Tuesday, November 10, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

September 15, 2026 10:14 PM
SehajTimes
ਚੰਡੀਗੜ੍ਹ : ਸੂਬੇ ਭਰ ਵਿੱਚ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਪੋਸ਼ਣ ਸਬੰਧੀ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ (ਡਬਲਿਊ.ਸੀ.ਡੀ.) ਨੇ 27,000 ਆਂਗਣਵਾੜੀ ਕੇਂਦਰਾਂ ਰਾਹੀਂ ਦਿੱਤੇ ਜਾਣ ਵਾਲੇ ਪੂਰਕ ਪੋਸ਼ਣ ਵਿੱਚ ਮੁਕੰਮਲ ਬਦਲਾਅ ਕੀਤਾ ਹੈ।
ਪਹਿਲਾ ਸੁਧਾਰ: 27,000 ਆਂਗਣਵਾੜੀਆਂ ਵਿੱਚ 3 ਤੋਂ 6 ਸਾਲ ਦੀ ਉਮਰ ਦੇ 1.1 ਲੱਖ ਬੱਚਿਆਂ ਨੂੰ ਹੁਣ "ਪਕਾਉਣ ਲਈ ਤਿਆਰ"  ਭੋਜਨ ਦੀ ਬਜਾਏ ਸਿਹਤਮੰਦ ਅਤੇ ਪਕਾਇਆ ਹੋਇਆ ਗਰਮ ਭੋਜਨ ਦਿੱਤਾ ਜਾ ਰਿਹਾ ਹੈ। ਪਹਿਲਾਂ ਪੰਜਾਬ ਦੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਪੈਕ ਕੀਤੇ ਪਕਾਉਣ ਲਈ ਤਿਆਰ ਭੋਜਨ ਨੂੰ "ਪਕਾਏ ਹੋਏ ਭੋਜਨ" ਵਜੋਂ ਦਿੱਤਾ ਜਾਂਦਾ ਹੈ। ਵਿਭਾਗ ਵੱਲੋਂ ਭੋਜਨ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਵਿਕੇਂਦਰੀਕ੍ਰਿਤ ਕੀਤਾ ਗਿਆ ਹੈ ਜਿਸ ਤਹਿਤ ਕੇਂਦਰੀ ਤੌਰ 'ਤੇ ਸਪਲਾਈ ਕੀਤੇ ਗਏ ਪੈਕ ਕੀਤੇ ਭੋਜਨ ਦੀ ਥਾਂ ਹੁਣ ਮੌਕੇ 'ਤੇ ਤਿਆਰ ਕੀਤਾ ਜਾਣ ਵਾਲਾ ਤਾਜ਼ਾ, ਰੋਜ਼ਾਨਾ ਪਕਾਇਆ ਜਾਣ ਵਾਲਾ ਭੋਜਨ ਦਿੱਤਾ ਜਾ ਰਿਹਾ ਹੈ। ਇਸ ਉਦੇਸ਼ ਲਈ, ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਹਰ ਰੋਜ਼ ਤਾਜ਼ੇ, ਸਥਾਨਕ ਉਤਪਾਦਾਂ ਨੂੰ ਪ੍ਰਾਪਤ ਕਰਨ ਅਤੇ ਉਨ੍ਹਾਂ ਦੇ ਖੇਤਰ ਮੁਤਾਬਕ ਬੱਚਿਆਂ ਲਈ ਭੋਜਨ ਤਿਆਰ ਕਰਨ ਲਈ ਲੋੜੀਂਦੇ ਸਰੋਤਾਂ, ਫੰਡਾਂ ਦੇ ਨਾਲ-ਨਾਲ ਸਹੂਲਤ ਅਤੇ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਸਹਾਇਤਾ ਨਾਲ ਫਰੰਟਲਾਈਨ ਵਰਕਰ ਬਿਹਤਰ ਪੋਸ਼ਣ ਅਤੇ ਸਫਾਈ ਨੂੰ ਯਕੀਨੀ ਬਣਾਉਂਦੇ ਹੋਏ ਬੱਚਿਆਂ ਲਈ ਤਾਜ਼ਾ ਤੇ ਸਿਹਤਮੰਦ ਭੋਜਨ ਯਕੀਨੀ ਬਣਾਉਣਗੇ। ਪੌਸ਼ਟਿਕਤਾ ਦੇ ਪੱਖੋਂ, ਤਾਜ਼ਾ ਤਿਆਰ ਕੀਤਾ ਭੋਜਨ ਪੈਕ ਕੀਤੇ ਭੋਜਨ ਦੇ ਮੁਕਾਬਲੇ ਵਧੇਰੇ ਲਾਭ ਪ੍ਰਦਾਨ ਕਰਦਾ ਹੈ। ਇਸ ਵਿੱਚ ਕੁਦਰਤੀ ਪੌਸ਼ਟਿਕ ਤੱਤ ਵਧੇਰੇ ਮਾਤਰਾ ਵਿੱਚ ਹੁੰਦੇ ਹਨ ਅਤੇ ਭੋਜਨ ਨੂੰ ਬੱਚਿਆਂ ਦੀ ਪਸੰਦ ਅਨੁਸਾਰ ਤਿਆਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਵੱਡੇ ਪੱਧਰ 'ਤੇ ਤਿਆਰ ਕੀਤੇ ਜਾਣ ਵਾਲੇ ਪੈਕਟ ਭੋਜਨ ਪਦਾਰਥਾਂ ਵਿੱਚ ਮੌਜੂਦ ਪ੍ਰੀਜ਼ਰਵੇਟਿਵਜ਼, ਲੰਬੇ ਸਮੇਂ ਤੱਕ ਖਾਣ ਯੋਗ ਰੱਖਣ ਅਤੇ ਗੁਣਵੱਤਾ ਵਿੱਚ ਅਸਥਿਰਤਾ ਵਰਗੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਇਸ ਉਮਰ ਵਰਗ ਵਿੱਚ ਪੌਸ਼ਟਿਕਤਾ ਦੀ ਮਹੱਤਤਾ, ਖਾਸ ਕਰਕੇ ਦਿਮਾਗੀ ਅਤੇ ਸਰੀਰਕ ਵਿਕਾਸ ਦੇ ਸੰਦਰਭ ਵਿੱਚ, ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇਸ ਪ੍ਰਣਾਲੀ ਵਿੱਚ ਬੁਨਿਆਦੀ ਸੁਧਾਰ ਕਰਨ ਦਾ ਫੈਸਲਾ ਲਿਆ। ਦੂਜਾ ਸੁਧਾਰ: ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ 6 ਮਹੀਨੇ ਤੋਂ 3 ਸਾਲ ਤੱਕ ਦੇ ਬੱਚਿਆਂ ਲਈ ਬਣਾਏ ਗਏ ਸਿਸਟਮ ਵਿੱਚ ਵੀ ਵੱਡੇ ਸੁਧਾਰ ਕੀਤੇ ਗਏ ਹਨ ਜਿਸ ਤਹਿਤ ਹਰ ਜ਼ਿਲ੍ਹੇ ਵਿੱਚ ਸਥਾਨਕ ਉਤਪਾਦਨ ਪਲਾਂਟ ਸਥਾਪਤ ਕੀਤੇ ਗਏ ਹਨ, ਭਾਈਚਾਰਕ ਨਿਗਰਾਨੀ ਦੀ ਵਿਵਸਥਾ ਕੀਤੀ ਗਈ ਹੈ ਅਤੇ 'ਟੇਕ ਹੋਮ ਰਾਸ਼ਨ'  ਦੀ ਵੰਡ ਦੇ ਚੱਕਰ ਨੂੰ 45 ਦਿਨਾਂ ਤੋਂ ਘਟਾ ਕੇ 15 ਦਿਨ ਕਰ ਦਿੱਤਾ ਗਿਆ ਹੈ। ਵੰਡ ਚੱਕਰ 45 ਦਿਨਾਂ ਤੋਂ ਘਟਾ ਕੇ 15 ਦਿਨ ਕੀਤਾ ਗਿਆ: 'ਟੇਕ ਹੋਮ ਰਾਸ਼ਨ', ਜੋ ਪਹਿਲਾਂ ਹਰ 45 ਦਿਨਾਂ ਬਾਅਦ ਵੰਡਿਆ ਜਾਂਦਾ ਸੀ, ਉਸਨੂੰ ਵੀ ਕੇਂਦਰੀਕ੍ਰਿਤ ਪ੍ਰਣਾਲੀ ਤੋਂ ਵੱਖ ਕਰ ਦਿੱਤਾ ਗਿਆ ਹੈ। ਇਸ ਕਦਮ ਨਾਲ, ਰਾਸ਼ਨ ਹੁਣ 45 ਦਿਨਾਂ ਦੀ ਬਜਾਏ ਹਰ 15 ਦਿਨਾਂ ਬਾਅਦ ਵੰਡਿਆ ਜਾਵੇਗਾ। ਇਸ ਨਾਲ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ ਬੱਚਿਆਂ ਦਾ ਆਂਗਣਵਾੜੀ ਵਰਕਰਾਂ ਨਾਲ ਸੰਪਰਕ ਬਰਕਰਾਰ ਰਹੇਗਾ, ਜੋ ਉਨ੍ਹਾਂ ਨੂੰ ਰਾਸ਼ਨ ਦੀ ਸਹੀ ਵਰਤੋਂ ਬਾਰੇ ਦੱਸ ਸਕਣਗੇ, ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇ ਸਕਣਗੇ ਅਤੇ ਸਮੇਂ-ਸਮੇਂ 'ਤੇ ਪੋਸ਼ਣ ਸਬੰਧੀ ਸਲਾਹ ਵੀ ਦੇ ਸਕਣਗੇ। ਸਰਕਾਰ ਨੇ ਅੱਜ ਬਠਿੰਡਾ ਜ਼ਿਲ੍ਹੇ ਲਈ ਟੈਂਡਰ ਪ੍ਰਕਿਰਿਆ ਮੁਕੰਮਲ ਕਰ ਲਈ ਹੈ ਅਤੇ ਆਉਣ ਵਾਲੇ ਹਫ਼ਤੇ ਦੌਰਾਨ ਬਾਕੀ ਸਾਰੇ ਜ਼ਿਲ੍ਹਿਆਂ ਲਈ ਵੀ ਇਸਨੂੰ ਪੂਰਾ ਕਰ ਲਿਆ ਜਾਵੇਗਾ।
ਇਸ ਸਬੰਧੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, "ਇਨ੍ਹਾਂ ਸੁਧਾਰਾਂ ਨਾਲ, ਪੰਜਾਬ ਨੇ ਆਂਗਣਵਾੜੀ ਪੋਸ਼ਣ ਸੁਧਾਰਾਂ ਵਿੱਚ ਦੇਸ਼ ਭਰ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ, ਜਿੱਥੇ ਸਹੂਲਤ ਨਾਲੋਂ ਜਵਾਬਦੇਹੀ ਅਤੇ ਭਾਈਚਾਰਕ ਭਾਗੀਦਾਰੀ ਨੂੰ ਤਰਜੀਹ ਦਿੱਤੀ ਗਈ ਹੈ। ਭਗਵੰਤ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਆਂਗਣਵਾੜੀ ਨੈੱਟਵਰਕ ਰਾਹੀਂ ਜਿਨ੍ਹਾਂ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਤੱਕ ਪਹੁੰਚ ਕੀਤੀ ਜਾਂਦੀ ਹੈ, ਉਨ੍ਹਾਂ ਨੂੰ ਅਜਿਹਾ ਭੋਜਨ ਮਿਲੇ ਜੋ ਲੋੜੀਂਦੀ ਮਾਤਰਾ ਵਿੱਚ ਹੋਣ ਦੇ ਨਾਲ-ਨਾਲ ਪੌਸ਼ਟਿਕ ਅਤੇ ਸੁਰੱਖਿਅਤ ਵੀ ਹੋਵੇ।”

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 293ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਥਾਈਂ ਛਾਪੇਮਾਰੀ; 159 ਕਾਬੂ

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਿਲਿਆ ਮਾਣ, ਪਰਮਿੰਦਰ ਸਿੰਘ ਗੋਲਡੀ ਵੱਲੋਂ 21.78 ਲੱਖ ਰੁਪਏ ਦੇ ਇਨਸੈਂਟਿਵ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ