Thursday, November 26, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

September 15, 2026 10:31 PM
SehajTimes
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਆਪਣੇ ਅੰਤਿਮ ਪੜਾਅ ਵਿੱਚ ਦਾਖਲ ਹੋ ਗਈ ਹੈ। ਉਨ੍ਹਾਂ ਨੇ ਸੂਬੇ ਵਿੱਚੋਂ ਇਸ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਫੈਸਲਾਕੁੰਨ ਕਦਮ ਚੁੱਕਣ ਲਈ ਕਿਹਾ। ਇਸ ਸਬੰਧੀ ਉੱਚ-ਪੱਧਰੀ ਮੀਟਿੰਗ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਪੁਲਿਸ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨਾਲ ਮਿਲ ਕੇ ਨਸ਼ਾ ਵੇਚਣ ਵਾਲਿਆਂ, ਸਪਲਾਇਰਾਂ ਅਤੇ ਤਸਕਰਾਂ ਵਿਰੁੱਧ ਜ਼ਮੀਨੀ ਪੱਧਰ ’ਤੇ ਕਾਰਵਾਈ ਵਿੱਚ ਤੇਜ਼ੀ ਲਿਆਉਣ। ਉਨ੍ਹਾਂ ਕਿਹਾ ਕਿ ਇਹ ਲੜਾਈ ਹੁਣ ਸਿਰਫ਼ ਪੁਲਿਸ ਤੱਕ ਸੀਮਤ ਨਹੀਂ ਰਹੀ ਸਗੋਂ ’ਲੋਕ-ਲਹਿਰ’ ਬਣ ਗਈ ਹੈ, ਜਿਸ ਦਾ ਸਬੂਤ ’ਵਿਲੇਜ ਡਿਫੈਂਸ ਕਮੇਟੀਆਂ’ ਵੱਲੋਂ ਮਿਲਣ ਵਾਲੀ ਫੀਡਬੈਕ ਵਿੱਚ ਹੋਏ 41 ਫੀਸਦੀ ਵਾਧੇ ਤੋਂ ਮਿਲਦਾ ਹੈ, ਜੋ ਇਸ ਮੁਹਿੰਮ ਵਿੱਚ ਲੋਕਾਂ ਦੀ ਵਧ ਰਹੀ ਸ਼ਮੂਲੀਅਤ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ, ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼), ਪੁਲਿਸ ਕਮਿਸ਼ਨਰਾਂ ਅਤੇ ਆਈ.ਜੀ.ਪੀਜ਼/ਡੀ.ਆਈ.ਜੀਜ਼ ਨਾਲ ਵਰਚੁਅਲ ਤੌਰ ’ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਅਜਿਹਾ ਪੰਜਾਬ ਸਿਰਜਣਾ ਬੇਹੱਦ ਜ਼ਰੂਰੀ ਹੈ ਜਿੱਥੇ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਹੋ ਕੇ ਜੀਅ ਸਕੇ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ 74,230 ਸਰਗਰਮ ਮੈਂਬਰਾਂ ਵਾਲੀਆਂ 14,846 ਵਿਲੇਜ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ। ਇਹ ਕਮੇਟੀਆਂ ਨਸ਼ਿਆਂ ਵਿਰੁੱਧ ਲੋਕਾਂ ਦੀ ਇਸ ਸਾਂਝੀ ਲੜਾਈ ਦਾ ਇੱਕ ਅਹਿਮ ਥੰਮ੍ਹ ਬਣ ਗਈਆਂ ਹਨ।  ਸੂਬਾ ਵਾਸੀਆਂ ਦੀ ਵਧ ਰਹੀ ਸ਼ਮੂਲੀਅਤ ਜ਼ਮੀਨੀ ਪੱਧਰ ’ਤੇ ਸਰਕਾਰ ਦੀ ਖੁਫੀਆ ਅਤੇ ਫੀਡਬੈਕ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ ਜਨਵਰੀ ਤੋਂ ਲੈ ਕੇ ਹੁਣ ਤੱਕ ਵੀ.ਡੀ.ਸੀਜ਼ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ’ਤੇ 4,129 ਐਫ.ਆਰ.ਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ 5,589 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਦੇ ਨੈੱਟਵਰਕ ਦਾ ਲੱਕ ਤੋੜਨ ਵਿੱਚ ਸਫ਼ਲ ਹੋ ਚੁੱਕੀ ਹੈ ਅਤੇ ਵੱਡੀ ਗਿਣਤੀ ਵਿੱਚ ਤਸਕਰਾਂ ਤੇ ਸਪਲਾਇਰਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਜਾ ਚੁੱਕਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਐਸ.ਐਚ.ਓ., ਪੁਲਿਸ ਪ੍ਰਸ਼ਾਸਨ ਅਤੇ ਹੇਠਲੇ ਪੱਧਰ ’ਤੇ ਲੋਕਾਂ ਵਿਚਕਾਰ ਸਭ ਤੋਂ ਮਹੱਤਵਪੂਰਨ ਕੜੀ ਹੈ, ਇਸ ਲਈ ਥਾਣਾ ਪੱਧਰ ’ਤੇ ਜਵਾਬਦੇਹੀ ਅਤੇ ਕਾਰਗੁਜ਼ਾਰੀ ਨੂੰ ਮਜ਼ਬੂਤ ਕੀਤਾ ਜਾਵੇਗਾ।” ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ, ਹਰਭਜਨ ਸਿੰਘ ਈ.ਟੀ.ਓ., ਗੁਰਮੀਤ ਸਿੰਘ ਖੁੱਡੀਆ, ਹਰਦੀਪ ਸਿੰਘ ਮੁੰਡੀਆਂ ਅਤੇ ਬਰਿੰਦਰ ਗੋਇਲ ਤੋਂ ਇਲਾਵਾ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
 

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ: ਡਾ. ਬਲਜੀਤ ਕੌਰ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ : ਮੁੰਡੀਆਂ 

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 309ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਈਂ ਛਾਪੇਮਾਰੀ; 249 ਕਾਬੂ

ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਚੀਮਾ

27 ਨਵੰਬਰ ਨੂੰ ਸੂਬੇ ਭਰ ਵਿੱਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ