Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Chandigarh

ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ

September 13, 2026 06:20 PM
SehajTimes

ਕੇਂਦਰ ਵੱਲੋਂ ਰਾਜਾਂ 'ਤੇ ਵਾਧੂ ਬੋਝ ਪਾਏ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੀਬੀ-ਜੀ ਰਾਮ ਜੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ: ਸੌਂਦ


ਵੀਬੀ-ਜੀ ਰਾਮ ਜੀ ਅਧੀਨ ਲਾਭਪਾਤਰੀਆਂ ਨੂੰ ਸਮੇਂ ਸਿਰ ਉਜਰਤਾਂ ਦੀ ਅਦਾਇਗੀ ਯਕੀਨੀ ਯਕੀਨੀ ਬਣਾਈ ਜਾ ਰਹੀ: ਸੌਂਦ


ਚੰਡੀਗੜ੍ਹ :
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਲਗਾਤਾਰ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 'ਵਿਕਸਿਤ ਭਾਰਤ-ਗਾਰੰਟੀ ਫਾਰ ਰੋਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ)' (ਵੀਬੀ-ਜੀ ਰਾਮ ਜੀ) ਸਕੀਮ ਅਧੀਨ ਵੀ ਪੰਜਾਬ ਦੇ ਪਿੰਡਾਂ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ 1 ਜੁਲਾਈ, 2026 ਤੋਂ ਲੈ ਕੇ ਹੁਣ ਤੱਕ ਇਸ ਸਕੀਮ ਅਧੀਨ 1.88 ਲੱਖ ਤੋਂ ਵੱਧ ਦਿਹਾੜੀਆਂ ਪੈਦਾ ਕੀਤੀਆਂ ਗਈਆਂ ਹਨ ਜਿਸ ਨਾਲ ਰਜਿਸਟਰਡ ਲਾਭਪਾਤਰੀ ਪਰਿਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਪੇਂਡੂ ਖੇਤਰਾਂ ਦੇ ਲੋੜਵੰਦ ਪਰਿਵਾਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਲਈ ਇਸ ਸਕੀਮ ਤਹਿਤ ਨਵੇਂ ਲਾਭਪਾਤਰੀਆਂ ਨੂੰ ਵੀ ਸ਼ਾਮਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪਹਿਲਕਦਮੀਆਂ ਦਾ ਉਦੇਸ਼ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਪੇਂਡੂ ਪਰਿਵਾਰਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਪਿੰਡਾਂ ਵਿੱਚ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਹਾਲਾਂਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਵੀਂ ਸਕੀਮ ਨੇ ਸੂਬਿਆਂ 'ਤੇ ਵਾਧੂ ਬੋਝ ਪਾਇਆ ਹੈ, ਪਰ ਪੰਜਾਬ ਸਰਕਾਰ ਇਸ ਨੂੰ ਪ੍ਰਭਾਵਸ਼ਾਲੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰ ਰਹੀ ਹੈ ਤਾਂ ਜੋ ਪੇਂਡੂ ਵਿਕਾਸ ਕਾਰਜ ਬਿਨਾਂ ਰੁਕਾਵਟ ਜਾਰੀ ਰਹਿਣ ਅਤੇ ਇਸ ਦਾ ਲਾਭ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਵੀਬੀ-ਜੀ ਰਾਮ ਜੀ ਸਕੀਮ ਅਧੀਨ ਲਾਭਪਾਤਰੀਆਂ ਦੀਆਂ ਉਜਰਤਾਂ ਸਮੇਂ ਸਿਰ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕਾਮਿਆਂ ਨੂੰ ਉਨ੍ਹਾਂ ਦੀ ਬਣਦੀ ਉਜਰਤ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਸਮੇਂ ਸਿਰ ਮਿਲੇ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਕੁਸ਼ਲ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਵਿਭਾਗ ਵੱਲੋਂ ਅਦਾਇਗੀ ਪ੍ਰਕਿਰਿਆ ਦੀ ਵੀ ਨੇੜਿਓਂ ਨਿਗਰਾਨੀ ਕੀਤੀ ਜਾ ਰਹੀ ਹੈ। ਸ. ਸੌਂਦ ਨੇ ਦੱਸਿਆ ਕਿ ਇਸ ਸਕੀਮ ਤਹਿਤ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਛੱਪੜਾਂ ਦੀ ਮੁਰੰਮਤ ਅਤੇ ਨਵੀਨੀਕਰਨ, ਪਾਰਕਾਂ ਦਾ ਵਿਕਾਸ, ਪੌਦੇ ਲਾਉਣ ਦੀ ਮੁਹਿੰਮ, ਜਲ ਸੰਭਾਲ, ਜਲ ਸਰੋਤਾਂ ਦਾ ਵਿਕਾਸ, ਗਲੀਆਂ ਤੇ ਨਾਲੀਆਂ ਦੀ ਉਸਾਰੀ ਅਤੇ ਨਵੀਨੀਕਰਨ, ਸੜਕਾਂ ਨਾਲ ਸਬੰਧਤ ਕੰਮ ਅਤੇ ਹੋਰ ਸਾਂਝੀਆਂ ਸੰਪਤੀਆਂ ਵਿਕਸਿਤ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਕਾਰਜ ਨਾ ਸਿਰਫ਼ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੇ ਹਨ, ਸਗੋਂ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਆਪਣੇ ਪਿੰਡਾਂ ਵਿੱਚ ਹੀ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕਰ ਰਹੇ ਹਨ, ਜਿਸ ਨਾਲ ਰੋਜ਼ਗਾਰ ਦੀ ਭਾਲ ਵਿੱਚ ਬਾਹਰ ਜਾਣ ਦੀ ਲੋੜ ਲਗਾਤਾਰ ਘਟਾਈ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਸਕੀਮ ਵਿੱਚ ਪਾਰਦਰਸ਼ਤਾ, ਇਸਦੇ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਸਹੀ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਵਿਭਾਗੀ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ, ਪਾਰਦਰਸ਼ਤਾ ਅਤੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ ਲਈ ਨਿਯਮਤ ਤੌਰ 'ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਵਿੱਚ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਬਿਹਤਰ ਬੁਨਿਆਦੀ ਢਾਂਚਾ ਅਤੇ ਨਾਗਰਿਕ ਸਹੂਲਤਾਂ ਉਪਲਬਧ ਕਰਵਾ ਕੇ ਪਿੰਡਾਂ ਨੂੰ ਮਜ਼ਬੂਤ, ਹਰਿਆ-ਭਰਿਆ ਅਤੇ ਵਧੇਰੇ ਖ਼ੁਸ਼ਹਾਲ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀਬੀ-ਜੀ ਰਾਮ ਜੀ ਸਕੀਮ ਦਾ ਸੁਚੱਜੇ ਢੰਗ ਨਾਲ ਲਾਗੂਕਰਨ ਪੇਂਡੂ ਆਰਥਿਕਤਾ ਨੂੰ ਹੋਰ ਹੁਲਾਰਾ ਦੇਵੇਗਾ ਅਤੇ ਪੰਜਾਬ ਦੇ ਪਿੰਡਾਂ ਨੂੰ ਵਧੇਰੇ ਵਿਕਸਤ, ਆਤਮ-ਨਿਰਭਰ ਅਤੇ ਟਿਕਾਊ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ