Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Health

ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

September 15, 2026 09:56 PM
SehajTimes

10 ਸਤੰਬਰ ਨੂੰ ਹੋਈ ਸਰਜਰੀ ਤੋਂ ਬਾਅਦ ਮਰੀਜ਼ ਅਤੇ ਕਿਡਨੀ ਦਾਨ ਕਰਨ ਵਾਲੀ ਉਸ ਦੀ ਪਤਨੀ ਦੀ ਸਿਹਤ 'ਚ ਹੋਇਆ ਸੁਧਾਰ: ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜੀਵਨ ਰੱਖਿਅਕ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਕੀਤਾ ਗਿਆ

ਚੰਡੀਗੜ੍ਹ :  ਸਿਹਤ ਸੰਭਾਲ ਖੇਤਰ ਵਿੱਚ ਅਹਿਮ ਪ੍ਰਾਪਤੀ ਹਾਸਲ ਕਰਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.), ਪਟਿਆਲਾ ਵਿਖੇ ਆਪਣਾ ਪਹਿਲਾ ਸਫਲਤਾਪੂਰਵਕ ਕਿਡਨੀ ਟ੍ਰਾਂਸਪਲਾਂਟ ਕਰਕੇ ਇਤਿਹਾਸ ਰਚ ਦਿੱਤਾ ਹੈ, ਜਿਸ ਨਾਲ ਸਫ਼ਲ ਕਿਡਨੀ ਟ੍ਰਾਂਸਪਲਾਂਟ ਕਰਨ ਵਾਲਾ ਇਹ ਪੰਜਾਬ ਦਾ ਪਹਿਲਾ ਸਰਕਾਰੀ ਮੈਡੀਕਲ ਕਾਲਜ ਬਣ ਗਿਆ ਹੈ। ਇਹ ਮੀਲ ਪੱਥਰ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐੱਲ.ਬੀ.ਐੱਸ.), ਮੋਹਾਲੀ ਵਿਖੇ ਹੋਏ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਹਾਸਲ ਹੋਇਆ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਗੁੰਝਲਦਾਰ ਸਰਜਰੀ 10 ਸਤੰਬਰ, 2026 ਨੂੰ ਕੀਤੀ ਗਈ ਸੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸਾਰਾ ਇਲਾਜ ਅਤੇ ਸਰਜਰੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐਸਵਾਈ) ਤਹਿਤ ਬਿਲਕੁਲ ਮੁਫ਼ਤ ਕੀਤੀ ਗਈ ਹੈ, ਜਿਸ ਤਹਿਤ ਪਰਿਵਾਰ ਦਾ ਇੱਕ ਵੀ ਪੈਸਾ ਖਰਚ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਨਿੱਜੀ ਹਸਪਤਾਲਾਂ ਵਿੱਚ ਇਸ ਇਲਾਜ 'ਤੇ 8 ਲੱਖ ਤੋਂ 12 ਲੱਖ ਰੁਪਏ ਤੱਕ ਦਾ ਖਰਚ ਆਉਂਦਾ ਹੈ। ਉਨ੍ਹਾਂ ਕਿਹਾ, "ਇਹ ਪੰਜਾਬ ਦੇ ਸਰਕਾਰੀ ਮੈਡੀਕਲ ਇਤਿਹਾਸ ਵਿੱਚ ਨਵਾਂ ਅਧਿਆਇ ਲਿਖਿਆ ਗਿਆ ਹੈ, ਜਿਸ ਨਾਲ ਆਮ ਲੋਕਾਂ ਤੱਕ ਅੰਗ ਟ੍ਰਾਂਸਪਲਾਂਟ ਵਰਗੀਆਂ ਉੱਨਤ ਅਤੇ ਜੀਵਨ ਰੱਖਿਅਕ ਸਹੂਲਤਾਂ ਦੀ ਪਹੁੰਚ ਯਕੀਨੀ ਬਣਾਈ ਗਈ ਹੈ।" ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਰੋਮਾਣਾ ਪੱਤੀ, ਨਾਮੋਲ ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ 37 ਸਾਲਾ ਵਿਅਕਤੀ ਮੈਂਬਰੇਨੋਪ੍ਰੋਲੀਫਰੇਟਿਵ ਗਲੋਮੇਰੂਲੋਨੇਫ੍ਰਾਈਟਿਸ (ਐਮਪੀਜੀਐਨ) ਕਾਰਨ ਕਿਡਨੀ ਫੇਲ੍ਹ ਦੀ ਸਮੱਸਿਆ ਤੋਂ ਪੀੜਤ ਸੀ ਅਤੇ ਦਸੰਬਰ 2025 ਤੋਂ ਹਫ਼ਤੇ ਵਿੱਚ ਤਿੰਨ ਵਾਰ ਡਾਇਲਸਿਸ ਕਰਵਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਡਾਕਟਰੀ ਜਾਂਚ ਤੋਂ ਬਾਅਦ, ਉਸ ਦੀ 29 ਸਾਲਾ ਪਤਨੀ ਆਪਣੀ ਕਿਡਨੀ ਦਾਨ ਕਰਨ ਲਈ ਅੱਗੇ ਆਈ। ਉਨ੍ਹਾਂ ਅੱਗੇ ਦੱਸਿਆ ਕਿ ਦੋਵੇਂ ਪਤੀ-ਪਤਨੀ ਹੁਣ ਠੀਕ ਹਨ ਅਤੇ ਟ੍ਰਾਂਸਪਲਾਂਟ ਆਈ.ਸੀ.ਯੂ. ਵਿੱਚ ਡਾਕਟਰਾਂ ਦੀ ਦੇਖਰੇਖ ਹੇਠ ਸਿਹਤਯਾਬ ਹੋ ਰਹੇ ਹਨ। ਪ੍ਰੈਸ ਕਾਨਫਰੰਸ ਦੌਰਾਨ ਡਾ. ਬਲਬੀਰ ਸਿੰਘ ਨੇ ਵੀਡੀਓ ਕਾਲ ਰਾਹੀਂ ਮਰੀਜ਼ ਅਤੇ ਉਸ ਦੀ ਪਤਨੀ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰੋ. ਸਰਬਪ੍ਰੀਤ ਸਿੰਘ ਦੀ ਅਗਵਾਈ ਵਾਲੀ ਸਰਜੀਕਲ ਟੀਮ, ਜਿਸ ਵਿੱਚ ਪ੍ਰੋ. ਐੱਚ.ਬੀ.ਐੱਸ. ਸੰਧੂ ਅਤੇ ਡਾ. ਸੁਪਰਨ ਸ਼ਰਮਾ ਸ਼ਾਮਲ ਸਨ, ਡਾ. ਠਾਕੁਰਵੀਰ ਕੋਹਲੀ ਦੀ ਅਗਵਾਈ ਵਾਲੀ ਨੇਫ੍ਰੋਲੋਜੀ ਟੀਮ, ਡਾ. ਤਨਵੀਰ ਕੁੰਦਰਾ ਦੀ ਅਗਵਾਈ ਵਾਲੀ ਐਨੇਸਥੀਸੀਆ ਟੀਮ ਅਤੇ ਡਾਇਰੈਕਟਰ ਪ੍ਰਿੰਸੀਪਲ ਤੇ ਮੈਡੀਸਨ ਵਿਭਾਗ ਦੇ ਮੁਖੀ ਡਾ. ਆਰ.ਪੀ.ਐੱਸ. ਸਿਬੀਆ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਸਿਹਤ ਮੰਤਰੀ ਨੇ ਜੀ.ਐੱਮ.ਸੀ. ਪਟਿਆਲਾ ਵਿਖੇ ਕਿਡਨੀ ਟ੍ਰਾਂਸਪਲਾਂਟ ਲਈ ਕੀਤੇ ਮਾਰਗਦਰਸ਼ਨ, ਸਿਖਲਾਈ, ਤਕਨੀਕੀ ਸਹਾਇਤਾ ਅਤੇ ਮੌਕੇ 'ਤੇ ਸਰਜੀਕਲ ਦੇਖ-ਰੇਖ ਲਈ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐਮਈਆਰ), ਚੰਡੀਗੜ੍ਹ, ਵਿਸ਼ੇਸ਼ ਤੌਰ 'ਤੇ ਡਾਇਰੈਕਟਰ ਪ੍ਰੋ. ਵਿਵੇਕ ਲਾਲ, ਰੇਨਲ ਟ੍ਰਾਂਸਪਲਾਂਟ ਸਰਜਰੀ ਅਤੇ ਰੋਟੋ-ਨਾਰਥ ਦੇ ਮੁਖੀ ਪ੍ਰੋ. ਆਸ਼ਿਸ਼ ਸ਼ਰਮਾ ਦੇ ਨਾਲ-ਨਾਲ ਪੀ.ਜੀ.ਆਈ. ਚੰਡੀਗੜ੍ਹ ਦੇ ਇਮਿਊਨੋਪੈਥੋਲੋਜੀ ਵਿਭਾਗ ਦਾ ਧੰਨਵਾਦ ਕੀਤਾ।

Have something to say? Post your comment

More in Health

ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਸਖ਼ਤ ਕਾਰਵਾਈ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ

ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ 

ਪਿੰਡ ਘੜੂੰਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸਿਹਤ ਵਿਭਾਗ ਵੱਲੋਂ ਕੰਟੇਨਰ ਸਰਵੇ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਐਚਆਈਵੀ/ਏਡਜ਼ ਦੇ ਖਾਤਮੇ ਲਈ ਜ਼ਿਲ੍ਹਾ ਪੱਧਰੀ ਲੇਖ ਮੁਕਾਬਲਾ ਆਯੋਜਿਤ ਕੀਤਾ ਗਿਆ

ਜੱਚਾ ਬੱਚਾ ਹਸਪਤਾਲ ਫਰੀਦਕੋਟ ਵਿਖੇ ਨਾਟਕ ਰਾਹੀਂ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਪ੍ਰਤੀ ਕੀਤਾ ਜਾਗਰੂਕ

ਸਿਹਤ ਕਰਮਚਾਰੀ 7 ਦੀ ਰੈਲੀ 'ਚ ਕਰਨਗੇ ਭਰਵੀਂ ਸ਼ਮੂਲੀਅਤ

ਡੇਂਗੂ ਤੋਂ ਬਚਾਅ ਲਈ ਪੁਲਿਸ ਸਟੇਸ਼ਨਾਂ ਵਿਚ ਚੈਕਿੰਗ