Thursday, November 05, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਰੋਪੜ ਪਾਵਰ ਪਲਾਂਟ ਦੇ 2 ਯੂਨਿਟ ਬੰਦ ਹੋਣ ਦੇ ਬਾਵਜੂਦ ਪੰਜਾਬ 'ਚ ਬਿਜਲੀ ਦੀ ਕੋਈ ਘਾਟ ਨਹੀਂ ਆਈ: ਤਰੁਨਪ੍ਰੀਤ ਸਿੰਘ ਸੌਂਦ

September 15, 2026 09:38 PM
SehajTimes

ਚੰਡੀਗੜ੍ਹ :  ਪੰਜਾਬ ਦੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ, ਰੋਪੜ ਦੇ 150 ਮੈਗਾਵਾਟ ਦੀ ਕੁੱਲ ਸਮਰੱਥਾ ਵਾਲੇ ਦੋ ਯੂਨਿਟ ਬੰਦ ਹੋਣ ਦੇ ਬਾਵਜੂਦ, "ਪੰਜਾਬ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਆਈ ਅਤੇ ਕਿਤੇ ਵੀ ਬਿਜਲੀ ਦੀ ਘਾਟ ਨਾਲ ਸਬੰਧਤ ਕੋਈ ਕੱਟ ਨਹੀਂ ਲਗਾਇਆ ਗਿਆ।" ਇੱਕ ਬਿਆਨ ਵਿੱਚ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, "ਰੋਪੜ ਪਾਵਰ ਪਲਾਂਟ ਦੇ ਦੋ ਯੂਨਿਟ, ਜਿਨ੍ਹਾਂ ਦੀ ਕੁੱਲ ਸਮਰੱਥਾ 150 ਮੈਗਾਵਾਟ ਹੈ, ਇਸ ਵੇਲੇ ਬੰਦ ਹਨ। ਇਹਨਾਂ ਵਿੱਚੋਂ ਇੱਕ ਯੂਨਿਟ ਕੱਲ੍ਹ ਸਵੇਰ ਤੱਕ ਚਾਲੂ ਹੋ ਜਾਵੇਗਾ, ਜਦੋਂ ਕਿ ਦੂਜਾ ਯੂਨਿਟ ਕੁਝ ਦਿਨਾਂ ਵਿੱਚ ਚਾਲੂ ਹੋ ਜਾਵੇਗਾ। ਇਸ ਦੇ ਬਾਵਜੂਦ, ਪੰਜਾਬ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਹੋਈ ਹੈ ਅਤੇ ਲੋਕਾਂ ਨੂੰ ਬਿਜਲੀ ਦੀ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਹੀਂ ਕਰਨਾ ਪਿਆ।" ਰਾਜ ਦੀ ਰਿਕਾਰਡ ਮੰਗ ਨੂੰ ਪੂਰਾ ਕਰਨ ਦੀ ਸਮਰੱਥਾ 'ਤੇ ਚਾਨਣਾ ਪਾਉਂਦਿਆਂ ਬਿਜਲੀ ਮੰਤਰੀ ਨੇ ਕਿਹਾ, "ਪੰਜਾਬ ਨੇ 12 ਸਤੰਬਰ ਨੂੰ ਦੁਪਹਿਰ 2:15 ਵਜੇ 16,268 ਮੈਗਾਵਾਟ, 13 ਸਤੰਬਰ ਨੂੰ ਸਵੇਰੇ 11:45 ਵਜੇ 16,455 ਮੈਗਾਵਾਟ ਅਤੇ 14 ਸਤੰਬਰ ਨੂੰ ਦੁਪਹਿਰ 3:00 ਵਜੇ 17,281 ਮੈਗਾਵਾਟ ਦੀ ਮੰਗ ਨੂੰ ਪੂਰਾ ਕੀਤਾ। 14 ਸਤੰਬਰ ਨੂੰ ਪੂਰੀ ਕੀਤੀ ਗਈ 17,281 ਮੈਗਾਵਾਟ ਦੀ ਮੰਗ ਪੰਜਾਬ ਦੁਆਰਾ ਹੁਣ ਤੱਕ ਦੀ ਸਭ ਤੋਂ ਵੱਧ ਪੂਰੀ ਕੀਤੀ ਗਈ ਮੰਗ ਹੈ। ਦੋ ਯੂਨਿਟ ਬੰਦ ਹੋਣ ਦੇ ਬਾਵਜੂਦ ਸੂਬੇ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਆਈ।"

 
 

Have something to say? Post your comment

More in Chandigarh

ਅਮਨ ਅਰੋੜਾ ਵੱਲੋਂ 'ਪੰਜਾਬ ਇਨਵੈਸਟਰ ਸਰਕਲ 2.0' ਦੀ ਸ਼ੁਰੂਆਤ

ਵਿੱਤ ਤੇ ਟਰਾਂਸਪੋਰਟ ਮੰਤਰੀ ਚੀਮਾ ਵੱਲੋਂ ਪਨਬੱਸ ਕਾਮਿਆਂ ਦੇ ਮਸਲੇ ਜਲਦ ਹੱਲ ਕਰਨ ਦੇ ਨਿਰਦੇਸ਼

ਹਰਪਾਲ ਸਿੰਘ ਚੀਮਾ ਵੱਲੋਂ ਪੀ.ਸੀ.ਐੱਸ. ਆਫਿਸਰਜ਼ ਐਸੋਸੀਏਸ਼ਨ ਨਾਲ ਮੀਟਿੰਗ

ਪੰਜਾਬ ਸਰਕਾਰ ਦੇ ਸਹਿਯੋਗ ਨਾਲ 13 ਤੋਂ 15 ਨਵੰਬਰ ਤੱਕ ਕਰਵਾਇਆ ਜਾਵੇਗਾ 10ਵਾਂ ਮਿਲਟਰੀ ਲਿਟ੍ਰੇਚਰ ਫੈਸਟੀਵਲ: ਮੋਹਿੰਦਰ ਭਗਤ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਚੀਮਾ

ਮਾਨ ਸਰਕਾਰ ਨੇ ਕਿਸਾਨਾਂ ਨੂੰ ਉਪਲੱਬਧ ਕਰਵਾਈਆਂ 94,456 ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ: ਗੁਰਮੀਤ ਖੁੱਡੀਆਂ

ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ਆਪ ਆਗੂਆਂ ਖ਼ਿਲਾਫ਼ ਛਾਪੇ ਮਾਰ ਰਹੀਆਂ ਹਨ : ਮੁੱਖ ਮੰਤਰੀ 

ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟਲ ਅਸੁਰੱਖਿਅਤ ਖਾਧ ਪਦਾਰਥ ਜ਼ਬਤ, 50 ਕੁਇੰਟਲ ਮਿਲਾਵਟੀ ਦੁੱਧ-ਉਤਪਾਦ ਨਸ਼ਟ ਕੀਤੇ

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਦੀਵਾਲੀ ਦੇ ਤੋਹਫ਼ੇ ਦਾ ਐਲਾਨ

ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ