Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Doaba

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

September 15, 2026 10:47 PM
SehajTimes
ਕੋਟਕਪੂਰਾ : ਫਰੀਦਕੋਟ ਜ਼ਿਲ੍ਹੇ ਦੇ ਛੇ ਸਕੂਲਾਂ ਨੂੰ ਮੰਗਲਵਾਰ ਸਵੇਰੇ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ, ਜਿਸ ਤੋਂ ਬਾਅਦ ਨਿਸ਼ਾਨਾ ਬਣਾਏ ਗਏ ਸਾਰੇ ਅਦਾਰਿਆਂ 'ਚ ਵਿਆਪਕ ਤਲਾਸ਼ੀ ਅਭਿਆਨ ਚਲਾਇਆ ਗਿਆ। ਚੈਕਿੰਗ ਦੌਰਾਨ ਕਿਸੇ ਵੀ ਸਕੂਲ 'ਚੋਂ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਲਗਪਗ 10:15 ਵਜੇ ਦੋ ਵੱਖ-ਵੱਖ ਈਮੇਲਜ਼ ਪ੍ਰਾਪਤ ਹੋਈਆਂ। ਪਹਿਲੀ ਈਮੇਲ ਵਿੱਚ ਕੇਂਦਰੀ ਵਿਦਿਆਲਿਆ, ਦਿੱਲੀ ਇੰਟਰਨੈਸ਼ਨਲ ਸਕੂਲ ਅਤੇ ਜਵਾਹਰ ਨਵੋਦਿਆ ਵਿਦਿਆਲਿਆ, ਸਾਦਿਕ ਰੋਡ, ਫਰੀਦਕੋਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਇਸ ਤੋਂ ਕੁਝ ਸਮੇਂ ਬਾਅਦ ਦੂਜੀ ਈਮੇਲ ਰਾਹੀਂ ਮਹਾਤਮਾ ਗਾਂਧੀ ਮੈਮੋਰੀਅਲ ਸਕੂਲ, ਮਾਊਂਟ ਲਿਟਰਾ ਜ਼ੀ ਸਕੂਲ ਅਤੇ ਸੈਂਟ ਮੈਰੀ ਸਕੂਲ ਨੂੰ ਵੀ ਅਜਿਹੀ ਹੀ ਧਮਕੀ ਦਿੱਤੀ ਗਈ। ਖਾਲਿਸਤਾਨ ਸਮਰਥਕਾਂ ਵੱਲੋਂ ਭੇਜੀਆਂ ਦੱਸੀਆਂ ਜਾਂਦੀਆਂ ਇਨ੍ਹਾਂ ਈਮੇਲਾਂ ਤੋਂ ਬਾਅਦ ਤੁਰੰਤ ਅਲਰਟ ਜਾਰੀ ਕਰ ਦਿੱਤਾ ਗਿਆ। ਐੱਸਐੱਸਪੀ ਗੁਰਬੰਸ ਸਿੰਘ ਬੈਂਸ ਦੇ ਨਿਰਦੇਸ਼ਾਂ ’ਤੇ ਡੀਐੱਸਪੀ ਪੱਧਰ ਦੇ ਅਧਿਕਾਰੀਆਂ ਅਤੇ ਥਾਣਾ ਮੁਖੀਆਂ ਦੀ ਅਗਵਾਈ ਹੇਠ ਪੁਲੀਸ ਟੀਮਾਂ ਸਾਰੇ ਛੇ ਸਕੂਲਾਂ ’ਚ ਪਹੁੰਚੀਆਂ ਅਤੇ ਇਮਾਰਤਾਂ ਦੇ ਕੋਨੇ-ਕੋਨੇ ਦੀ ਡੂੰਘਾਈ ਨਾਲ ਤਲਾਸ਼ੀ ਲਈ। ਡੀਐੱਸਪੀ ਅਵਤਾਰ ਸਿੰਘ ਰਾਜਪਾਲ ਨੇ ਦੱਸਿਆ ਕਿ ਧਮਕੀ ਭਰੀਆਂ ਈਮੇਲਾਂ ਦਾ ਪਤਾ ਲੱਗਦਿਆਂ ਹੀ ਪੁਲੀਸ ਹਰਕਤ ਵਿੱਚ ਆ ਗਈ ਅਤੇ ਸਬੰਧਤ ਸਕੂਲਾਂ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕਿਸੇ ਵੀ ਅਦਾਰੇ ਵਿੱਚੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਉਨ੍ਹਾਂ ਲੋਕਾਂ ਨੂੰ ਅਜਿਹੀਆਂ ਧਮਕੀਆਂ ਤੋਂ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੁਲੀਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
 
 
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ