Monday, November 16, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Chandigarh

ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਅਤੇ ਆਪਣੇ ਕਰਮਚਾਰੀਆਂ ਨਾਲ ਵਿਸ਼ਵਾਸ ਮਜ਼ਬੂਤ ਕਰਨ ਲਈ ਵਚਨਬੱਧ: ਚੀਮਾ

September 15, 2026 10:01 PM
SehajTimes

ਚੰਡੀਗੜ੍ਹ :   ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਅਹਿਮ ਉਪਰਾਲਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਦੇ ਮੁਲਾਜ਼ਮਾਂ ਨੂੰ ਦਰਪੇਸ਼ ਮਸਲਿਆਂ ਨੂੰ ਹੱਲ ਕਰਨ ਲਈ ਇੱਕ ਸਾਂਝੀ ਕਮੇਟੀ ਗਠਿਤ ਕੀਤੀ ਜਾਵੇ। ਇਸ ਕਮੇਟੀ ਵਿੱਚ ਸਿਹਤ, ਵਿੱਤ ਅਤੇ ਸਮਾਜ ਭਲਾਈ ਵਿਭਾਗਾਂ ਦੇ ਅਧਿਕਾਰੀ, ਸਿੱਖਿਆ ਵਿਭਾਗ ਤੋਂ ਇੱਕ ਵਿਸ਼ੇਸ਼ ਇਨਵਾਈਟੀ ਅਤੇ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਦੇ ਦੋ ਮੈਂਬਰ ਸ਼ਾਮਲ ਹੋਣਗੇ। ਇਸ ਦੌਰਾਨ, ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਵੱਖ-ਵੱਖ ਅਧਿਆਪਕ ਯੂਨੀਅਨਾਂ ਦੀਆਂ ਤਨਖਾਹਾਂ ਅਤੇ ਬਦਲੀਆਂ ਦੀਆਂ ਅਹਿਮ ਚਿੰਤਾਵਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਵੀ ਨਿਰਦੇਸ਼ ਦਿੱਤੇ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਹੋਈ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਅਧੀਨ ਆਉਂਦੀਆਂ ਹੋਰਨਾਂ ਯੂਨੀਅਨਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਇੱਕ ਵਿਆਪਕ ਏਜੰਡਾ ਤਿਆਰ ਕੀਤਾ ਜਾਵੇ, ਤਾਂ ਜੋ ਨਵੀਂ ਬਣੀ ਕਮੇਟੀ ਉਨ੍ਹਾਂ ਦੇ ਮਸਲਿਆਂ ਦਾ ਸੁਖਾਵਾਂ ਹੱਲ ਕੱਢ ਸਕੇ। ਵਿੱਤ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ, "ਸਾਂਝੀ ਕਮੇਟੀ ਨੂੰ ਯੂਨੀਅਨਾਂ ਦੀਆਂ ਮੰਗਾਂ ਨਾਲ ਜੁੜੀਆਂ ਵਿੱਤੀ ਦੇਣਦਾਰੀਆਂ ਅਤੇ ਕਾਨੂੰਨੀ ਜ਼ਿੰਮੇਵਾਰੀਆਂ ਬਾਰੇ ਵਿਚਾਰ-ਵਟਾਂਦਰਾ ਕਰਕੇ ਇਸ ਮਸਲੇ ਨੂੰ ਹੱਲ ਕਰਨਾ ਚਾਹੀਦਾ ਹੈ।" ਉਨ੍ਹਾਂ ਸਿਹਤ ਵਿਭਾਗ ਨੂੰ ਅਗਲੇਰੀ ਕਰਵਾਈ ਲਈ ਅੰਤਿਮ ਤਜਵੀਜ਼ ਕੈਬਨਿਟ ਸਬ-ਕਮੇਟੀ ਅੱਗੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 4161 ਮਾਸਟਰ ਕਾਡਰ ਅਧਿਆਪਕ ਯੂਨੀਅਨ, 3704 ਅਧਿਆਪਕ ਯੂਨੀਅਨ, ਕੰਪਿਊਟਰ ਟੀਚਰਜ਼ ਯੂਨੀਅਨ ਅਤੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਸਮੇਤ ਅਧਿਆਪਕ ਯੂਨੀਅਨਾਂ ਦੀਆਂ ਚਿੰਤਾਵਾਂ ਵੀ ਸੁਣੀਆਂ। ਉਨ੍ਹਾਂ ਦੇ ਜ਼ਿਆਦਾਤਰ ਮਸਲੇ ਬਦਲੀਆਂ ਅਤੇ ਤਨਖਾਹਾਂ ਨਾਲ ਸਬੰਧਿਤ ਸਨ। ਉਨ੍ਹਾਂ ਸਿੱਖਿਆ ਵਿਭਾਗ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਦੇ ਨਿਰਦੇਸ਼ ਦਿੱਤੇ, ਜਿਸ ਨਾਲ ਸੂਬੇ ਦਾ ਭਵਿੱਖ ਘੜਨ ਵਾਲੇ ਅਧਿਆਪਕਾਂ ਨੂੰ ਵੱਡੀ ਰਾਹਤ ਮਿਲ ਸਕੇ। ਵਿੱਤ ਮੰਤਰੀ ਨੇ ਦੁਹਰਾਇਆ, "ਭਗਵੰਤ ਸਿੰਘ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ, ਜਿਸ ਨਾਲ ਸੂਬਾ ਸਰਕਾਰ ਅਤੇ ਇਸਦੇ ਕਰਮਚਾਰੀਆਂ ਵਿਚਕਾਰ ਵਿਸ਼ਵਾਸ ਹੋਰ ਮਜ਼ਬੂਤ ਹੋਵੇਗਾ।" ਇਹਨਾਂ ਮੀਟਿੰਗਾਂ ਵਿੱਚ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਵੱਲੋਂ ਡਾ. ਵਾਹਿਦ ਮੁਹੰਮਦ, ਡਾ. ਅਮਨਦੀਪ ਕੌਰ, ਡਾ. ਜਤਿੰਦਰ ਸੰਧੂ ਅਤੇ ਰਣਜੀਤ ਕੌਰ; 4161 ਮਾਸਟਰ ਕਾਡਰ ਅਧਿਆਪਕ ਯੂਨੀਅਨ ਵੱਲੋਂ ਸੰਦੀਪ ਸਿੰਘ, ਬਲਕਾਰ ਸਿੰਘ ਅਤੇ ਕੁਲਦੀਪ ਸਿੰਘ; 3704 ਅਧਿਆਪਕ ਯੂਨੀਅਨ ਵੱਲੋਂ ਜਗਜੀਵਨਜੋਤ ਸਿੰਘ, ਰਾਜੇਸ਼ਵਰ ਰਾਏ, ਰਾਕੇਸ਼ ਕੁਮਾਰ ਅਤੇ ਸੁਮੀਤਪਾਲ ਸਿੰਘ; ਕੰਪਿਊਟਰ ਟੀਚਰਜ਼ ਯੂਨੀਅਨ ਵੱਲੋਂ ਗੁਰਵਿੰਦਰ ਸਿੰਘ, ਸੁਨੀਤ ਸਰੀਨ, ਗਗਨਦੀਪ ਸਿੰਘ ਅਤੇ ਸੀਤਲ ਸਿੰਘ; ਅਤੇ 180 ਈ.ਟੀ.ਟੀ. ਟੈੱਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ) ਵੱਲੋਂ ਕਮਲ ਠਾਕੁਰ, ਸੋਹਣ ਸਿੰਘ, ਗੁਰਮੁਖ ਸਿੰਘ, ਗੁਰਪ੍ਰੀਤ ਸਿੰਘ, ਗੌਰਵ ਕਾਂਤ ਅਤੇ ਪਰਸ਼ੋਤਮ ਸਮੇਤ ਨੁਮਾਇੰਦਿਆਂ ਨੇ ਸਰਗਰਮੀ ਨਾਲ ਹਿੱਸਾ ਲਿਆ।

Have something to say? Post your comment

More in Chandigarh

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਆਪ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ : ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 299ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 215 ਕਾਬੂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ ਦੂਜੀ ਤਿਮਾਹੀ ਦੌਰਾਨ 31 ਲੱਖ ਤੋਂ ਪਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ

ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

ਮਾਨ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦ ਸਬਸਿਡੀ ’ਤੇ 2.07 ਲੱਖ ਕੁਇੰਟਲ ਪ੍ਰਮਾਣਿਤ ਕਣਕ ਦਾ ਬੀਜ ਵੰਡਿਆ: ਖੁੱਡੀਆਂ

ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ