Tuesday, November 10, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

September 15, 2026 10:08 PM
SehajTimes

12 ਨਵੇਂ ਕਲਰਕ ਖ਼ਜ਼ਾਨਾ ਦਫ਼ਤਰਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਗੇ ਅਤੇ ਜਨਤਕ ਸੇਵਾਵਾਂ ਨੂੰ ਤੇਜ਼ੀ ਨਾਲ ਪ੍ਰਦਾਨ ਕਰਨ ਵਿੱਚ ਸਹਾਈ ਹੋਣਗੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਨਵੇਂ ਭਰਤੀ ਹੋਏ 12 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬੇ ਭਰ ਦੇ ਵੱਖ-ਵੱਖ ਖ਼ਜ਼ਾਨਾ ਦਫ਼ਤਰਾਂ ਵਿੱਚ ਤਾਇਨਾਤ ਕੀਤੇ ਜਾਣਗੇ। ਪੰਜਾਬ ਸਰਕਾਰ ਵਿੱਚ ਨਵੇਂ ਹੁਨਰ ਦਾ ਸਵਾਗਤ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਜੀਵਨ ਦੇ ਨਵੇਂ ਸਫ਼ਰ ਦੀ ਸ਼ੁਰੂਆਤ ਲਈ ਨਿੱਘੀ ਮੁਬਾਰਕਬਾਦ ਦਿੱਤੀ। ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਨੇ ਕਰਮਚਾਰੀਆਂ ਦੇ ਸੁਨਹਿਰੇ, ਸੰਤੁਸ਼ਟੀਜਨਕ ਅਤੇ ਸਫ਼ਲ ਕਰੀਅਰ ਦੀ ਕਾਮਨਾ ਕੀਤੀ। ਨਵ-ਨਿਯੁਕਤ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਸਰਕਾਰੀ ਸੇਵਾ ਵਿੱਚ ਆਉਣਾ ਸਿਰਫ਼ ਰੋਜ਼ੀ-ਰੋਟੀ ਕਮਾਉਣ ਦਾ ਸਾਧਨ ਨਹੀਂ ਹੈ, ਸਗੋਂ ਇਹ ਆਪਣੇ ਨਾਲ ਵੱਡੀ ਜ਼ਿੰਮੇਵਾਰੀ ਵੀ ਲੈ ਕੇ ਆਉਂਦਾ ਹੈ। ਮੈਂ ਤੁਹਾਨੂੰ ਪੂਰੀ ਇਮਾਨਦਾਰੀ, ਲਗਨ ਅਤੇ ਲੋਕ ਸੇਵਾ ਦੀ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਸੱਦਾ ਦਿੰਦਾ ਹਾਂ।" ਖ਼ਜ਼ਾਨਾ ਦਫ਼ਤਰਾਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਨੇ ਕਿਹਾ, "ਖ਼ਜ਼ਾਨਾ ਦਫ਼ਤਰ ਸਾਡੀ ਸਰਕਾਰ ਦੇ ਵਿੱਤੀ ਪ੍ਰਬੰਧਨ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ। ਕੰਮਕਾਜ ਦੀ ਕੁਸ਼ਲਤਾ ਨੂੰ ਵਧਾਉਣਾ ਅਤੇ ਵਿੱਤੀ ਕੰਮਾਂ ਵਿੱਚ ਪੂਰੀ ਪਾਰਦਰਸ਼ਤਾ ਯਕੀਨੀ ਬਣਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਅਸੀਂ ਉਮੀਦ ਕਰਦੇ ਹਾਂ ਕਿ ਤੁਸੀਂ ਇਨ੍ਹਾਂ ਮੁੱਲਾਂ ਨੂੰ ਬਰਕਰਾਰ ਰੱਖਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੋਗੇ।" ਇਨ੍ਹਾਂ ਨਿਯੁਕਤੀਆਂ ਦੇ ਤੁਰੰਤ ਪ੍ਰਭਾਵ ਨੂੰ ਉਜਾਗਰ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਨਵੀਂ ਭਰਤੀ ਸੂਬੇ ਦੇ ਖ਼ਜ਼ਾਨਾ ਦਫ਼ਤਰਾਂ ਦੇ ਕੰਮਕਾਜ ਵਿੱਚ ਤੇਜ਼ੀ ਲਿਆਵੇਗੀ। ਕਰਮਚਾਰੀਆਂ ਦੀ ਗਿਣਤੀ ਵਧਾ ਕੇ ਸਰਕਾਰ ਦਾ ਟੀਚਾ ਖ਼ਜ਼ਾਨਾ ਦਫ਼ਤਰਾਂ ਦੇ ਕੰਮ ਨੂੰ ਹੋਰ ਸੁਚਾਰੂ ਬਣਾਉਣਾ ਹੈ, ਜਿਸ ਨਾਲ ਆਮ ਲੋਕਾਂ ਨੂੰ ਜ਼ਰੂਰੀ ਜਨਤਕ ਸੇਵਾਵਾਂ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਮਿਲ ਸਕਣਗੀਆਂ।" ਵਿੱਤ ਮੰਤਰੀ ਨੇ ਨਵ-ਨਿਯੁਕਤ ਕਲਰਕਾਂ ਨੂੰ ਪੂਰੀ ਵਚਨਬੱਧਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਰੋਜ਼ਾਨਾ ਦੇ ਯਤਨ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਉਤਾਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ, ਤਾਂ ਜੋ ਇਸ ਦਾ ਲਾਭ ਸੂਬੇ ਦੇ ਹਰ ਕੋਨੇ ਤੱਕ ਪਹੁੰਚ ਸਕੇ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 293ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਥਾਈਂ ਛਾਪੇਮਾਰੀ; 159 ਕਾਬੂ

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਿਲਿਆ ਮਾਣ, ਪਰਮਿੰਦਰ ਸਿੰਘ ਗੋਲਡੀ ਵੱਲੋਂ 21.78 ਲੱਖ ਰੁਪਏ ਦੇ ਇਨਸੈਂਟਿਵ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ