Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਗੈਂਗਸਟਰਾਂ 'ਤੇ ਵਾਰ ਦਾ 233ਵਾਂ ਦਿਨ: ਪੰਜਾਬ ਪੁਲਿਸ ਵੱਲੋਂ 607 ਥਾਈਂ ਛਾਪੇਮਾਰੀ; 307 ਕਾਬੂ

September 10, 2026 10:07 PM
SehajTimes

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

ਯੁੱਧ ਨਸ਼ਿਆਂ ਵਿਰੁੱਧ ਦੇ 558ਵੇਂ ਦਿਨ 1.4 ਕਿਲੋਗ੍ਰਾਮ ਹੈਰੋਇਨ ਸਮੇਤ 87 ਨਸ਼ਾ ਤਸਕਰ ਕਾਬੂ

ਚੰਡੀਗੜ੍ਹ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 233ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 607 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 233ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 307 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 69,442 ਹੋ ਗਈਆਂ। ਇਸ ਤੋਂ ਇਲਾਵਾ 245 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 15 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 558ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.4 ਕਿਲੋ ਹੈਰੋਇਨ, 36,600 ਨਸ਼ੀਲੀਆਂ ਗੋਲੀਆਂ ਅਤੇ 1900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ਼ 559 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,646 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ