Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਵਿਜੀਲੈਂਸ ਬਿਊਰੋ ਵੱਲੋਂ ਸੇਵਾ ਕੇਂਦਰ, ਨੂਰਮਹਿਲ ਦਾ ਹੈਲਪ ਡੈਸਕ ਕਰਮਚਾਰੀ ਮਹੇਸ਼ ਕੁਮਾਰ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

September 10, 2026 09:44 PM
SehajTimes

ਚੰਡੀਗੜ੍ਹ :  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਹੇਸ਼ ਕੁਮਾਰ, ਹੈਲਪ ਡੈਸਕ, ਸੇਵਾ ਕੇਂਦਰ, ਨੂਰਮਹਿਲ, ਜ਼ਿਲ੍ਹਾ ਜਲੰਧਰ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਨੂਰਮਹਿਲ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੇ 24.08.2026 ਨੂੰ ਸੇਵਾ ਕੇਂਦਰ, ਨੂਰਮਹਿਲ ਵਿਖੇ ਮੈਰਿਜ ਸਰਟੀਫਿਕੇਟ ਲਈ ਅਰਜ਼ੀ ਦਿੱਤੀ ਸੀ। ਬਾਅਦ ਵਿੱਚ ਉਹ ਮਹੇਸ਼ ਕੁਮਾਰ, ਹੈਲਪ ਡੈਸਕ, ਸੇਵਾ ਕੇਂਦਰ, ਨੂਰਮਹਿਲ ਨੂੰ ਮਿਲਿਆ ਅਤੇ ਮੈਰਿਜ ਸਰਟੀਫਿਕੇਟ ਜਲਦੀ ਜਾਰੀ ਕਰਨ ਦੀ ਬੇਨਤੀ ਕੀਤੀ। ਮੁਲਜ਼ਮ ਮਹੇਸ਼ ਕੁਮਾਰ ਨੇ ਇਸ ਕੰਮ ਲਈ 7,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਕਿਹਾ ਕਿ ਸਰਟੀਫਿਕੇਟ ਦੋ ਦਿਨਾਂ ਦੇ ਅੰਦਰ ਜਾਰੀ ਕਰ ਦਿੱਤਾ ਜਾਵੇਗਾ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਨਾਲ ਸਬੰਧਤ ਗੱਲਬਾਤ ਰਿਕਾਰਡ ਕਰ ਲਈ। ਰਿਸ਼ਵਤ ਨਾ ਦੇਣ ਦੇ ਇੱਛੁਕ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਮਹੇਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ