Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

September 14, 2026 04:33 PM
SehajTimes

ਚੰਡੀਗੜ੍ਹ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਵਿੱਚ 6 ਵੱਖ-ਵੱਖ ਮਾਮਲਿਆਂ ਵਿੱਚ ਸੱਤ ਸਰਕਾਰੀ ਮੁਲਾਜ਼ਮਾਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਆਪਕ ਯਤਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ ਵਿਜੀਲੈਂਸ ਨਾਲ ਸਬੰਧਤ 13 ਕੇਸਾਂ ਦੇ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ, ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਵਾਸਤੇ 3 ਵਿਜੀਲੈਂਸ ਤਫ਼ਤੀਸ਼ਾਂ ਵੀ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ 23 ਮੁਲਜ਼ਮਾਂ ਵਿਰੁੱਧ 10 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 17 ਸਰਕਾਰੀ ਮੁਲਾਜ਼ਮ ਸ਼ਾਮਲ ਹਨ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਬਿਊਰੋ ਵੱਲੋਂ ਦਾਇਰ ਅਤੇ ਪੈਰਵੀ ਕੀਤੇ ਗਏ ਰਿਸ਼ਵਤਖੋਰੀ ਦੇ ਚਾਰ ਮਾਮਲਿਆਂ 'ਤੇ ਵੱਖ-ਵੱਖ ਸਮਰੱਥ ਅਦਾਲਤਾਂ ਵੱਲੋਂ ਫੈਸਲੇ ਸੁਣਾਏ ਗਏ ਅਤੇ ਇਨ੍ਹਾਂ ਮਾਮਲਿਆਂ ਵਿੱਚ ਅੱਠ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਅਤੇ ਉਨ੍ਹਾਂ ਨੂੰ 4 ਤੋਂ 5 ਸਾਲ ਦੀ ਕੈਦ ਅਤੇ 8,000 ਰੁਪਏ ਤੋਂ ਲੈ ਕੇ 1,00,000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

Have something to say? Post your comment

More in Chandigarh

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੈਰੋਲ ਪਟੀਸ਼ਨ ’ਤੇ ਜਗਤਾਰ ਸਿੰਘ ਹਵਾਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ ; ਅਗਲੀ ਸੁਣਵਾਈ 19 ਨਵੰਬਰ ਨੂੰ

ਲੋਕ ਭਲਾਈ ਸਕੀਮਾਂ ਨੂੰ ‘ਫ੍ਰੀਬੀਜ਼’ ਕਹਿਣਾ ਆਮ ਲੋਕਾਂ ਦੀਆਂ ਆਸਾਂ-ਉਮੀਦਾਂ ਦਾ ਅਪਮਾਨ: ਡਾ. ਬਲਜੀਤ ਕੌਰ

ਪੰਜਾਬ ਆਪਣੇ ਹਿੱਸੇ ਦੇ ਪਾਣੀ ਦੀ ਇੱਕ ਬੂੰਦ ਵੀ ਨਹੀਂ ਦੇਵੇਗਾ; ਵਿਧਾਨ ਸਭਾ ਵੱਲੋਂ ਮਤਾ ਪਾਸ: ਮੁੱਖ ਮੰਤਰੀ ਭਗਵੰਤ ਸਿੰਘ ਮਾਨ