Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ; ਮਾਨ ਸਰਕਾਰ ਨੇ 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ 

September 13, 2026 06:24 PM
SehajTimes

ਮਾਨ ਸਰਕਾਰ ਵੱਲੋਂ ਲੇਬਰ ਖਰਚੇ ਘਟਾਉਣ ਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਹਾਰਵੈਸਟਰ, ਛੋਟੇ ਟਰੈਕਟਰਾਂ, ਪਲਾਂਟਰਾਂ 'ਤੇ 40 ਫੀਸਦ ਸਬਸਿਡੀ ਦੀ ਪੇਸ਼ਕਸ਼: ਖੇਤੀਬਾੜੀ ਮੰਤਰੀ


ਖੇਤੀਬਾੜੀ ਵਿਭਾਗ, ਪੀਏਯੂ ਵੱਲੋਂ ਕਿਸਾਨਾਂ ਨੂੰ ਚੋਵਾ ਪਲਾਂਟਿੰਗ, ਪ੍ਰਮਾਣਿਤ ਬੀਜਾਂ, ਖਾਦਾਂ ਦੀ ਵਰਤੋਂ ਅਤੇ ਕੀਟ ਪ੍ਰਬੰਧਨ ਬਾਰੇ ਸਿਖਲਾਈ ਦੇਣ ਲਈ ਕੈਂਪ, ਵੈਬੀਨਾਰ ਲਗਾਏ ਜਾ ਰਹੇ ਹਨ: ਗੁਰਮੀਤ ਖੁੱਡੀਆਂ


ਚੰਡੀਗੜ੍ਹ  :
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਗੰਨੇ ਦੀ ਕਾਸ਼ਤ ਹੇਠ ਰਕਬਾ ਵਧ ਕੇ 1.16 ਲੱਖ ਹੈਕਟੇਅਰ ਹੋ ਗਿਆ ਹੈ ਅਤੇ 700 ਲੱਖ ਕੁਇੰਟਲ ਉਤਪਾਦਨ ਦਾ ਟੀਚਾ ਹੈ। ਉਨ੍ਹਾਂ ਨੇ ਕਣਕ ਅਤੇ ਝੋਨੇ ਵਾਂਗ ਗੰਨੇ ਦੀ ਫਸਲ ਨੂੰ ਲਾਹੇਵੰਦ ਬਣਾਉਣ ਲਈ ਬਹੁ-ਪੱਖੀ ਰਣਨੀਤੀ ਦਾ ਐਲਾਨ ਕੀਤਾ, ਜਿਸ ਤਹਿਤ ਵੱਡੇ ਪੱਧਰ 'ਤੇ ਮਸ਼ੀਨੀਕਰਨ, ਜ਼ਮੀਨੀ ਪੱਧਰ ਤੱਕ ਤਕਨੀਕ ਪਹੁੰਚਾਉਣ ਅਤੇ ਗੰਨਾ ਕਾਸ਼ਤਕਾਰਾਂ ਲਈ ਵਿੱਤੀ ਲਾਭ ਵਰਗੇ ਉਪਾਅ ਸ਼ਾਮਲ ਹਨ। ਗੰਨੇ ਨੂੰ ਕਣਕ ਅਤੇ ਝੋਨੇ ਤੋਂ ਬਾਅਦ ਪੰਜਾਬ ਦੀ ਤੀਜੀ ਸਭ ਤੋਂ ਅਹਿਮ ਫਸਲ ਦੱਸਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਉੱਨਤ ਖੇਤੀ ਤਕਨੀਕਾਂ ਨੂੰ ਉਤਸ਼ਾਹਿਤ ਕਰਕੇ ਉਤਪਾਦਨ ਵਿੱਚ ਵਾਧਾ ਕਰਨ, ਖੰਡ ਦੀ ਰਿਕਵਰੀ ਵਿੱਚ ਸੁਧਾਰ ਕਰਨ ਅਤੇ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ ਸਾਲ 2025-26 ਵਿੱਚ 1,11,818 ਹੈਕਟੇਅਰ ਦੇ ਮੁਕਾਬਲੇ ਵਧ ਕੇ ਮੌਜੂਦਾ ਸੀਜ਼ਨ 2026-27 ਵਿੱਚ 1,16,131 ਹੈਕਟੇਅਰ ਹੋ ਗਿਆ ਹੈ ਅਤੇ ਜੇਕਰ ਮੌਸਮ ਅਨੁਕੂਲ ਰਿਹਾ ਤਾਂ ਇਸ ਤੋਂ 700 ਲੱਖ ਕੁਇੰਟਲ ਗੰਨੇ ਦੀ ਪੈਦਾਵਾਰ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਕੁੱਲ ਰਕਬੇ ਵਿੱਚੋਂ 17,662 ਹੈਕਟੇਅਰ ਰਕਬਾ ਪਤਝੜ ਰੁੱਤ ਦੀ ਫਸਲ, 51,174 ਹੈਕਟੇਅਰ ਬਹਾਰ ਰੁੱਤ ਦੀ ਫਸਲ ਅਤੇ 47,295 ਹੈਕਟੇਅਰ ਰਕਬਾ ਮੋਡੀ (ਰਟੂਨ) ਫਸਲ ਅਧੀਨ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, "ਹਾਲਾਂਕਿ, ਸਰਗਰਮ ਉਪਰਾਲਿਆਂ ਅਤੇ ਮੌਸਮ ਦੇ ਅਨੁਕੂਲ ਰਹਿਣ ਦੀ ਸੰਭਾਵਨਾ ਨੂੰ ਵੇਖਦਿਆਂ, ਸਾਨੂੰ ਅਗਾਮੀ ਸੀਜ਼ਨ ਵਿੱਚ ਪੈਦਾਵਾਰ ਅਤੇ ਖੰਡ ਦੀ ਰਿਕਵਰੀ ਦੋਵਾਂ ਵਿੱਚ ਹੀ ਕਾਫ਼ੀ ਸੁਧਾਰ ਹੋਣ ਦੀ ਉਮੀਦ ਹੈ।" ਸੀਜ਼ਨ 2026-27 ਲਈ, ਸਰਕਾਰ ਨੇ ਸਿਫ਼ਾਰਸ਼ ਕੀਤੀਆਂ ਗੰਨੇ ਦੀ ਕਾਸ਼ਤ ਤਕਨੀਕਾਂ ਦੇ ਪ੍ਰਦਰਸ਼ਨੀ ਪਲਾਟ ਲਗਾਉਣ ਵਾਲੇ ਕਿਸਾਨਾਂ ਲਈ ਪ੍ਰਤੀ ਏਕੜ 3,200 ਰੁਪਏ ਦਾ ਪ੍ਰੋਤਸਾਹਨ ਸ਼ੁਰੂ ਕੀਤਾ ਹੈ। ਇਹ ਯੋਜਨਾ 12 ਜ਼ਿਲ੍ਹਿਆਂ - ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐਸਏਐਸ ਨਗਰ, ਪਟਿਆਲਾ, ਫਾਜ਼ਿਲਕਾ, ਫਰੀਦਕੋਟ ਅਤੇ ਕਪੂਰਥਲਾ ਵਿੱਚ ਲਾਗੂ ਕੀਤੀ ਜਾਵੇਗੀ। ਇਹ ਡੈਮੋ ਪਲਾਟ ਖੇਤੀ ਲਾਗਤਾਂ ਨੂੰ ਘਟਾਉਂਦੇ ਹੋਏ ਝਾੜ ਵਧਾਉਣ ਲਈ ਉੱਨਤ ਅਭਿਆਸਾਂ ਜਿਵੇਂ ਕਿ ਚੌੜੀ-ਕਤਾਰ, ਟ੍ਰੈਂਚ ਪਲਾਂਟਿੰਗ, ਇੰਟਰਕਰੌਪਿੰਗ, ਮਲਚਿੰਗ ਅਤੇ ਸਾਇੰਟੀਫਿਕ ਰੈਟੂਨ ਮੈਨੇਜਮੈਂਟ ਨੂੰ ਉਤਸ਼ਾਹਿਤ ਕਰਨਗੇ।  ਬਿਜਾਈ ਅਤੇ ਵਾਢੀ ਸਮੇਂ ਖੇਤ ਮਜ਼ਦੂਰਾਂ ਦੀ ਘਾਟ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਸ਼ੂਗਰਕੇਨ ਹਾਰਵੈਸਟਰ, ਛੋਟੇ ਟਰੈਕਟਰ, ਗੰਨਾ ਪਲਾਂਟਰ ਅਤੇ ਰੈਟੂਨ ਮੈਨੇਜਰਾਂ ਸਮੇਤ ਮੁੱਖ ਉਪਕਰਣਾਂ 'ਤੇ 40 ਫੀਸਦ ਸਬਸਿਡੀ ਦੀ ਪੇਸ਼ਕਸ਼ ਕਰਕੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰ ਰਹੀ ਹੈ। ਸ. ਖੁੱਡੀਆਂ ਨੇ ਕਿਹਾ, "ਮਸ਼ੀਨੀਕਰਨ ਹੁਣ ਇੱਕ ਵਿਕਲਪ ਨਹੀਂ ਸਗੋਂ ਇੱਕ ਜ਼ਰੂਰਤ ਹੈ। ਸਾਡਾ ਉਦੇਸ਼ ਇਨ੍ਹਾਂ ਮਸ਼ੀਨਾਂ ਨੂੰ ਹਰੇਕ ਕਿਸਾਨ ਲਈ ਪਹੁੰਚਯੋਗ ਅਤੇ ਕਿਫਾਇਤੀ ਬਣਾਉਣਾ ਹੈ।" ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਖੇਤੀਬਾੜੀ ਵਿਭਾਗ ਅਤੇ ਖੰਡ ਮਿੱਲਾਂ ਦੀਆਂ ਸਾਂਝੀਆਂ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਆਪਕ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ, ਜੋ ਕਿ ਵਾਈਡ ਸਪੇਸਿੰਗ ਟ੍ਰੈਂਚ ਪਲਾਂਟਿੰਗ ਵਿਧੀ, ਪ੍ਰਾਇਮਰੀ ਬੀਜ ਨਰਸਰੀਆਂ, ਬਿਮਾਰੀ-ਮੁਕਤ ਪ੍ਰਮਾਣਿਤ ਬੀਜਾਂ ਦੀਆਂ ਕਿਸਮਾਂ, ਸੰਤੁਲਿਤ ਖਾਦ ਦੀ ਵਰਤੋਂ, ਏਕੀਕ੍ਰਿਤ ਕੀਟ ਪ੍ਰਬੰਧਨ ਅਤੇ ਰੈਟੂਨ ਪ੍ਰਬੰਧਨ 'ਤੇ ਕੇਂਦ੍ਰਤ ਹਨ। ਹੁਣ ਤੱਕ, 14 ਵੈਬੀਨਾਰਾਂ ਰਾਹੀਂ ਲਗਭਗ 1,100 ਕਿਸਾਨਾਂ ਨੂੰ ਸਿਖਲਾਈ ਦਿੱਤੀ ਗਈ ਹੈ, ਜਦੋਂ ਕਿ 320 ਸਿਖਲਾਈ ਕੈਂਪਾਂ ਰਾਹੀਂ ਸਿੱਧੇ ਤੌਰ 'ਤੇ 15,000 ਤੋਂ ਵੱਧ ਕਿਸਾਨਾਂ ਤੱਕ ਪਹੁੰਚ ਕੀਤੀ ਗਈ ਹੈ। ਫੇਸਬੁੱਕ, ਯੂਟਿਊਬ ਅਤੇ ਫੀਲਡ ਸਟਾਫ ਵੱਲੋਂ ਤਕਨੀਕੀ ਮਾਰਗਦਰਸ਼ਨ ਵੀ ਪ੍ਰਦਾਨ ਕੀਤਾ ਜਾ ਰਿਹਾ ਹੈ। ਸ. ਖੁੱਡੀਆਂ ਨੇ ਕਿਹਾ, "ਪੰਜਾਬ ਭਰ ਦੇ ਬਹੁਤ ਸਾਰੇ ਕਿਸਾਨ ਅਤੇ ਖੇਤ ਮਜ਼ਦੂਰ ਗੰਨੇ ਦੀ ਫਸਲ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੀ ਆਰਥਿਕ ਖੁਸ਼ਹਾਲੀ ਸਿੱਧੇ ਤੌਰ 'ਤੇ ਇਸ ਫਸਲ ‘ਤੇ ਨਿਰਭਰ ਹੈ। ਗੰਨੇ ਦੀ ਕਾਸ਼ਤ ਨੂੰ ਵਧੇਰੇ ਲਾਹੇਵੰਦ ਅਤੇ ਭਵਿੱਖ ਲਈ ਤਿਆਰ ਬਣਾਉਣਾ ਸਾਡਾ ਮੁੱਖ ਫਰਜ਼ ਹੈ।" ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿਸ਼ਟੀਕੋਣ ‘ਤੇ ਚਾਨਣਾ ਪਾਉਂਦਿਆਂ, ਸ. ਖੁੱਡੀਆਂ ਨੇ ਕਿਹਾ ਕਿ ਵਿੱਤੀ ਲਾਭ, ਤਕਨੀਕੀ ਅਪਗ੍ਰੇਡੇਸ਼ਨ, ਸਮਰੱਥਾ ਨਿਰਮਾਣ ਅਤੇ ਖੇਤੀ ਮਸ਼ੀਨੀਕਰਨ ‘ਤੇ ਅਧਾਰਤ ਇਸ ਬਹੁ-ਪੱਖੀ ਰਣਨੀਤੀ ਦਾ ਉਦੇਸ਼ ਗੰਨੇ ਦੀ ਕਾਸ਼ਤ ਨੂੰ ਲਾਹੇਵੰਦ ਕਿੱਤਾ ਬਣਾਉਣਾ ਹੈ। ਉਨ੍ਹਾਂ ਕਿਹਾ, "ਸਾਡੀ ਵਿਆਪਕ ਪਹੁੰਚ ਕਾਸ਼ਤ ਦੇ ਖਰਚਿਆਂ ਨੂੰ ਘਟਾਏਗੀ, ਉਤਪਾਦਕਤਾ ਵਿੱਚ ਵਾਧਾ ਕਰੇਗੀ ਅਤੇ ਖੰਡ ਦੀ ਰਿਕਵਰੀ ਵਿੱਚ ਸੁਧਾਰ ਕਰੇਗੀ। ਅਸੀਂ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ ਕਿ ਪੰਜਾਬ ਦੇ ਗੰਨਾ ਉਤਪਾਦਕ ਆਪਣੀ ਮਿਹਨਤ ਦਾ ਫ਼ਲ ਪ੍ਰਾਪਤ ਕਰਨ ਅਤੇ ਸੂਬੇ ਦੀ ਖੇਤੀ ਨੂੰ ਹੋਰ ਉੱਨਤ ਬਣਾਉਣ ਵਿੱਚ ਸਾਰਥਕ ਯੋਗਦਾਨ ਪਾਉਣ।"

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ