Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

September 10, 2026 09:38 PM
SehajTimes

ਮਾਡਿਊਲ ਦੇ ਮੁੱਖ ਮੈਂਬਰ ਦੀ ਪਛਾਣ ਕਰ ਲਈ ਗਈ ਹੈ; ਪੁਲਿਸ ਵੱਲੋਂ ਉਸਨੂੰ ਫੜਨ ਲਈ ਛਾਪੇਮਾਰੀ ਜਾਰੀ


ਅੰਮ੍ਰਿਤਸਰ : 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 5 ਕਿਲੋਗ੍ਰਾਮ ਆਈਸੀਈ (ਕ੍ਰਿਸਟਲ ਮੈਥਾਮਫੇਟਾਮਾਈਨ) ਅਤੇ ਤਿੰਨ ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੋਹਣ ਸਿੰਘ ਵਾਸੀ ਪਿੰਡ ਚੋਗਾਵਾਂ, ਅੰਮ੍ਰਿਤਸਰ ਅਤੇ ਸਲੀਮ ਵਾਸੀ ਪਿੰਡ ਬੰਡਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐਮਐਮ ਅਤੇ ਇੱਕ .30 ਬੋਰ ਦਾ ਪਿਸਤੌਲ ਅਤੇ ਮੈਗਜ਼ੀਨਾਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਸਪਲੈਂਡਰ ਮੋਟਰਸਾਈਕਲ ਜਿਸ ਦੀ ਵਰਤੋਂ ਖੇਪਾਂ ਨੂੰ ਡਿਲੀਵਰ ਕਰਨ ਲਈ ਕੀਤੀ ਜਾ ਰਹੀ ਹੈ, ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਕਥਿਤ ਤੌਰ 'ਤੇ ਵਿਦੇਸ਼ੀ ਤਸਕਰਾਂ ਨਾਲ ਮਿਲ ਕੇ ਚਲਾਇਆ ਜਾ ਰਿਹਾ ਸੀ ਅਤੇ ਸਾਥੀਆਂ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕੀਤੀਆਂ ਜਾਂਦੀਆਂ ਸਨ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਸ਼ੱਕੀ ਸੋਹਨ ਸਿੰਘ ਅਤੇ ਸਲੀਮ ਦੇ ਅੰਮ੍ਰਿਤਸਰ ਦੇ ਲੋਪੋਕੇ ਰੋਡ 'ਤੇ ਮਾਤਾ ਕੌਲਾਂ ਹਸਪਤਾਲ ਨੇੜੇ ਅੱਡਾ ਬਾਉਲੀ ਵਿਖੇ ਆਈਸੀਈ ਡਰੱਗ ਅਤੇ ਹਥਿਆਰਾਂ ਦੀ ਵੱਡੀ ਖੇਪ ਦੀ ਡਿਲਿਵਰੀ ਦੇ ਸਬੰਧ ਵਿੱਚ ਮਿਲਣ ਬਾਰੇ ਭਰੋਸੇਯੋਗ ਜਾਣਕਾਰੀ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਲਾਕੇ ਵਿੱਚ ਛਾਪੇਮਾਰੀ ਕੀਤੀ ਅਤੇ ਦੋਵਾਂ ਸ਼ੱਕੀਆਂ ਨੂੰ 5 ਕਿਲੋ ਆਈਸੀਈ ਅਤੇ ਤਿੰਨ ਪਿਸਤੌਲਾਂ ਸਮੇਤ ਕਾਬੂ ਕਰ ਲਿਆ। ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਦੇ ਮੁੱਖ ਮੈਂਬਰ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਉਸ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ, ਐਫਆਈਆਰ ਨੰਬਰ 55 ਮਿਤੀ 09-09-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 22, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿਖੇ ਦਰਜ ਕੀਤੀ ਗਈ ਹੈ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼