Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ:  ਚੀਮਾ

September 14, 2026 11:06 PM
SehajTimes
ਖੇਪਾਂ ਦੀ ਜਾਂਚ ਜਾਰੀ; ਸਖ਼ਤ ਕਾਰਵਾਈ ਕੀਤੀ ਜਾਵੇਗੀ, ਹਰ ਰੁਪਿਆ ਸਰਕਾਰੀ ਖਜ਼ਾਨੇ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਮੁਹਿੰਮ ਜਾਰੀ ਰਹੇਗੀ: ਚੀਮਾ

ਚੰਡੀਗੜ੍ਹ :  
ਪੂਰੇ ਪੰਜਾਬ ਵਿੱਚ ਚਲਾਈ ਗਈ ਇੱਕ ਵਿਆਪਕ ਇਨਫੋਰਸਮੈਂਟ ਮੁਹਿੰਮ ਤਹਿਤ, ਆਬਕਾਰੀ ਅਤੇ ਕਰ ਵਿਭਾਗ ਨੇ ਜੀਐਸਟੀ ਨਿਯਮਾਂ ਦੀ ਉਲੰਘਣਾ ਦੇ ਸ਼ੱਕ ਵਿੱਚ ਸਾਮਾਨ ਲਿਜਾ ਰਹੇ 170 ਵਾਹਨਾਂ ਨੂੰ ਫੜ੍ਹਿਆ ਗਿਆ। ਇਹ ਕਾਰਵਾਈ ਸਾਰੀਆਂ ਸਟੇਟ ਇਨਵੈਸਟੀਗੇਸ਼ਨ ਅਤੇ ਪ੍ਰੀਵੈਂਟਿਵ ਯੂਨਿਟਾਂ ਵੱਲੋਂ ਸਾਂਝੇ ਤੌਰ 'ਤੇ ਮੰਡੀ ਗੋਬਿੰਦਗੜ੍ਹ ਅਤੇ ਖੰਨਾ 'ਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਦੇ ਹੋਏ ਕੀਤੀ ਗਈ, ਜਿਸ ਵਿੱਚ 5 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਲੋਹੇ ਦਾ ਸਕਰੈਪ ਅਤੇ ਤਿਆਰ ਲੋਹਾ ਤੇ ਸਟੀਲ ਦਾ ਸਾਮਾਨ ਜ਼ਬਤ ਕੀਤਾ ਗਿਆ। ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਮੁਹਿੰਮ ਨੂੰ "ਉਨ੍ਹਾਂ ਲੋਕਾਂ ਲਈ ਇੱਕ ਚੇਤਾਵਨੀ ਦੱਸਿਆ ਜੋ ਸੋਚਦੇ ਹਨ ਕਿ ਉਹ ਹੇਰਾਫੇਰੀ ਕਰਕੇ ਬਚ ਸਕਦੇ ਹਨ।" ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਹਰ ਚੋਰ-ਮੋਰੀ ਨੂੰ ਬੰਦ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਦ੍ਰਿੜ ਹੈ ਕਿ ਟੈਕਸ ਦੀ ਪਾਲਣਾ ਕਰਨਾ ਰੋਜ਼ਮੱਰਾ ਦਾ ਨਿਯਮ ਬਣੇ, ਨਾ ਕਿ ਕੋਈ ਚੋਣ। ਕਰ ਮੰਤਰੀ ਨੇ ਕਿਹਾ, "ਅਸੀਂ ਇੱਕ ਸਪੱਸ਼ਟ ਲੀਕ ਖਿੱਚ ਦਿੱਤੀ ਹੈ, ਜੋ ਲੋਕ ਬਿਨਾਂ ਦਸਤਾਵੇਜ਼ਾਂ ਵਾਲੇ ਸਾਮਾਨ ਨੂੰ ਢੋਣ ਦੀ ਕੋਸ਼ਿਸ਼ ਕਰਨਗੇ, ਉਹ  ਜਲਦੀ ਹੀ ਕਾਨੂੰਨ ਦੀ ਗ੍ਰਿਫ਼ਤ ਵਿੱਚ ਹੋਣਗੇ।" ਇਸ ਇਨਫੋਰਸਮੈਂਟ ਮੁਹਿੰਮ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਵੱਡੀ ਗਿਣਤੀ ਵਿੱਚ ਵਾਹਨ ਸਹੀ ਬਿੱਲਾਂ ਅਤੇ ਨਿਰਧਾਰਤ ਦਸਤਾਵੇਜ਼ਾਂ ਤੋਂ ਬਿਨਾਂ ਪਾਏ ਗਏ, ਜੋ ਕਿ ਜੀਐਸਟੀ ਕਾਨੂੰਨ ਦੀ ਸਪੱਸ਼ਟ ਉਲੰਘਣਾ ਹੈ। ਅਸੀਂ ਇਹ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਾਂਗੇ ਕਿ ਉਲੰਘਣਾ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਕੀਤੇ ਦਾ ਖਮਿਆਜ਼ਾ ਭੁਗਤਣਾ ਪਵੇ।" ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਇਹ ਕਾਰਵਾਈ ਪੰਜਾਬ ਭਰ ਵਿੱਚ ਟੈਕਸ ਦੀ ਪਾਲਣਾ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਦਸਤਾਵੇਜ਼ਾਂ ਵਾਲੇ ਸਾਮਾਨ ਦੀ ਆਵਾਜਾਈ ਨੂੰ ਰੋਕਣ ਲਈ ਵਿਭਾਗ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹੈ, ਵਿੱਤ ਮੰਤਰੀ ਚੀਮਾ ਨੇ ਕਿਹਾ, "ਇਹ ਕੋਈ ਇੱਕ ਵਾਰ ਦੀ ਕਾਰਵਾਈ ਨਹੀਂ ਹੈ। ਵਪਾਰਕ ਗਤੀਵਿਧੀਆਂ ਵਿੱਚ ਅਨੁਸ਼ਾਸਨ ਪੈਦਾ ਕਰਨ ਲਈ ਇਹ ਇੱਕ ਨਿਰੰਤਰ ਮੁਹਿੰਮ ਹੈ। ਸਰਕਾਰ ਦਾ ਸੰਦੇਸ਼ ਉੱਚਾ ਅਤੇ ਸਪੱਸ਼ਟ ਹੈ, ਨਿਯਮਾਂ ਅਨੁਸਾਰ ਚੱਲੋ ਜਾਂ ਫਿਰ ਖਮਿਆਜ਼ਾ ਭੁਗਤਣ ਲਈ ਤਿਆਰ ਰਹੋ।"

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ