Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

September 10, 2026 04:48 PM
SehajTimes

ਚੰਡੀਗੜ੍ਹ  :  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੀ.ਡੀ.ਪੀ.ਓ. ਦਫ਼ਤਰ ਭੂਨਰਹੇੜੀ, ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭਟੀਆਂ, ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਗ੍ਰਾਮ ਪੰਚਾਇਤ ਨੇ ਇੱਕ ਸਥਾਨਕ ਧਰਮਸ਼ਾਲਾ ਅਤੇ ਕਮਿਊਨਿਟੀ ਹਾਲ ਦੀ ਮੁਰੰਮਤ ਅਤੇ ਉਸਾਰੀ ਲਈ ਮਤੇ ਪਾਸ ਕੀਤੇ ਸਨ। ਇਹਨਾਂ ਮਤਿਆਂ ਦੀ ਅਗਲੇਰੀ ਕਾਰਵਾਈ ਅਤੇ ਵਿਕਾਸ ਕਾਰਜਾਂ ਲਈ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮੁਲਜ਼ਮ ਪੰਚਾਇਤ ਸਕੱਤਰ ਨੇ ਦੱਸਿਆ ਕਿ ਇਸ ਰਿਸ਼ਵਤ ਦੀ ਰਕਮ ਵਿੱਚੋਂ ਇੱਕ ਹਿੱਸਾ ਮਤਿਆਂ 'ਤੇ ਦਸਤਖ਼ਤ ਕਰਵਾਉਣ ਲਈ ਗ੍ਰਾਮ ਪੰਚਾਇਤ ਦੇ ਪੰਚਾਂ ਨੂੰ ਵੰਡਿਆ ਜਾਵੇਗਾ। ਰਿਸ਼ਵਤ ਨਾ ਦੇਣ ਦੀ ਇੱਛਾ ਰੱਖਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਪਟਿਆਲਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ