Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

September 11, 2026 11:06 PM
SehajTimes

ਪੰਜਾਬ : ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਬਿਜਲੀ ਦਾ ਗੰਭੀਰ ਸੰਕਟ ਪੈਦਾ ਹੋ ਗਿਆ ਹੈ। ਇਸ ਬਿਜਲੀ ਸੰਕਟ ਦੇ ਮੱਦੇਨਜ਼ਰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਸੂਬੇ ਦੇ ਉਦਯੋਗਾਂ ਲਈ ਬਿਜਲੀ ਕੱਟਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕੈਟਾਗਰੀ-2 ਫੀਡਰਾਂ ਅਧੀਨ ਆਉਂਦੀਆਂ ਉਦਯੋਗਿਕ ਇਕਾਈਆਂ ਲਈ ਅੱਜ ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਬਿਜਲੀ ਸਪਲਾਈ ਮੁਕੰਮਲ ਤੌਰ 'ਤੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਫ਼ੈਸਲੇ ਕਾਰਨ ਇੰਡਸਟਰੀ ਨੂੰ ਲਗਾਤਾਰ 10 ਘੰਟੇ ਦੇ ਭਾਰੀ ਬਿਜਲੀ ਕੱਟ ਦਾ ਸਾਹਮਣਾ ਕਰਨਾ ਪਵੇਗਾ, ਜਿਸ ਦੌਰਾਨ ਜ਼ਿਆਦਾਤਰ ਕਾਰਖਾਨੇ ਅਤੇ ਉਦਯੋਗਿਕ ਇਕਾਈਆਂ ਠੱਪ ਰਹਿਣਗੀਆਂ। ਪਾਵਰਕੌਮ ਅਨੁਸਾਰ ਫਿਲਹਾਲ ਇਹ ਸ਼ਡਿਊਲ ਸਿਰਫ਼ ਅੱਜ ਰਾਤ ਲਈ ਹੀ ਲਾਗੂ ਕੀਤਾ ਗਿਆ ਹੈ। ਪੰਜਾਬ ਵਿੱਚ ਬਿਜਲੀ ਦੀ ਪੈਦਾਵਾਰ ਸਿੱਧੇ ਤੌਰ 'ਤੇ ਥਰਮਲ ਪਲਾਂਟਾਂ 'ਤੇ ਨਿਰਭਰ ਹੈ ਪਰ ਕੋਲੇ ਦੀ ਕਮੀ ਕਾਰਨ ਇਸ ਵੇਲੇ ਕੋਈ ਵੀ ਥਰਮਲ ਪਲਾਂਟ ਆਪਣੀ ਪੂਰੀ ਸਮਰੱਥਾ ਅਨੁਸਾਰ ਬਿਜਲੀ ਉਤਪਾਦਨ ਨਹੀਂ ਕਰ ਪਾ ਰਿਹਾ। ਨਤੀਜੇ ਵਜੋਂ ਸੂਬੇ ਵਿੱਚ ਬਿਜਲੀ ਦੀ ਉਤਪਾਦਨ ਦਰ ਕਾਫ਼ੀ ਹੇਠਾਂ ਡਿੱਗ ਗਈ ਹੈ। ਪ੍ਰਾਈਵੇਟ ਖੇਤਰ ਦੇ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਤਿੰਨ ਵਿੱਚੋਂ ਇੱਕ ਯੂਨਿਟ ਵਿੱਚ ਬੀਤੇ ਦਿਨ ਤੋਂ ਹੀ ਉਤਪਾਦਨ ਬੰਦ ਹੈ। ਇਸ ਤੋਂ ਇਲਾਵਾ ਰਾਜਪੁਰਾ ਥਰਮਲ ਪਲਾਂਟ ਦਾ ਵੀ ਇੱਕ ਯੂਨਿਟ ਵੀਰਵਾਰ ਦੇਰ ਰਾਤ ਤੋਂ ਬੰਦ ਪਿਆ ਹੈ। ਇਸ ਤਰ੍ਹਾਂ ਦੋ ਪ੍ਰਾਈਵੇਟ ਪਲਾਂਟਾਂ ਦੇ ਇੱਕ-ਇੱਕ ਯੂਨਿਟ ਅਤੇ ਇੱਕ ਸਰਕਾਰੀ ਥਰਮਲ ਪਲਾਂਟ ਦੇ ਇੱਕ ਯੂਨਿਟ ਸਮੇਤ ਕੁੱਲ 3 ਯੂਨਿਟਾਂ ਵਿੱਚ ਬਿਜਲੀ ਉਤਪਾਦਨ ਪੂਰੀ ਤਰ੍ਹਾਂ ਬੰਦ ਹੋ ਚੁੱਕਾ ਹੈ। ਪਾਵਰਕੌਮ ਦੇ ਅੰਕੜਿਆਂ ਅਨੁਸਾਰ ਸੂਬੇ ਵਿੱਚ ਬਿਜਲੀ ਦੀ ਕੁੱਲ ਮੰਗ 16,112 ਮੈਗਾਵਾਟ ਤੱਕ ਪਹੁੰਚ ਗਈ ਹੈ, ਜਦਕਿ ਕੁੱਲ ਉਤਪਾਦਨ ਸਿਰਫ਼ 4,501 ਮੈਗਾਵਾਟ ਹੀ ਹੋ ਰਿਹਾ ਹੈ। ਇਸ ਵਿੱਚ ਥਰਮਲ ਪਲਾਂਟਾਂ ਤੋਂ 3,495 ਮੈਗਾਵਾਟ (ਸਰਕਾਰੀ ਥਰਮਲ ਤੋਂ 1,637 ਮੈਗਾਵਾਟ ਅਤੇ ਪ੍ਰਾਈਵੇਟ ਥਰਮਲ ਤੋਂ 1,858 ਮੈਗਾਵਾਟ) ਅਤੇ ਸੋਲਰ ਪਲਾਂਟਾਂ ਤੋਂ 473 ਮੈਗਾਵਾਟ ਬਿਜਲੀ ਮਿਲ ਰਹੀ ਹੈ। ਪਾਵਰਕੌਮ ਵੱਲੋਂ ਕੇਂਦਰੀ ਪੂਲ ਤੋਂ ਵਾਧੂ ਬਿਜਲੀ ਖਰੀਦੀ ਜਾ ਰਹੀ ਹੈ, ਪਰ ਮੰਗ ਜ਼ਿਆਦਾ ਹੋਣ ਕਾਰਨ ਸੰਕਟ ਬਰਕਰਾਰ ਹੈ। ਉਦਯੋਗਾਂ ਤੋਂ ਇਲਾਵਾ ਦਿਹਾਤੀ ਖੇਤਰਾਂ ਵਿੱਚ ਲੰਬੇ ਬਿਜਲੀ ਕੱਟ ਲੱਗ ਰਹੇ ਹਨ ਅਤੇ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਠਾਨਕੋਟ, ਬਠਿੰਡਾ, ਪਟਿਆਲਾ ਅਤੇ ਹੁਸ਼ਿਆਰਪੁਰ ਵਰਗੇ ਵੱਡੇ ਸ਼ਹਿਰਾਂ ਵਿੱਚ ਵੀ ਵਾਰ-ਵਾਰ ਬਿਜਲੀ ਟਰਿੱਪ ਹੋ ਰਹੀ ਹੈ, ਜਿਸ ਨਾਲ ਆਮ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ