Sunday, November 01, 2026
BREAKING NEWS
• ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

Chandigarh

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

September 15, 2026 10:25 PM
SehajTimes

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

ਯੁੱਧ ਨਸ਼ਿਆਂ ਵਿਰੁੱਧ ਦੇ 563ਵੇਂ ਦਿਨ 9.8 ਕਿਲੋ ਹੈਰੋਇਨ ਸਮੇਤ 94 ਨਸ਼ਾ ਤਸਕਰ ਕਾਬੂ

ਚੰਡੀਗੜ੍ਹ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 238ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 583 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 238ਵੇਂ ਦਿਨ, ਪੁਲਿਸ ਟੀਮਾਂ ਨੇ 9 ਹਥਿਆਰਾਂ ਸਮੇਤ 264 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 70,954 ਹੋ ਗਈਆਂ। ਇਸ ਤੋਂ ਇਲਾਵਾ 162 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 563ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.8 ਕਿਲੋ ਹੈਰੋਇਨ, 5 ਕਿਲੋ ਅਫੀਮ, 9 ਕਿਲੋ ਭੁੱਕੀ, 313 ਨਸ਼ੀਲੀਆਂ ਗੋਲੀਆਂ ਅਤੇ 6720 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ਼ 563 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,903 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

More in Chandigarh

ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ

ਗੈਂਗਸਟਰਾਂ 'ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼