Monday, November 09, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

September 15, 2026 10:21 PM
SehajTimes
ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦੇ ਸੀਜ਼ਨ 2026-27 ਦੀ ਸਫ਼ਲਤਾ ਲਈ ਡੀ.ਐਫ.ਐਸ.ਸੀਜ਼. ਨੂੰ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਨ ਦੇ ਦਿੱਤੇ ਹੁਕਮ

ਚੰਡੀਗੜ੍ਹ  : ਪਿਛਲੇ 9 ਖ਼ਰੀਦ ਸੀਜ਼ਨਾਂ ਦੀ ਸ਼ਾਨਦਾਰ ਸਫ਼ਲਤਾ ਲਈ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀਜ਼.) ਦੀ ਸ਼ਲਾਘਾ ਕਰਦਿਆਂ, ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਡੀ.ਐਫ.ਐਸ.ਸੀਜ਼. ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਅਤੇ ਝੋਨੇ ਦੇ ਆਗਾਮੀ ਸੀਜ਼ਨ (2026-27) ਨੂੰ ਵੀ ਸਫ਼ਲ ਬਣਾਉਣ ਲਈ ਕਿਹਾ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਤੋਂ ਬਾਹਰੋਂ ਝੋਨੇ ਦਾ ਇੱਕ ਵੀ ਦਾਣਾ ਕਿਸੇ ਵੀ ਕੀਮਤ 'ਤੇ ਸੂਬੇ ਦੀਆਂ ਮੰਡੀਆਂ ਵਿੱਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਖ਼ਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਦੇ ਡੀ.ਐਫ.ਐਸ.ਸੀਜ਼. ਨੂੰ ਕਿਹਾ ਕਿ ਕੋਈ ਫ਼ਰਜ਼ੀ ਐਂਟਰੀ ਨਾ ਹੋਣ ਦੇਣਾ ਅਤੇ ਚੌਕਸ ਰਹਿਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਸ ਮੌਕੇ ਡੀ.ਐਫ.ਐਸ.ਸੀਜ਼. ਖ਼ਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਪੂਰਾ ਤਾਲਮੇਲ ਰੱਖਣ ਅਤੇ ਸਾਰੇ ਭਾਈਵਾਲਾਂ, ਵਿਸ਼ੇਸ਼ ਤੌਰ 'ਤੇ ਕਿਸਾਨਾਂ ਦੇ ਹਿੱਤਾਂ ਦਾ ਪੂਰਾ ਧਿਆਨ ਰੱਖਣ ਦੀ ਹਦਾਇਤ ਵੀ ਦਿੱਤੀ। ਭੰਡਾਰਨ ਦੀ ਜਗ੍ਹਾ ਦੇ ਮੁੱਦੇ ਸਬੰਧੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਹ ਮੁੱਦਾ ਲਗਾਤਾਰ ਕੇਂਦਰ ਸਰਕਾਰ ਕੋਲ ਉਠਾਇਆ ਜਾ ਰਿਹਾ ਹੈ। ਝੋਨੇ ਦੇ ਆਗਾਮੀ ਸੀਜ਼ਨ ਦੌਰਾਨ ਭੰਡਾਰਨ ਲਈ ਹੋਰ ਜਗ੍ਹਾ ਯਕੀਨੀ ਬਣਾਉਣ ਵਾਸਤੇ ਸੂਬੇ ਤੋਂ ਅਨਾਜ ਦੀ ਪਹਿਲ ਦੇ ਆਧਾਰ ਉੱਤੇ ਚੁਕਾਈ ਸਬੰਧੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਇਸ ਸਬੰਧੀ ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.) ਦੇ ਜਨਰਲ ਮੈਨੇਜਰ ਨਾਲ ਸੰਪਰਕ ਕੀਤਾ ਜਾਵੇਗਾ।
ਕੈਬਨਿਟ ਮੰਤਰੀ ਨੂੰ ਇਹ ਵੀ ਦੱਸਿਆ ਗਿਆ ਕਿ ਝੋਨੇ ਦੇ ਖ਼ਰੀਦ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਝੋਨੇ ਅਧੀਨ ਰਕਬਾ 26.22 ਲੱਖ ਹੈਕਟੇਅਰ ਹੈ। ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2441 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। ਝੋਨੇ ਦੀ  ਭਰਾਈ ਲਈ ਲੋੜੀਂਦੀਆਂ ਗੰਢਾਂ ਸਬੰਧੀ, 5.09 ਲੱਖ ਦੀ ਜ਼ਰੂਰਤ ਦੇ ਮੁਕਾਬਲੇ 4.20 ਲੱਖ ਗੰਢਾਂ ਪਹਿਲਾਂ ਹੀ ਉਪਲਬਧ ਹਨ, ਜੋ ਕਿ ਕੁੱਲ ਜ਼ਰੂਰਤ ਦਾ 82 ਫ਼ੀਸਦ ਬਣਦਾ ਹੈ। ਇਸ ਤੋਂ ਇਲਾਵਾ ਝੋਨੇ ਦੀ ਅਲਾਟਮੈਂਟ ਲਈ 3600 ਮਿੱਲਾਂ ਤਿਆਰ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਵਧੀਕ ਸਕੱਤਰ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੂਮਨ ਭਾਸਕਰ ਅਤੇ ਅਜੇਵੀਰ ਸਿੰਘ ਸਰਾਓ ਵੀ ਹਾਜ਼ਿਰ ਸਨ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 293ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਥਾਈਂ ਛਾਪੇਮਾਰੀ; 159 ਕਾਬੂ

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਿਲਿਆ ਮਾਣ, ਪਰਮਿੰਦਰ ਸਿੰਘ ਗੋਲਡੀ ਵੱਲੋਂ 21.78 ਲੱਖ ਰੁਪਏ ਦੇ ਇਨਸੈਂਟਿਵ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ