਾ। 

Have something to say? Post your comment

More in International

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਖ਼ਾਲਸਾ ਏਡ ਦੇ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਭਾਰਤੀ ਇੰਜੀਨੀਅਰ ਨੇ ਅਮਰੀਕਾ ਵਿੱਚ ਪਤਨੀ ਦਾ ਕੀਤਾ ਕਤਲ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਦੌਰੇ 'ਤੇ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਵੇਗਾ

ਅਮਰੀਕਾ ਨੇ ਈਰਾਨ 'ਤੇ ਕੀਤਾ ਫਿਰ ਹਮਲਾ

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ