Sunday, November 01, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Education

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

September 14, 2026 08:21 PM
SehajTimes

ਸਾਲ 2025-26 ਦੌਰਾਨ 94,092 ਬੱਚਿਆਂ ਨੂੰ ਮਿਲਿਆ ਫਾਇਦਾ; 2026-27 ਵਿੱਚ 1.17 ਲੱਖ ਵਿਦਿਆਰਥੀਆਂ ਲਈ ₹40 ਕਰੋੜ ਦਾ ਬਜਟ ਰੱਖਣ ਦੀ ਤਜਵੀਜ਼

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਹਰ ਬੱਚੇ ਨੂੰ ਪੜ੍ਹਨ ਤੇ ਅੱਗੇ ਵਧਣ ਦਾ ਬਰਾਬਰ ਮੌਕਾ ਦੇਣ ਲਈ ਵਚਨਬੱਧ

ਚੰਡੀਗੜ੍ਹ :  
ਸੂਬੇ ਦੇ ਹਰ ਬੱਚੇ ਤੱਕ ਚੰਗੀ ਸਿੱਖਿਆ ਪਹੁੰਚਾਉਣ ਦੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਜ਼ੀਫਾ ਯੋਜਨਾਵਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਗਰੀਬੀ ਕਾਰਨ ਕਿਸੇ ਵੀ ਅਨੁਸੂਚਿਤ ਜਾਤੀ (ਐਸ.ਸੀ.) ਦੇ ਬੱਚੇ ਦੀ ਪੜ੍ਹਾਈ ਨਾ ਛੁੱਟੇ। ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਐਸ.ਸੀ. ਵਿਦਿਆਰਥੀਆਂ ਲਈ ਚਲਾਈ ਜਾ ਰਹੀ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ 94,092 ਵਿਦਿਆਰਥੀਆਂ ਲਈ ₹13.30 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਤੋਂ ਇਲਾਵਾ, ਅਗਲੇ ਵਿੱਤੀ ਸਾਲ 2026-27 ਲਈ 1,17,142 ਬੱਚਿਆਂ ਨੂੰ ਫਾਇਦਾ ਪਹੁੰਚਾਉਣ ਵਾਸਤੇ ₹40 ਕਰੋੜ ਰੁਪਏ ਦਾ ਬਜਟ ਪ੍ਰਸਤਾਵਿਤ ਕੀਤਾ ਗਿਆ ਹੈ, ਤਾਂ ਜੋ ਸਕੂਲ ਪੱਧਰ 'ਤੇ ਬੱਚਿਆਂ ਦੀ ਪੜ੍ਹਾਈ ਬਿਨਾਂ ਕਿਸੇ ਰੁਕਾਵਟ ਦੇ ਚੱਲਦੀ ਰਹੇ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੀ ਬਦੌਲਤ ਆਰਥਿਕ ਤੌਰ 'ਤੇ ਕਮਜ਼ੋਰ ਐਸ.ਸੀ. ਪਰਿਵਾਰਾਂ ਦੇ ਹਜ਼ਾਰਾਂ ਬੱਚੇ ਬਿਨਾਂ ਕਿਸੇ ਵਿੱਤੀ ਬੋਝ ਦੇ ਆਪਣੀ ਪੜ੍ਹਾਈ ਜਾਰੀ ਰੱਖ ਰਹੇ ਹਨ। ਸਰਕਾਰ ਦੇ ਅਗਲੇ ਪਲਾਨ ਬਾਰੇ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਵਿਭਾਗ ਵਜ਼ੀਫਾ ਸਕੀਮ ਨੂੰ ਸਮੇਂ ਸਿਰ ਲਾਗੂ ਕਰਨ, ਹੱਕਦਾਰ ਪਰਿਵਾਰਾਂ ਤੱਕ ਜਾਣਕਾਰੀ ਪਹੁੰਚਾਉਣ ਅਤੇ ਪੈਸੇ ਸਿੱਧੇ ਖਾਤਿਆਂ ਵਿੱਚ ਭੇਜਣ ਦਾ ਕੰਮ ਪੂਰੀ ਮੁਸਤੈਦੀ ਨਾਲ ਕਰੇਗਾ ਤਾਂ ਜੋ ਕਿਸੇ ਵੀ ਲੋੜਵੰਦ ਬੱਚੇ ਨੂੰ ਮਦਦ ਮਿਲਣ ਵਿੱਚ ਦੇਰੀ ਨਾ ਹੋਵੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਨੌਜਵਾਨਾਂ ਦਾ ਭਵਿੱਖ ਉੱਜਵਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Have something to say? Post your comment

More in Education

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ 

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਭਗਵੰਤ ਸਿੰਘ ਮਾਨ