Tuesday, November 10, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

September 15, 2026 10:11 PM
SehajTimes

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਅਤੇ ਸਰਕਾਰੀ ਤੰਤਰ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਤਿੰਨ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਪੰਜਾਬ ਸਿਵਲ ਸਕੱਤਰੇਤ-1 ਵਿਖੇ ਆਪਣੇ ਦਫ਼ਤਰ ਵਿੱਚ ਨਿਯੁਕਤੀ ਪੱਤਰ ਸੌਪਣ ਉਪਰੰਤ ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਲੋਕਾਂ ਦੀ ਸੇਵਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਯੋਗਤਾ ਮੁਤਾਬਕ ਉਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਭਰਤੀ ਦੀ ਸਾਰੀ ਪ੍ਰਕਿਰਿਆ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਜਾ ਰਹੀ ਹੈ ਤਾਂ ਜੋ ਮਿਹਨਤੀ ਨੌਜਵਾਨਾਂ ਦਾ ਸਰਕਾਰੀ ਸਿਸਟਮ ਵਿੱਚ ਵਿਸ਼ਵਾਸ ਹੋਰ ਪ੍ਰਪੱਕ ਹੋ ਸਕੇ। ਦੱਸ ਦੇਈਏ ਕਿ ਇਨ੍ਹਾਂ ਕਲਰਕਾਂ ਦੀ ਭਰਤੀ ਪ੍ਰਕਿਰਿਆ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀ ਗਈ ਹੈ। ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਉਮੀਦਵਾਰਾਂ ਵਿੱਚ ਅਰਪਿਤ, ਰਾਜਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ। ਇਸ ਦੌਰਾਨ ਨਵ-ਨਿਯੁਕਤ ਉਮੀਦਵਾਰਾਂ ਦੇ ਪਰਿਵਾਰਾਂ ਦੇ ਚਿਹਰਿਆਂ 'ਤੇ ਖੁਸ਼ੀ ਸਾਫ਼ ਝਲਕ ਰਹੀ ਸੀ। ਨਵ-ਨਿਯੁਕਤ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਵਿਭਾਗ ਦੀਆਂ ਉਮੀਦਾਂ 'ਤੇ ਖਰੇ ਉਤਰਨਗੇ ਅਤੇ ਸੂਬੇ ਦੀ ਤਰੱਕੀ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਗੇ। ਇਸ ਮੌਕੇ ਮਾਲ ਵਿਭਾਗ ਦੇ ਸਕੱਤਰ ਸ੍ਰੀ ਟੀ. ਬੈਨਿਥ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 293ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਥਾਈਂ ਛਾਪੇਮਾਰੀ; 159 ਕਾਬੂ

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਿਲਿਆ ਮਾਣ, ਪਰਮਿੰਦਰ ਸਿੰਘ ਗੋਲਡੀ ਵੱਲੋਂ 21.78 ਲੱਖ ਰੁਪਏ ਦੇ ਇਨਸੈਂਟਿਵ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ