Monday, November 02, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ

September 15, 2026 09:42 PM
SehajTimes

ਮੁਲਜ਼ਮ ਜਬਰੀ ਵਸੂਲੀ, ਲੁੱਟ-ਖੋਹ, ਅਸਲਾ ਐਕਟ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਲੋੜੀਂਦਾ ਸੀ: ਏਡੀਜੀਪੀ ਪ੍ਰਮੋਦ ਬਾਨ


ਚੰਡੀਗੜ੍ਹ : 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਗੈਂਗਸਟਰ ਨੈੱਟਵਰਕਾਂ ਦਾ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਹਿਰਾਸਤ ਵਿੱਚ ਲੈ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਪਛਾਣੇ ਗਏ ਦੋਸ਼ੀ ਕਰਮਵੀਰ ਸਿੰਘ, ਵਾਸੀ ਪਿੰਡ ਬਹਾਦਰ ਕੇ, ਲੁਧਿਆਣਾ ਨੂੰ ਏਜੀਟੀਐਫ ਦੀ ਟੀਮ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ, ਨਵੀਂ ਦਿੱਲੀ ਪਹੁੰਚਣ 'ਤੇ ਗ੍ਰਿਫ਼ਤਾਰ ਕੀਤਾ। ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਜੱਗੂ ਭਗਵਾਨਪੁਰੀਆ ਗੈਂਗ ਦੇ ਮੁੱਖ ਗੁਰਗੇ ਅਤੇ ਭਗੌੜੇ ਅਪਰਾਧੀ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਮੋਲਦੋਵਾ ਗਣਰਾਜ ਤੋਂ ਹਵਾਲਗੀ ਲੈਣ ਉਪਰੰਤ ਕੀਤੀ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਕਰਮਵੀਰ ਸਿੰਘ ਨੇ ਅਮਰੀਕਾ ਵਿੱਚ ਅਨਮੋਲ ਬਿਸ਼ਨੋਈ ਨੂੰ ਲੌਜਿਸਟਿਕ ਸਹਾਇਤਾ ਅਤੇ ਲੁਕਣ ਦੀ ਜਗ੍ਹਾ ਮੁਹੱਈਆ ਕਰਵਾਈ ਸੀ। ਉਹ ਥਾਣਾ ਸਟੇਟ ਕ੍ਰਾਈਮ, ਐਸ.ਏ.ਐਸ. ਨਗਰ ਵਿਖੇ ਭਾਰਤੀ ਦੰਡ ਸੰਹਿਤਾ (ਆਈਪੀਸੀ), ਅਸਲਾ ਐਕਟ ਅਤੇ ਪਾਸਪੋਰਟ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਦਰਜ ਐਫ.ਆਈ.ਆਰ. ਵਿੱਚ ਲੋੜੀਂਦਾ ਸੀ। ਡੀਜੀਪੀ ਨੇ ਦੱਸਿਆ ਕਿ ਏਜੀਟੀਐਫ ਪੰਜਾਬ ਵੱਲੋਂ 3 ਸਤੰਬਰ, 2026 ਨੂੰ ਇੱਕ ਲੁੱਕ ਆਊਟ ਸਰਕੂਲਰ (ਐਲਓਸੀ) ਜਾਰੀ ਕੀਤਾ ਗਿਆ ਸੀ। ਹੋਰ ਵੇਰਵੇ ਸਾਂਝੇ ਕਰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਦੋਸ਼ੀ ਕਰਮਵੀਰ ਸਿੰਘ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਵਿਰੁੱਧ ਕਤਲ, ਇਰਾਦਾ ਕਤਲ, ਹਥਿਆਰਬੰਦ ਲੁੱਟ-ਖੋਹ, ਜਬਰੀ ਵਸੂਲੀ, ਅਸਲਾ ਐਕਟ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਘੱਟੋ-ਘੱਟ ਪੰਜ ਅਪਰਾਧਿਕ ਮਾਮਲੇ ਦਰਜ ਹਨ। ਏਡੀਜੀਪੀ ਨੇ ਕਿਹਾ ਕਿ ਉਸਦੇ ਸੰਚਾਲਨ ਸਬੰਧਾਂ, ਗੈਰ-ਕਾਨੂੰਨੀ ਫੰਡਿੰਗ ਸਰੋਤਾਂ ਅਤੇ ਗੈਂਗ ਦੇ ਹੋਰਨਾਂ ਮੈਂਬਰਾਂ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More in Chandigarh

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਮਿਸ਼ਰਣ: 'ਦਿ ਕ੍ਰਿਏਟਿਵ ਬੀਜ਼' ਨੇ ਕਿਡਪ੍ਰੀਨਿਊਰ ਈਵੈਂਟ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਾਰਿਆਂ ਨੂੰ ਕੀਤਾ ਪ੍ਰਭਾਵਿਤ

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਅਕਤੂਬਰ ਮਹੀਨੇ ਕੌਮੀ ਪੱਧਰ 'ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ

ਗੈਂਗਸਟਰਾਂ 'ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ