Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Religious

ਡਾ. ਬਲਜੀਤ ਕੌਰ ਨੇ ਬਾਲ ਸੰਭਾਲ ਸੰਸਥਾਵਾਂ ਦੀਆਂ ਬੱਚੀਆਂ ਨਾਲ ਮਨਾਈ ਤੀਜ ਤੇ ਰੱਖੜੀ

September 10, 2026 09:31 PM
SehajTimes
'ਸਹੇਲੀਆਂ ਦਾ ਸਮਾਗਮ' ਧੀਆਂ ਦੇ ਮਾਣ-ਸਤਿਕਾਰ, ਆਪਸੀ ਸਾਂਝ ਅਤੇ ਆਤਮ-ਵਿਸ਼ਵਾਸ ਦਾ ਬਣਿਆ ਸੁੰਦਰ ਪ੍ਰਤੀਕ
 
ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਧੀ ਅਤੇ ਹਰ ਬੱਚੇ ਲਈ ਸੁਰੱਖਿਅਤ, ਸਨਮਾਨਜਨਕ ਅਤੇ ਮੌਕਿਆਂ ਭਰਿਆ ਭਵਿੱਖ ਸਿਰਜਣ ਲਈ ਪੰਜਾਬ ਸਰਕਾਰ ਵਚਨਬੱਧ : ਡਾ. ਬਲਜੀਤ ਕੌਰ
 
ਲੋਕ-ਨਾਚ, ਤ੍ਰਿੰਞਣ ਦੇ ਗੀਤ, ਫੁਲਕਾਰੀਆਂ ਅਤੇ ਪੰਜਾਬੀ ਪਿੰਡ ਦੀ ਝਲਕ ਨੇ ਬੰਨ੍ਹਿਆ ਸਮਾਂ; ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਜਿੱਤਿਆ ਦਿਲ
 
ਚੰਡੀਗੜ੍ਹ :  ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅੱਜ ਉਸ ਵੇਲੇ ਆਪਣੇ ਪੂਰੇ ਰੰਗਾਂ ਵਿੱਚ ਖਿੜ ਉੱਠੀ, ਜਦੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਭਰ ਦੀਆਂ ਬਾਲ ਸੰਭਾਲ ਸੰਸਥਾਵਾਂ ਦੀਆਂ ਬੱਚੀਆਂ ਅਤੇ ਨਵਜੀਵਨੀ ਇੰਸਟੀਚਿਊਟ ਆਫ ਸਪੈਸ਼ਲ ਐਜੂਕੇਸ਼ਨ ਅਤੇ ਰਿਸਰਚ ਪਟਿਆਲਾ ਦੀਆਂ ਵਿਸ਼ੇਸ਼ ਯੋਗਤਾ ਵਾਲੀਆਂ ਬੱਚੀਆਂ ਲਈ "ਤੀਜ ਤੇ ਰੱਖੜੀ–ਸਹੇਲੀਆਂ ਦਾ ਸਮਾਗਮ" ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਬੱਚੀਆਂ ਨਾਲ ਮਿਲ ਕੇ ਤੀਜ ਅਤੇ ਰੱਖੜੀ ਦੇ ਪਵਿੱਤਰ ਤਿਉਹਾਰ ਮਨਾਏ ਅਤੇ ਪਿਆਰ, ਸਾਂਝ, ਸਨਮਾਨ ਅਤੇ ਨਾਰੀ ਸ਼ਕਤੀ ਦਾ ਸੰਦੇਸ਼ ਦਿੱਤਾ। ਸਮਾਗਮ ਦੀ ਭਰਪੂਰ ਸ਼ਲਾਘਾ ਕਰਦਿਆਂ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਸਮੁੱਚੀ ਟੀਮ ਨੂੰ ਅਜਿਹਾ ਅਰਥਪੂਰਨ ਅਤੇ ਪ੍ਰੇਰਨਾਦਾਇਕ ਪ੍ਰੋਗਰਾਮ ਉਲੀਕਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਬੱਚਿਆਂ ਦੇ ਚਿਹਰਿਆਂ 'ਤੇ ਮੁਸਕਾਨ ਲਿਆਉਂਦੇ ਹਨ, ਸਗੋਂ ਉਨ੍ਹਾਂ ਦੇ ਮਨਾਂ ਵਿੱਚ ਆਤਮ-ਵਿਸ਼ਵਾਸ, ਅਪਣੱਤ ਅਤੇ ਉਮੀਦ ਦੀ ਨਵੀਂ ਰੌਸ਼ਨੀ ਵੀ ਜਗਾਉਂਦੇ ਹਨ। ਸਮਾਗਮ ਵਾਲੀ ਥਾਂ ਨੂੰ ਰਵਾਇਤੀ ਪੰਜਾਬੀ ਪਿੰਡ ਦਾ ਰੂਪ ਦਿੱਤਾ ਗਿਆ ਸੀ, ਜਿੱਥੇ ਫੁਲਕਾਰੀਆਂ, ਚਰਖੇ, ਹੱਥ-ਕਲਾ ਦੀਆਂ ਵਸਤਾਂ ਅਤੇ ਪੇਂਡੂ ਸੱਭਿਆਚਾਰ ਦੀਆਂ ਝਲਕੀਆਂ ਖਿੱਚ ਦਾ ਕੇਂਦਰ ਬਣੀਆਂ ਰਹੀਆਂ। ਇਸ ਸਮਾਗਮ ਦੌਰਾਨ ਪ੍ਰਮੁੱਖ ਮਹਿਲਾ ਅਧਿਕਾਰੀਆਂ ਅਤੇ ਵਿਸ਼ੇਸ਼ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਹਾਜ਼ਰ ਪ੍ਰਮੁੱਖ ਅਧਿਕਾਰੀਆਂ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ (ਆਈ.ਏ.ਐਸ.), ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ (ਆਈ.ਏ.ਐਸ.), ਸ੍ਰੀਮਤੀ ਭਾਵਨਾ ਗਰਗ (ਆਈ.ਏ.ਐਸ.), ਸ੍ਰੀਮਤੀ ਹਰਗੁਣਜੀਤ ਕੌਰ (ਆਈ.ਏ.ਐਸ.) ਅਤੇ ਸ੍ਰੀਮਤੀ ਵਿੰਮੀ ਭੁੱਲਰ (ਆਈ.ਏ.ਐਸ.) ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਸਮਾਗਮ ਵਿੱਚ ਹਾਜ਼ਰੀ ਭਰੀ।

Have something to say? Post your comment

More in Religious

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣ