Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

September 11, 2026 03:44 PM
SehajTimes

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੜਕ ਨਿਰਮਾਣ ਵਿੱਚ ਘਟੀਆ ਦਰਜੇ ਦੀ ਸਮੱਗਰੀ ਦੀ ਵਰਤੋਂ ਅਤੇ ਫੰਡਾਂ ਦਾ ਗਬਨ ਕਰਕੇ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸੜਕ ਬਣਾਉਣ ਵਾਲੇ ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਵਾਰਡ ਨੰਬਰ 5, ਨਵੀਂ ਕਚਹਿਰੀ ਰੋਡ, ਮਾਨਸਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਮਾਨਸਾ ਨਗਰ ਕੌਂਸਲ ਵੱਲੋਂ ਨਵੀਂ ਕਚਹਿਰੀ ਰੋਡ, ਮਾਨਸਾ ਸਥਿਤ 'ਗਗੋਵਾਲ-ਵਾਲੀ ਗਲੀ' ਤੋਂ ਲੈ ਕੇ ਮਾਨਸਾ ਖੁਰਦ ਵਿਖੇ ਨਗਰ ਕੌਂਸਲ ਦੀ ਹੱਦ ਤੱਕ ਜਾਂਦੀ ਸੜਕ ਦੀ ਮੁਰੰਮਤ ਲਈ ਟੈਂਡਰ ਜਾਰੀ ਕੀਤਾ ਗਿਆ ਸੀ। ਕੌਂਸਲ ਵੱਲੋਂ ਵਰਕ ਆਰਡਰ ਜਾਰੀ ਹੋਣ ਤੋਂ ਬਾਅਦ ਕੰਮ ਸ਼ੁਰੂ ਹੋ ਗਿਆ ਸੀ। ਹਾਲਾਂਕਿ, ਟੈਂਡਰ ਵਿੱਚ ਸ਼ਾਮਲ ਸੜਕ ਦੇ ਪੂਰੇ ਹਿੱਸੇ ਦੀ ਮੁਰੰਮਤ ਕਰਨ ਦੀ ਬਜਾਏ, ਸਿਰਫ਼ 'ਗਗੋਵਾਲ-ਵਾਲੀ ਗਲੀ' ਤੋਂ ਛੋਟੀ ਮਾਨਸਾ ਵੱਲ ਜਾਂਦੀ ਸੜਕ ਦੇ ਹਿੱਸੇ ਦਾ ਨਵੇਂ ਸਿਰੇ ਤੋਂ ਨਿਰਮਾਣ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਨਸਾ ਦੇ ਡਿਪਟੀ ਕਮਿਸ਼ਨਰ ਦੇ ਹੁਕਮਾਂ 'ਤੇ ਸੜਕ ਦੀ ਜਾਂਚ ਕਰਨ ਲਈ ਇੱਕ ਕਮੇਟੀ ਗਠਿਤ ਕੀਤੀ ਗਈ ਸੀ। ਇਸ ਜਾਂਚ ਦੌਰਾਨ ਇਕੱਤਰ ਕੀਤੇ ਗਏ ਨਮੂਨਿਆਂ ਦੀਆਂ ਲੈਬਾਰਟਰੀ ਰਿਪੋਰਟਾਂ ਵਿੱਚ ਵਰਤੀ ਗਈ ਸਮੱਗਰੀ ਵਿੱਚ ਦਬਾਅ-ਸਹਿਣ ਦੀ ਲੋੜੀਂਦੀ ਸਮਰੱਥਾ ਦੀ ਘਾਟ ਪਾਈ ਗਈ। ਇਸ ਤੋਂ ਇਲਾਵਾ, ਪੰਜਾਬ ਮੰਡੀ ਬੋਰਡ, ਬਠਿੰਡਾ ਦੇ ਕਾਰਜਕਾਰੀ ਇੰਜੀਨੀਅਰ ਵੱਲੋਂ ਤਿਆਰ ਕੀਤੀ ਗਈ ਜਾਂਚ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਕਿ ਇਸ ਕਾਰਜ ਲਈ ਲਾਗੂ ਦਰਾਂ ਸਰਕਾਰ ਵੱਲੋਂ ਪ੍ਰਵਾਨਿਤ ਦਰਾਂ ਨਾਲੋਂ ਕਾਫ਼ੀ ਵੱਧ ਸਨ, ਜਿਸ ਕਾਰਨ 2.62 ਲੱਖ ਰੁਪਏ ਦੀ ਵਾਧੂ ਅਦਾਇਗੀ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਸਬੰਧਤ ਨਗਰ ਕੌਂਸਲ ਮੁਲਾਜ਼ਮਾਂ ਅਤੇ ਠੇਕੇਦਾਰ ਦੀ ਮਿਲੀਭੁਗਤ ਕਾਰਨ ਸੜਕ ਦੇ ਨਿਰਮਾਣ ਦੌਰਾਨ ਘਟੀਆ ਦਰਜੇ ਦੀ ਸਮੱਗਰੀ ਵਰਤੀ ਗਈ, ਜਿਸ ਦੇ ਨਤੀਜੇ ਵਜੋਂ ਸੂਬੇ ਦੇ ਖਜ਼ਾਨੇ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਗਿਆ। ਇਸ ਸਬੰਧੀ, ਦੋਸ਼ੀ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ