Sunday, November 01, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

September 15, 2026 10:41 PM
SehajTimes

ਸ੍ਰੀ ਅਨੰਦਪੁਰ ਸਾਹਿਬ : ਪਿੰਡ ਜਿੰਦਵੜੀ ਵਿਖੇ ਇਕ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਪਹਿਲ ਪੰਜਾਬ ਅਤੇ ਇਸ ਦੇ ਲੋਕ ਹਨ, ਜਦ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਕੁਰਸੀ ਦੀ ਲੜਾਈ ਵਿੱਚ ਉਲਝੇ ਹੋਏ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਤੋਂ ਪਹਿਲਾਂ ਸਿਰਫ਼ 22 ਫ਼ੀਸਦੀ ਦੇ ਮੁਕਾਬਲੇ ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਚੁੱਕਾ ਹੈ ਅਤੇ ਇਸ ਨੂੰ 100 ਫ਼ੀਸਦੀ ਤੱਕ ਲੈ ਕੇ ਜਾਣ ਦਾ ਟੀਚਾ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਨੂੰ ਆਪਣੇ ਪਾਣੀ, ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੀ ਰਾਖੀ ਲਈ ਭਾਜਪਾ ਅਤੇ ਅਕਾਲੀ ਦਲ ਤੋਂ ਦੂਰ ਰਹਿਣ ਦੀ ਲੋੜ ਹੈ। ਉਨ੍ਹਾਂ ਨੇ ਸਰਕਾਰ ਦੇ 14,000 ਕਿਲੋਮੀਟਰ ਨਹਿਰੀ ਪਾਣੀ ਦੇ ਪਾਈਪਲਾਈਨ ਨੈੱਟਵਰਕ, ਮੁਫ਼ਤ ਬਿਜਲੀ, ਮੈਰਿਟ ਆਧਾਰਿਤ ਨੌਕਰੀਆਂ ਅਤੇ ਗੁਣਵੱਤਾ ਭਰਪੂਰ ਸਿੱਖਿਆ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਰਕਾਰ ਇੱਕ ਖ਼ੁਸ਼ਹਾਲ ਅਤੇ ਰੰਗਲਾ ਪੰਜਾਬ ਬਣਾਉਣ ਲਈ ਕੰਮ ਕਰ ਰਹੀ ਹੈ।
ਇਸ ਲੋਕ ਮਿਲਣੀ ਦੇ ਕੁੱਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਉੱਤੇ ਲਿਖਿਆ, “ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਜਿੰਦਵੜੀ ਵਿਖੇ ਲੋਕਾਂ ਨਾਲ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ। ਰਵਾਇਤੀ ਪਾਰਟੀਆਂ ਨੇ ਹਮੇਸ਼ਾ ਕੁਰਸੀ ਅਤੇ ਪਰਿਵਾਰਵਾਦ ਦੀ ਰਾਜਨੀਤੀ ਕੀਤੀ ਹੈ, ਪਰ ਸਾਡੀ ਸਰਕਾਰ ਆਮ ਲੋਕਾਂ ਲਈ ਕੰਮ ਕਰ ਰਹੀ ਹੈ। ਅਸੀਂ ਨੌਜਵਾਨਾਂ ਨੂੰ ਮੈਰਿਟ ’ਤੇ ਨੌਕਰੀਆਂ, ਬਿਹਤਰੀਨ ਸਿੱਖਿਆ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 14,000 ਕਿਲੋਮੀਟਰ ਪਾਈਪਲਾਈਨ ਅਤੇ ਮੁਫ਼ਤ ਬਿਜਲੀ ਦਿੱਤੀ ਹੈ। ਪਿੰਡਾਂ ਦੇ ਵਿਕਾਸ ਨੂੰ ਤੇਜ਼ ਕਰਨ ਲਈ ਅਸੀਂ ਛੇ ਪੰਚਾਇਤਾਂ ਨੂੰ 20-20 ਲੱਖ ਰੁਪਏ ਦੇ ਚੈੱਕ ਵੀ ਸੌਂਪੇ। ਸਾਡਾ ਇੱਕੋ-ਇੱਕ ਮਕਸਦ ਖ਼ੁਸ਼ਹਾਲ ਅਤੇ ਤਰੱਕੀਪਸੰਦ ‘ਰੰਗਲਾ ਪੰਜਾਬ’ ਬਣਾਉਣਾ ਹੈ। ਇਨਕਲਾਬ ਜ਼ਿੰਦਾਬਾਦ।’
ਮੁੱਖ ਮੰਤਰੀ ਨੇ ਕਿਹਾ, ‘ਸਾਡੀ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਵੱਧ ਦੇ ਸਮੇਂ ਦੌਰਾਨ ਅਸੀਂ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਲਈ ਤਨਦੇਹੀ ਨਾਲ ਕੰਮ ਕੀਤਾ ਹੈ। ਦੂਜੇ ਪਾਸੇ ਵਿਰੋਧੀ ਪਾਰਟੀਆਂ ਨੇ ਹਮੇਸ਼ਾ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਲੋਕਾਂ ਦੇ ਸਰੋਤਾਂ ਦੀ ਲੁੱਟ ਕਰ ਕੇ ਉਨ੍ਹਾਂ ਦਾ ਸ਼ੋਸ਼ਣ ਕੀਤਾ ਹੈ। ਇਹ ਲੋਕ ਕਿਸੇ ਰਹਿਮ ਦੇ ਹੱਕਦਾਰ ਨਹੀਂ ਹਨ ਅਤੇ ਉਨ੍ਹਾਂ ਦੇ ਪਾਪਾਂ ਦਾ ਸਬਕ ਸਿਖਾਇਆ ਜਾਣਾ ਚਾਹੀਦਾ ਹੈ।’
ਉਨ੍ਹਾਂ ਕਿਹਾ, ‘ਕੁੱਝ ਦਿਨ ਪਹਿਲਾਂ ਤੱਕ ਅਕਾਲੀ ਆਗੂ ਸੁਖਬੀਰ ਬਾਦਲ ਭਾਜਪਾ ਖ਼ਿਲਾਫ਼ ਝੰਡਾ ਚੁੱਕੀ ਫਿਰਦੇ ਸਨ, ਪਰ ਹੁਣ ਉਹ ਸੂਬੇ ’ਚ ਸੱਤਾ ਹਾਸਲ ਕਰਨ ਲਈ ਭਾਜਪਾ ਨਾਲ ਗੱਠਜੋੜ ਕਰਨ ਵਾਸਤੇ ਪੱਬਾਂ ਭਾਰ ਆ ਗਏ ਹਨ। ਕਾਲੇ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਦਰਸ਼ਨ ਦੌਰਾਨ ਸ਼ਹੀਦ ਹੋਏ ਪੰਜਾਬ ਦੇ 700 ਤੋਂ ਵੱਧ ਕਿਸਾਨਾਂ ਦੇ ਕਤਲ ਨਾਲ ਭਾਜਪਾ ਦੇ ਹੱਥ ਰੰਗੇ ਹੋਏ ਹਨ।
ਰਾਜਸਥਾਨ ਵਿੱਚ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਪਾਰਟੀ ਦੀ ਜਿੱਤ ਇਸ ਦਾ ਪ੍ਰਤੱਖ ਪ੍ਰਮਾਣ ਹਨ। ਰਵਾਇਤੀ ਪਾਰਟੀਆਂ ਨੇ ਆਪਣੇ ਬੇਬੁਨਿਆਦ ਅਤੇ ਵੰਡ ਪਾਊ ਹਥਕੰਡਿਆਂ ਨਾਲ ਹਮੇਸ਼ਾ ਆਮ ਆਦਮੀ ਨੂੰ ਮੂਰਖ ਬਣਾਇਆ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਹੋਰ ਹਾਜ਼ਰ ਸਨ।

Have something to say? Post your comment

More in Chandigarh

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ

ਗੈਂਗਸਟਰਾਂ 'ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ