Wednesday, October 28, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

September 11, 2026 07:44 PM
ਦਰਸ਼ਨ ਸਿੰਘ ਚੌਹਾਨ
ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹਰਪਾਲ ਚੀਮਾਂ ਖਿਲਾਫ ਦਰਜ਼ ਹੋਵੇ ਕੇਸ 
 
ਸੁਨਾਮ : ਸੂਬੇ ਅੰਦਰ ਨਸ਼ਿਆ ਨਾਲ ਵਧ ਰਹੀਆਂ ਮੌਤਾਂ ਅਤੇ ਨਸੇ਼ੇ ਤੇ ਸਵਾਲ ਕਰਨ ਵਾਲਿਆਂ ਤੇ ਕੀਤੇ ਜਾ ਰਹੇ ਤਸੱਦਦ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਸ਼ੁੱਕਰਵਾਰ ਨੂੰ ਸੁਨਾਮ ਵਿਖੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਅਕਾਲੀ ਦਲ ਵਾਰਿਸ ਪੰਜਾਬ ਦੇ, ਪਾਰਟੀ ਵੱਲੋਂ ਸੈਂਕੜੇ ਕਾਰਕੁਨਾਂ ਨੇ ਕਾਲੀਆਂ ਝੰਡੀਆਂ ਨਾਲ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੋਹਨਜੀਤ ਸੇ਼ੇਰੋਂ ਤੇ ਪੁਲਸੀਆ ਅਣ ਮਨੁੱਖੀ ਤਸੱਦਦ  ਅਤੇ ਗੁਲਜ਼ਾਰ ਸਿੰਘ ਤੂਰਬਨਜਾਰਾ ਖੁਦਕੁਸ਼ੀ ਮਾਮਲੇ ਵਿਚ ਮੰਤਰੀ ਅਮਨ ਅਰੋੜਾ ਤੋਂ ਜਵਾਬ ਮੰਗਿਆ ਹੈ। ਨਸਿਆ ਖ਼ਿਲਾਫ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ, ਯੂਥ ਵਿੰਗ ਜਿਲ੍ਹਾ ਸੰਗਰੂਰ ਦੇ ਪ੍ਰਧਾਨ ਐਡਵੋਕੇਟ ਗੁਰਕੀਰਤ ਸਿੰਘ ਨਹਿਲ, ਗੁਰਦੀਪ ਸਿੰਘ ਬਾਠ ਬਰਨਾਲਾ, ਪਰਮਜੀਤ ਸਿੰਘ ਮੋਗਾ, ਸਤਨਾਮ ਸਿੰਘ ਲੋਪੋ, ਨੰਬਰਦਾਰ ਸੁਰਜੀਤ ਸਿੰਘ, ਗੁਰਜੰਟ ਸਿੰਘ ਰੋਡੇ ਅਤੇ ਸਤਨਾਮ ਸਿੰਘ ਬਿਲਾਸਪੁਰ ਅਤੇ ਗੁਰਪ੍ਰੀਤ ਸਿੰਘ ਲਖਮੀਰਵਾਲਾ ਨੇ ਆਖਿਆ ਕਿ ਚਾਰ ਮਹੀਨਿਆਂ ਵਿਚ ਪੰਜਾਬ ਅੰਦਰੋਂ ਨਸ਼ੇ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੇ ਰਾਜ ਦੌਰਾਨ ਸੂਬੇ ਅੰਦਰ ਨਿੱਤ ਦਿਨ ਨੌਜਵਾਨ ਨਸ਼ੇ ਨਾਲ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ ਜਦਕਿ ਭਗਵੰਤ ਮਾਨ ਸਰਕਾਰ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦਾ ਢੰਡੋਰਾ ਪਿੱਟ ਰਹੀ ਹੈ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਮਿਲਣੀ ਸਮਾਗਮ ਦੌਰਾਨ ਪਿੰਡ ਸ਼ੇਰੋਂ ਦੇ ਨੌਜਵਾਨ ਮੋਹਨਜੀਤ ਸਿੰਘ ਨੇ ਇੱਕ ਚੁਬਾਰੇ ਦੀ ਛੱਤ ਤੇ ਚੜ੍ਹਕੇ ਨਸ਼ਿਆਂ ਖਿਲਾਫ ਅਵਾਜ਼ ਉਠਾਉਣੀ ਚਾਹੀ ਤਾਂ ਪੁਲਿਸ ਨੇ ਮੋਹਨਜੀਤ ਤੇ ਅਣ ਮਨੁੱਖੀ ਤਸੱਦਦ ਕੀਤਾ। ਉਨ੍ਹਾਂ ਆਖਿਆ ਕਿ ਮੰਤਰੀ ਅਮਨ ਅਰੋੜਾ ਨੌਜਵਾਨ ਮੋਹਨਜੀਤ ਸਿੰਘ ਤੇ ਪੁਲਸੀਆ ਤਸ਼ੱਦਦ ਦਾ ਜਵਾਬ ਲੋਕਾਂ ਦੇ ਇਕੱਠ ਵਿੱਚ ਆਕੇ ਦੇਵੇ। ਬੁਲਾਰਿਆਂ ਨੇ ਤੂਰਬਨਜਾਰਾ ਦੇ ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲੇ ਵਿੱਚ ਮੰਤਰੀ ਹਰਪਾਲ ਸਿੰਘ ਚੀਮਾ ਖਿਲਾਫ ਮੌਤ ਲਈ ਜ਼ਿੰਮੇਵਾਰ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ਼ ਕਰਨ ਦੀ ਮੰਗ ਕੀਤੀ ਹੈ।

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ