Tuesday, November 10, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

September 15, 2026 10:28 PM
SehajTimes
ਚੰਡੀਗੜ੍ਹ  : ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੂਬੇ ਵਿੱਚ ‘ਸਵੱਛਤਾ ਹੀ ਸੇਵਾ (ਐਸ.ਐਚ.ਐਸ.)–2026’ ਮੁਹਿੰਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਮੁਹਿੰਮ 17 ਸਤੰਬਰ ਤੋਂ 2 ਅਕਤੂਬਰ, 2026 ਤੱਕ ਪੰਜਾਬ ਭਰ ਵਿੱਚ “ਸਵੱਛਤਾ ਵਿੱਚ ਭਾਗੀਦਾਰੀ, ਸਵੱਛ ਭਾਰਤ, ਵਿਕਸਿਤ ਭਾਰਤ” ਥੀਮ ਤਹਿਤ ਮਨਾਈ ਜਾਵੇਗੀ। ਕੈਬਨਿਟ ਮੰਤਰੀ ਨੇ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਅਤੇ ਕੇਂਦਰੀ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਮੀਟਿੰਗ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਖ਼ਾਸ ਤੌਰ ’ਤੇ ਪੇਂਡੂ ਖੇਤਰਾਂ ’ਤੇ ਧਿਆਨ ਕੇਂਦਰਿਤ ਕਰਦਿਆਂ ਐਸ.ਐਚ.ਐਸ.–2026 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਤਿਆਰੀਆਂ, ਯੋਜਨਾਬੰਦੀ ਅਤੇ ਪ੍ਰਸਤਾਵਿਤ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਵਿੱਚ ਮੁਹਿੰਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕੇਂਦਰ ਸਰਕਾਰ ਨੂੰ ਸੂਬੇ ਦੀਆਂ ਤਿਆਰੀਆਂ ਅਤੇ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਇਲਾਕੇ ਵਿੱਚ ਸਫ਼ਾਈ ਅਤੇ ਸੈਨੀਟੇਸ਼ਨ ਗਤੀਵਿਧੀਆਂ ਵਿੱਚ ਗ੍ਰਾਮ ਪੰਚਾਇਤਾਂ, ਸਥਾਨਕ ਭਾਈਚਾਰਿਆਂ ਅਤੇ ਵੱਖ-ਵੱਖ ਭਾਈਵਾਲਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਾਂਝੇ ਯਤਨ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ ਪਿੰਡਾਂ ਨੂੰ ਹੋਰ ਸਾਫ਼-ਸੁਥਰਾ, ਸਿਹਤਮੰਦ ਅਤੇ ਟਿਕਾਊ ਬਣਾਉਣ ਲਈ ਚੱਲ ਰਹੇ ਸੂਬਾ ਸਰਕਾਰ ਦੇ ਯਤਨਾਂ ਨੂੰ ਹੋਰ ਹੁਲਾਰਾ ਦੇਵੇਗੀ। ਉਨ੍ਹਾਂ ਕਿਹਾ ਕਿ ਸੈਨੀਟੇਸ਼ਨ ਨੂੰ ਸਿਰਫ਼ ਸਰਕਾਰੀ ਦਖ਼ਲਅੰਦਾਜ਼ੀ ਰਾਹੀਂ ਕਾਇਮ ਨਹੀਂ ਰੱਖਿਆ ਜਾ ਸਕਦਾ, ਸਗੋਂ ਇਸ ਲਈ ਨਾਗਰਿਕਾਂ, ਪੰਚਾਇਤਾਂ ਅਤੇ ਭਾਈਚਾਰਿਆਂ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ। ਮੀਟਿੰਗ ਦੌਰਾਨ ਗ੍ਰਾਮ ਪੰਚਾਇਤਾਂ ਲਈ “ਸਵੱਛ ਸੇਵਾ ਅਸੈਸਮੈਂਟ” ਵੀ ਸ਼ੁਰੂ ਕੀਤੀ ਗਈ। ਇਸ ਪਹਿਲਕਦਮੀ ਦਾ ਉਦੇਸ਼ ਪਿੰਡ ਪੱਧਰ ’ਤੇ ਸੈਨੀਟੇਸ਼ਨ ਨਾਲ ਸਬੰਧਤ ਗਤੀਵਿਧੀਆਂ ਦੇ ਮੁਲਾਂਕਣ ਨੂੰ ਮਜ਼ਬੂਤ ਕਰਨਾ ਅਤੇ ਸਫ਼ਾਈ ਤੇ ਸਵੱਛਤਾ ਦੇ ਯਤਨਾਂ ਵਿੱਚ ਭਾਈਚਾਰਕ ਭਾਗੀਦਾਰੀ ਨੂੰ ਹੋਰ ਉਤਸ਼ਾਹਿਤ ਕਰਨਾ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ‘ਸਵੱਛਤਾ ਹੀ ਸੇਵਾ–2026’ ਦੇ ਉਦੇਸ਼ਾਂ ਨੂੰ ਜ਼ਮੀਨੀ ਪੱਧਰ ’ਤੇ ਅਮਲੀ ਰੂਪ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਮੁਹਿੰਮ ਦੀ ਮਿਆਦ ਤੋਂ ਬਾਅਦ ਵੀ ਇਸ ਦਾ ਸਥਾਈ ਪ੍ਰਭਾਵ ਕਾਇਮ ਰਹੇ। ਉਨ੍ਹਾਂ ਕਿਹਾ ਕਿ ਸਫ਼ਾਈ, ਸੈਨੀਟੇਸ਼ਨ ਅਤੇ ਕੂੜਾ ਪ੍ਰਬੰਧਨ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਨਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ‘ਸਵੱਛਤਾ ਹੀ ਸੇਵਾ–2026’ ਮੁਹਿੰਮ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲੈਣ ਅਤੇ ਆਪਣੇ ਪਿੰਡਾਂ ਤੇ ਭਾਈਚਾਰਿਆਂ ਵਿੱਚ ਚਲਾਈਆਂ ਜਾਣ ਵਾਲੀਆਂ ਸਫ਼ਾਈ ਮੁਹਿੰਮਾਂ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕ ਸਫ਼ਾਈ ਨੂੰ ਸਿਰਫ਼ ਇੱਕ ਮੁਹਿੰਮ ਨਾ ਸਮਝਣ, ਸਗੋਂ ਇਸ ਨੂੰ ਸਾਂਝੀ ਜ਼ਿੰਮੇਵਾਰੀ ਅਤੇ ਨਿਰੰਤਰ ਲੋਕ ਲਹਿਰ ਵਜੋਂ ਅਪਣਾਉਣ। ਉਨ੍ਹਾਂ ਕਿਹਾ, “ਆਓ ਪੰਜਾਬ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣ ਲਈ ਹੱਥ ਮਿਲਾਈਏ ਅਤੇ ਸਵੱਛ ਭਾਰਤ ਤੇ ਵਿਕਸਿਤ ਭਾਰਤ ਦੇ ਵੱਡੇ ਸੰਕਲਪ ਵਿੱਚ ਆਪਣਾ ਯੋਗਦਾਨ ਪਾਈਏ।” ਮੀਟਿੰਗ ਦੌਰਾਨ ਸ੍ਰੀ ਰਾਮਵੀਰ, ਪ੍ਰਮੁੱਖ ਸਕੱਤਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ; ਸ੍ਰੀਮਤੀ ਸਈਦ ਸਹਿਰਿਸ਼ ਅਸਗਰ, ਵਿਭਾਗ ਮੁਖੀ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

Have something to say? Post your comment

More in Chandigarh

ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 293ਵਾਂ ਦਿਨ: ਪੰਜਾਬ ਪੁਲਿਸ ਵੱਲੋਂ 431 ਥਾਈਂ ਛਾਪੇਮਾਰੀ; 159 ਕਾਬੂ

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਿਲਿਆ ਮਾਣ, ਪਰਮਿੰਦਰ ਸਿੰਘ ਗੋਲਡੀ ਵੱਲੋਂ 21.78 ਲੱਖ ਰੁਪਏ ਦੇ ਇਨਸੈਂਟਿਵ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ