Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ

September 10, 2026 10:03 PM
SehajTimes

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਲੋੜਵੰਦ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਪੰਜਾਬ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਚੰਡੀਗੜ੍ਹ :   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਸਭ ਤੋਂ ਵੱਧ ਲੋੜਵੰਦ ਅਤੇ ਹਾਸ਼ੀਏ 'ਤੇ ਰਹਿ ਰਹੇ ਲੋਕਾਂ ਨੂੰ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ 'ਸਮਾਇਲ ਸਕੀਮ' ਅਧੀਨ ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਅਤੇ ਜਲੰਧਰ ਵਿੱਚ ਬੇਘਰ ਅਤੇ ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੇ ਬਚਾਅ, ਪੁਨਰਵਾਸ ਅਤੇ ਸਮਾਜਿਕ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਮਾਰਚ 2026 ਤੋਂ ਚੱਲ ਰਹੇ ਸਰਵੇ ਦੌਰਾਨ ਹੁਣ ਤੱਕ 422 ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿੱਚੋਂ 32 ਵਿਅਕਤੀਆਂ ਦਾ ਸਫ਼ਲ ਪੁਨਰਵਾਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 8 ਵਿਅਕਤੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮੁੜ ਜੋੜਿਆ ਗਿਆ, 2 ਬਜ਼ੁਰਗਾਂ ਨੂੰ ਪੈਨਸ਼ਨ ਦਾ ਲਾਭ ਦਿਵਾਇਆ ਗਿਆ, 4 ਵਿਅਕਤੀਆਂ ਦੇ ਆਧਾਰ ਕਾਰਡ ਬਣਵਾਏ ਗਏ, 1 ਵਿਅਕਤੀ ਨੂੰ ਆਸ਼ੀਰਵਾਦ ਸਕੀਮ ਦਾ ਲਾਭ ਦਿਵਾਇਆ ਗਿਆ, 4 ਵਿਅਕਤੀਆਂ ਨੂੰ ਬਿਰਧ ਆਸ਼ਰਮ ਵਿੱਚ ਭੇਜਿਆ ਗਿਆ ਅਤੇ 13 ਵਿਅਕਤੀਆਂ ਨੂੰ ਰੋਜ਼ਗਾਰ ਜਾਂ ਕਿੱਤੇ ਨਾਲ ਜੋੜਿਆ ਗਿਆ। ਇਸ ਤੋਂ ਇਲਾਵਾ 54 ਵਿਅਕਤੀਆਂ ਦੀ ਕੌਂਸਲਿੰਗ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਭਿਖਿਆ-ਮੁਕਤ, ਆਤਮ-ਨਿਰਭਰ ਅਤੇ ਸਨਮਾਨਜਨਕ "ਰੰਗਲਾ ਪੰਜਾਬ" ਦੀ ਸਿਰਜਣਾ ਸੰਭਵ ਹੈ।

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ