Tuesday, October 27, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਡਾ. ਬਲਜੀਤ ਕੌਰ ਵੱਲੋਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

September 11, 2026 03:39 PM
SehajTimes

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ "ਰੰਗਲਾ ਪੰਜਾਬ" ਬਣਾਉਣ ਲਈ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਐੱਸ.ਸੀ. ਵਿਦਿਆਰਥੀ ਪਿੱਛੇ ਨਾ ਰਹੇ

ਚੰਡੀਗੜ੍ਹ : ਅਨੁਸੂਚਿਤ ਜਾਤੀ (ਐੱਸ.ਸੀ.) ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਹੈ ਕਿ ਅਕਾਦਮਿਕ ਸੈਸ਼ਨ 2025-26 ਲਈ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ 17 ਸਤੰਬਰ, 2026 ਤੱਕ ਦੁਬਾਰਾ ਖੋਲ੍ਹ ਦਿੱਤਾ ਗਿਆ ਹੈ। ਇਹ ਵੱਖ-ਵੱਖ ਪੱਧਰਾਂ 'ਤੇ ਪੈਂਡਿੰਗ ਪਏ ਨਵੇਂ ਅਤੇ ਰਿਨਿਊਅਲ (ਨਵੀਨੀਕਰਨ) ਦੇ ਸਕਾਲਰਸ਼ਿਪ ਕੇਸਾਂ ਦੀ ਵੈਰੀਫਿਕੇਸ਼ਨ ਮੁਕੰਮਲ ਕਰਨ ਦਾ ਇੱਕ ਆਖਰੀ ਮੌਕਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਕਿ ਪੈਸੇ ਦੀ ਘਾਟ ਜਾਂ ਸਰਕਾਰੀ ਕਾਰਵਾਈ 'ਚ ਦੇਰੀ ਕਰਕੇ ਕੋਈ ਵੀ ਲੋੜਵੰਦ ਵਿਦਿਆਰਥੀ ਉੱਚ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰ ਦੀ ਐੱਸ.ਸੀ. ਵਿਦਿਆਰਥੀਆਂ ਨੂੰ ਪੜ੍ਹਾਈ ਜ਼ਰੀਏ ਅੱਗੇ ਵਧਾਉਣ ਅਤੇ ਇੱਕ ਅਜਿਹਾ 'ਰੰਗਲਾ ਪੰਜਾਬ' ਸਿਰਜਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿੱਥੇ ਹਰ ਨੌਜਵਾਨ ਨੂੰ ਆਪਣੇ ਸੁਪਨੇ ਪੂਰੇ ਕਰਨ ਦਾ ਬਰਾਬਰ ਮੌਕਾ ਮਿਲੇ। ਕੈਬਨਿਟ ਮੰਤਰੀ ਨੇ ਵਿਦਿਆਰਥੀਆਂ, ਵਿਦਿਅਕ ਅਦਾਰਿਆਂ, ਮਨਜ਼ੂਰੀ ਦੇਣ ਵਾਲੀਆਂ ਅਥਾਰਟੀਆਂ ਅਤੇ ਸਬੰਧਤ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਂ ਸਮਾਂ-ਸੀਮਾ ਨੂੰ ਪੂਰੀ ਗੰਭੀਰਤਾ ਨਾਲ ਲੈਣ ਅਤੇ ਦਿੱਤੇ ਸਮੇਂ ਦੇ ਅੰਦਰ-ਅੰਦਰ ਸਾਰੀਆਂ ਕਾਰਵਾਈਆਂ ਪੂਰੀਆਂ ਕਰਨ, ਤਾਂ ਜੋ ਕੋਈ ਵੀ ਹੱਕਦਾਰ ਵਿਦਿਆਰਥੀ ਵਜ਼ੀਫੇ ਤੋਂ ਵਾਂਝਾ ਨਾ ਰਹਿ ਜਾਵੇ।


ਨਵੇਂ ਸ਼ਡਿਊਲ ਦੀ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਦਾਰੇ ਸਾਰੀਆਂ ਗਲਤੀਆਂ ਸੁਧਾਰ ਕੇ ਪੂਰੇ ਕੇਸ 14 ਸਤੰਬਰ, 2026 ਤੱਕ ਮਨਜ਼ੂਰ ਕਰਨ ਵਾਲੀਆਂ ਅਥਾਰਟੀਆਂ ਨੂੰ ਭੇਜਣ। ਮਨਜ਼ੂਰ ਕਰਨ ਵਾਲੀਆਂ ਅਥਾਰਟੀਆਂ ਨੂੰ 16 ਸਤੰਬਰ, 2026 ਤੱਕ ਸਬੰਧਤ ਵਿਭਾਗਾਂ ਨੂੰ ਆਨਲਾਈਨ ਪ੍ਰਪੋਜ਼ਲ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਦੋਂ ਕਿ ਸਬੰਧਤ ਵਿਭਾਗ 17 ਸਤੰਬਰ, 2026 ਤੱਕ ਇਹ ਵੈਰੀਫਾਈਡ ਪ੍ਰਪੋਜ਼ਲ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੂੰ ਭੇਜਣਗੇ। ਇਸ ਸਕੀਮ ਤਹਿਤ ਹੋਈ ਪ੍ਰਗਤੀ ਬਾਰੇ ਚਾਨਣਾ ਪਾਉਂਦਿਆਂ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਕਾਦਮਿਕ ਸੈਸ਼ਨ 2025-26 ਦੌਰਾਨ  ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਮਿੱਥਿਆ ਸੀ। ਉਨ੍ਹਾਂ ਦੱਸਿਆ ਕਿ ਪੋਰਟਲ 'ਤੇ 2,45,154 ਕੇਸਾਂ ਦੀ ਵੈਰੀਫਿਕੇਸ਼ਨ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਸੂਬਾ ਸਰਕਾਰ ਨੇ 2,41,970 ਵਿਦਿਆਰਥੀਆਂ ਨੂੰ ਆਪਣੇ 40 ਫੀਸਦੀ ਹਿੱਸੇ ਦੀ ਰਾਸ਼ੀ ਜਾਰੀ ਵੀ ਕਰ ਦਿੱਤੀ ਹੈ।


ਸਰਕਾਰ ਦੀ ਵਿਦਿਆਰਥੀ-ਪੱਖੀ ਸੋਚ ਨੂੰ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਐੱਸ.ਸੀ. ਵਿਦਿਆਰਥੀਆਂ ਦੇ ਸਿੱਖਿਅਕ, ਸਮਾਜਿਕ ਅਤੇ ਆਰਥਿਕ ਸੁਧਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਾਰੇ ਭਾਈਵਾਲਾਂ ਨੂੰ ਅਪੀਲ ਕੀਤੀ ਕਿ ਉਹ ਵੈਰੀਫਿਕੇਸ਼ਨ ਦਾ ਕੰਮ ਨਵੇਂ ਸ਼ਡਿਊਲ ਅਨੁਸਾਰ ਸਮੇਂ ਸਿਰ ਨਿਪਟਾਉਣ, ਤਾਂ ਜੋ ਹਰ ਲੋੜਵੰਦ ਵਿਦਿਆਰਥੀ ਨੂੰ ਵਜ਼ੀਫਾ ਮਿਲੇ ਅਤੇ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਇੱਕ ਪ੍ਰਗਤੀਸ਼ੀਲ, ਪੜ੍ਹੇ-ਲਿਖੇ ਅਤੇ 'ਰੰਗਲੇ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਆਪਣਾ ਯੋਗਦਾਨ ਪਾ ਸਕੇ।

Have something to say? Post your comment

More in Chandigarh

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰ ਰਹੀ ਪੰਜਾਬ ਸਰਕਾਰ; 1,353 ਅੰਤਰਜਾਤੀ ਵਿਆਹੇ ਜੋੜਿਆਂ ਨੂੰ 4.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ਤੇ ਵਾਰ ਦਾ 276ਵਾਂ ਦਿਨ: ਪੰਜਾਬ ਪੁਲਿਸ ਨੇ 468 ਛਾਪੇਮਾਰੀ ਕੀਤੀ; 181 ਕਾਬੂ