Monday, October 26, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

International

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸੁਖਾਲੀ ਮਾਰਕੀਟ ਪਹੁੰਚ 'ਤੇ ਦਿੱਤਾ ਜ਼ੋਰ

September 10, 2026 10:05 PM
SehajTimes

ਇਨਵੈਸਟ ਪੰਜਾਬ' ਵੱਲੋਂ ਸ਼ਾਰਜਾਹ ਅਤੇ ਪੰਜਾਬ ਦੇ ਉਦਯੋਗਾਂ ਨੂੰ ਇੱਕ-ਦੂਜੇ ਦੇ ਬਾਜ਼ਾਰਾਂ ਵਿੱਚ ਵਿਸਤਾਰ ਲਈ ਦਿੱਤਾ ਜਾਵੇਗਾ ਪੂਰਾ ਸਹਿਯੋਗ


ਪੰਜਾਬ-ਯੂ.ਏ.ਈ. ਦਰਮਿਆਨ ਮਜ਼ਬੂਤ ਰਿਸ਼ਤੇ ਦੁਵੱਲੇ ਵਪਾਰ ਅਤੇ ਗਲੋਬਲ ਮਾਰਕੀਟ ਏਕੀਕਰਨ ਨੂੰ ਦੇਣਗੇ ਉਤਸ਼ਾਹ: ਅਮਨ ਅਰੋੜਾ


ਸ਼ਾਰਜਾਹ
 :  ਪੰਜਾਬ ਦੀ ਯੂ.ਏ.ਈ. ਨਿਵੇਸ਼ ਪਹੁੰਚ ਨੂੰ ਅਗਲੇ ਪੜਾਅ 'ਤੇ ਲਿਜਾਂਦਿਆਂ ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਪੰਜਾਬ ਅਤੇ ਯੂ.ਏ.ਈ. ਦਰਮਿਆਨ ਵਪਾਰਕ, ਨਿਵੇਸ਼ ਅਤੇ ਉਦਯੋਗਿਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ਾਰਜਾਹ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਅਤੇ ਇੰਡੀਅਨ ਬਿਜ਼ਨਸ ਐਂਡ ਪ੍ਰੋਫੈਸ਼ਨਲ ਕੌਂਸਲ (IBPC) ਨਾਲ ਰਣਨੀਤਕ ਗੱਲਬਾਤ ਕੀਤੀ। ਇਹ ਗੱਲਬਾਤ ਬਿਜ਼ਨਸ-ਟੂ-ਬਿਜ਼ਨਸ (ਬੀ2ਬੀ) ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਇੱਕ ਸੰਗਠਿਤ ਢਾਂਚਾ ਸਥਾਪਿਤ ਕਰਨ 'ਤੇ ਕੇਂਦਰਿਤ ਸੀ ਤਾਂ ਜੋ ਪੰਜਾਬ ਅਤੇ ਸ਼ਾਰਜਾਹ ਦੇ ਉੱਦਮੀਆਂ ਨੂੰ ਭਾਈਵਾਲ ਲੱਭਣ, ਜੁਆਇੰਟ ਵੈਂਚਰ (ਸਾਂਝੇ ਉੱਦਮ) ਲਗਾਉਣ, ਬਰਾਮਦ ਵਧਾਉਣ ਅਤੇ ਲੰਬੇ ਸਮੇਂ ਦੇ ਆਪਸੀ ਲਾਭਕਾਰੀ ਵਪਾਰਕ ਸਬੰਧ ਸਥਾਪਤ ਕਰਨ ਵਿੱਚ ਮਦਦ ਮਿਲ ਸਕੇ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਇੰਡੀਅਨ ਬਿਜ਼ਨਸ ਐਂਡ ਪ੍ਰੋਫੈਸ਼ਨਲ ਕੌਂਸਲ ਅਤੇ 'ਇਨਵੈਸਟ ਪੰਜਾਬ' ਉਦਯੋਗ-ਤੋਂ-ਉਦਯੋਗ ਤਾਲਮੇਲ ਨੂੰ ਤੇਜ਼ ਕਰਨ ਲਈ ਸਹਿਮਤ ਹੋਏ। ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ 'ਇਨਵੈਸਟ ਪੰਜਾਬ' ਸ਼ਾਰਜਾਹ ਦੇ ਨਿਰਮਾਤਾਵਾਂ, ਨਿਰਯਾਤਕਾਂ ਅਤੇ ਸੇਵਾ ਪ੍ਰਦਾਤਾਵਾਂ ਨੂੰ ਪੰਜਾਬ ਦੇ ਢੁਕਵੇਂ ਉਦਯੋਗਾਂ ਨਾਲ ਜੋੜਨ ਵਿੱਚ ਸਹੂਲਤ ਦੇਵੇਗਾ, ਨਾਲ ਹੀ ਯੂ.ਏ.ਈ. ਵਿੱਚ ਵਪਾਰਕ ਸੰਭਾਵਨਾਵਾਂ ਦੀ ਤਲਾਸ਼ ਕਰਨ ਵਾਲੀਆਂ ਪੰਜਾਬ ਦੀਆਂ ਕੰਪਨੀਆਂ ਦੀ ਵੀ ਮਦਦ ਕਰੇਗਾ। ਉਦਯੋਗ ਮੰਤਰੀ ਨੇ ਪੰਜਾਬ ਦੇ ਮਜ਼ਬੂਤ ਉਦਯੋਗਿਕ ਆਧਾਰ, ਬਿਹਤਰ ਉੱਦਮੀ ਈਕੋਸਿਸਟਮ ਅਤੇ ਉੱਤਰੀ ਭਾਰਤ ਵਿੱਚ ਇਸਦੀ ਰਣਨੀਤਕ ਸਥਿਤੀ ਨੂੰ ਪ੍ਰਦਰਸ਼ਿਤ ਕੀਤਾ। ਇਸ ਮੁਲਾਕਾਤ ਦੌਰਾਨ ਸ਼ਾਰਜਾਹ ਦੇ ਵਿਸ਼ਾਲ ਉਦਯੋਗਿਕ ਈਕੋਸਿਸਟਮ 'ਤੇ ਵੀ ਚਰਚਾ ਹੋਈ, ਜਿਸ ਵਿੱਚ 3,000 ਤੋਂ ਵੱਧ ਮੈਨੂਫੈਕਚਰਿੰਗ ਯੂਨਿਟ, ਸੱਤ ਫ੍ਰੀ ਜ਼ੋਨ ਅਤੇ 18 ਉਦਯੋਗਿਕ ਜ਼ੋਨ ਸ਼ਾਮਲ ਹਨ, ਜੋ ਪੰਜਾਬ ਨਾਲ ਰਣਨੀਤਕ ਵਪਾਰਕ ਭਾਈਵਾਲੀ ਬਣਾਉਣ ਲਈ ਇੱਕ ਮਜ਼ਬੂਤ ਆਧਾਰ ਪ੍ਰਦਾਨ ਕਰਦੇ ਹਨ। 'ਇਨਵੈਸਟ ਪੰਜਾਬ' ਦੇ ਸੀ.ਈ.ਓ. ਸ਼੍ਰੀ ਅਮਿਤ ਢਾਕਾ ਨੇ ਇੱਕ ਪ੍ਰੈਜ਼ੈਂਟੇਸ਼ਨ ਰਾਹੀਂ ਸੂਬੇ ਵਿੱਚ ਨਿਵੇਸ਼ ਦੇ ਅਵਸਰਾਂ, ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ ਅਤੇ 'ਈਜ਼ ਆਫ਼ ਡੂਇੰਗ ਬਿਜ਼ਨਸ' ਦੇ ਵੱਡੇ ਸੁਧਾਰਾਂ ਨੂੰ ਪੇਸ਼ ਕੀਤਾ। ਜਿਸ ਨਾਲ ਪੰਜਾਬ ਦੇ ਯੂ.ਏ.ਈ. ਨਾਲ ਆਰਥਿਕ ਸਬੰਧ ਹੋਰ ਮਜ਼ਬੂਤ ਹੋਣਗੇ ਅਤੇ ਇੱਥੋਂ ਦੇ ਉੱਦਮੀਆਂ ਨੂੰ ਗਲੋਬਲ ਵੈਲਿਊ ਚੇਨ ਵਿੱਚ ਵਧੇਰੇ ਸਰਗਰਮ ਭੂਮਿਕਾ ਨਿਭਾਉਣ ਦਾ ਮੌਕਾ ਮਿਲੇਗਾ।

Have something to say? Post your comment

More in International

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

ਅਮਨ ਅਰੋੜਾ ਵੱਲੋਂ ਪੰਜਾਬ ਵਿੱਚ ਨਿਵੇਸ਼ ਲਿਆਉਣ ਲਈ ਯੂ.ਏ.ਈ. ਦੇ ਪ੍ਰਮੁੱਖ ਕਾਰੋਬਾਰੀਆਂ ਨਾਲ ਲੜੀਵਾਰ ਮੀਟਿੰਗਾਂ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਖ਼ਾਲਸਾ ਏਡ ਦੇ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਭਾਰਤੀ ਇੰਜੀਨੀਅਰ ਨੇ ਅਮਰੀਕਾ ਵਿੱਚ ਪਤਨੀ ਦਾ ਕੀਤਾ ਕਤਲ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਆਸਟ੍ਰੇਲੀਆ ਦੇ ਦੌਰੇ 'ਤੇ ਦੋਵਾਂ ਦੇਸ਼ਾਂ ਨੂੰ ਫਾਇਦਾ ਹੋਵੇਗਾ

ਅਮਰੀਕਾ ਨੇ ਈਰਾਨ 'ਤੇ ਕੀਤਾ ਫਿਰ ਹਮਲਾ

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ