Wednesday, October 28, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

September 11, 2026 04:35 PM
ਦਰਸ਼ਨ ਸਿੰਘ ਚੌਹਾਨ

ਮੋਹਨਜੀਤ ਸੇ਼ੇਰੋਂ ਨਾਲ ਪੁਲਿਸ ਦਾ ਅਣ ਮਨੁੱਖੀ ਤਸ਼ੱਦਦ ਨਿੰਦਣਯੋਗ

ਸੁਨਾਮ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਅੰਦਰ ਨਸ਼ਿਆਂ ਦੇ ਖ਼ਤਰੇ ਨੂੰ ਰੋਕਣ ਵਿੱਚ ਅਸਫਲ ਰਹਿਣ 'ਤੇ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚਾਰ ਮਹੀਨਿਆਂ ਦੇ ਅੰਦਰ ਨਸ਼ਿਆਂ ਨੂੰ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਪਰੰਤੂ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ, ਨਸ਼ਿਆਂ ਦਾ ਖ਼ਤਰਾ ਜਾਰੀ ਹੈ । ਉਨ੍ਹਾਂ ਆਖਿਆ ਕਿ ਸੂਬੇ ਵਿੱਚ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਿਆਂ ਬਾਰੇ ਸਵਾਲ ਉਠਾਉਣ ਵਾਲੇ ਵਿਅਕਤੀਆਂ ਨੂੰ ਪਰੇਸ਼ਾਨ ਕੀਤਾ ਜਾਂਦਾ ਹੈ, ਮੋਹਨਜੀਤ ਸਿੰਘ ਸੇ਼ੇਰੋਂ ਦੇ ਮਾਮਲੇ ਦਾ ਹਵਾਲਾ ਦਿੰਦੇ ਹੋਏ, ਕਿਹਾ ਕਿ ਪੁਲਿਸ ਦੁਆਰਾ ਕਥਿਤ ਤੌਰ 'ਤੇ ਥਰਡ-ਡਿਗਰੀ ਤਸ਼ੱਦਦ ਕੀਤਾ ਗਿਆ ਸੀ, ਜਿਸ ਨੂੰ ਉਨ੍ਹਾਂ ਨੇ ਨਿੰਦਣਯੋਗ ਦੱਸਿਆ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇਰ ਰਾਤ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਸ਼ੇਰੋਂ ਵਿਖੇ ਕਥਿਤ ਤੌਰ ਤੇ ਪੁਲਿਸ ਤਸ਼ੱਦਦ ਦੇ ਸ਼ਿਕਾਰ ਨੌਜਵਾਨ ਮੋਹਨਜੀਤ ਸਿੰਘ ਸੇ਼ੇਰੋਂ ਦੇ ਘਰ ਪਰਿਵਾਰ ਨਾਲ ਮੁਲਾਕਾਤ ਕਰਨ ਪੁੱਜੇ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਦਿੜਬਾ ਹਲਕੇ ਦੇ ਪਿੰਡ ਤੂਰਬੰਨਜਾਰਾ ਵਿੱਚ ਵਾਪਰੀ ਘਟਨਾ ਦਾ ਵੀ ਜ਼ਿਕਰ ਕੀਤਾ, ਜਿੱਥੇ ਇੱਕ ਮਜ਼ਦੂਰ ਨੇ ਕਥਿਤ ਤੌਰ 'ਤੇ ਨਸ਼ਿਆਂ ਬਾਰੇ ਸਵਾਲ ਉਠਾਇਆ ਸੀ, ਜਿਸ ਤੋਂ ਬਾਅਦ ਉਸਨੂੰ ਪੰਚਾਇਤ ਵੱਲੋਂ ਬਾਹਰ ਕੱਢ ਦਿੱਤਾ ਗਿਆ ਅਤੇ ਧਮਕੀਆਂ ਦਿੱਤੀਆਂ ਗਈਆਂ, ਜਿਸਦੇ ਨਤੀਜੇ ਵਜੋਂ ਉਸਦੀ ਮੌਤ ਹੋ ਗਈ। ਉਨ੍ਹਾਂ ਅੱਗੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਟੀਮ 13 ਸਤੰਬਰ ਨੂੰ ਸੰਗਰੂਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਨਿਵਾਸ ਸਥਾਨ ਦੇ ਸਾਹਮਣੇ ਮੋਹਨਜੀਤ ਐਕਸ਼ਨ ਕਮੇਟੀ ਵੱਲੋਂ ਲਗਾਏ ਜਾ ਰਹੇ ਧਰਨੇ ਵਿੱਚ ਹਿੱਸਾ ਲੈਣਗੇ , ਉਨ੍ਹਾਂ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ 'ਆਪ' ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਇਹ "ਬਦਲਾਅ" ਦੇ ਨਾਮ 'ਤੇ ਸੱਤਾ ਵਿੱਚ ਆਈ ਹੈ, ਪਰ ਲੋਕਾਂ ਨੇ ਪੰਜਾਬ ਵਿੱਚ ਬਦਲਾਅ ਦੀ ਹੱਦ ਦੇਖੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਾਂਗਰਸ ਆਉਣ ਵਾਲੀਆਂ ਚੋਣਾਂ ਵਿੱਚ ਸਰਕਾਰ ਬਣਾਉਂਦੀ ਹੈ, ਤਾਂ ਇਹ ਪੰਜਾਬ ਵਿੱਚ ਮਹੱਤਵਪੂਰਨ ਵਿਕਾਸ ਕਾਰਜ ਕਰੇਗੀ।
ਇਸ ਮੌਕੇ ਬਰਨਾਲਾ ਦੇ ਵਿਧਾਇਕ ਕਾਲਾ ਢਿੱਲੋਂ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਰਾਜਿੰਦਰ ਦੀਪਾ, ਜਸਵਿੰਦਰ ਸਿੰਘ ਧੀਮਾਨ, ਜ਼ਿਲ੍ਹਾ ਪ੍ਰਧਾਨ ਜਗਦੇਵ ਗਾਗਾ, ਰਾਹੁਲ ਇੰਦਰ ਸਿੰਘ ਸਿੱਧੂ ਤੇ ਹੋਰ ਆਗੂ ਹਾਜ਼ਰ ਸਨ।

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ