Saturday, September 19, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Majha

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

September 16, 2026 08:52 PM
SehajTimes
ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਤਫਤੀਸ਼ ਜਾਰੀ
 
ਅੰਮ੍ਰਿਤਸਰ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸੀਮਾ ਪਾਰੋਂ ਤਸਕਰੀ ਦੇ ਮਾਡਿਊਲ ਨੂੰ ਨਾਕਾਮ ਕਰਦਿਆਂ 27 ਕਿਲੋ ਹੈਰੋਇਨ, ਇੱਕ ਅਤਿ-ਆਧੁਨਿਕ ਵਿਦੇਸ਼ੀ .30 ਬੋਰ ਪੀ ਐਕਸ 5 ਪਿਸਤੌਲ ਅਤੇ ਤਿੰਨ ਕਾਰਤੂਸਾਂ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਾਲ ਸਿੰਘ ਉਰਫ਼ ਸ਼ਾਲੂ, ਮਨਪ੍ਰੀਤ ਸਿੰਘ ਉਰਫ਼ ਸੰਨੀ ਅਤੇ ਸਮਾਰਟਪ੍ਰੀਤ ਸਿੰਘ, ਤਿੰਨੋਂ ਵਾਸੀ ਭੱਲਾ ਕਲੋਨੀ, ਛੇਹਰਟਾ, ਅੰਮ੍ਰਿਤਸਰ ਅਤੇ ਕਰਨ ਸਿੰਘ ਵਾਸੀ ਪਿੰਡ ਭੁੱਸੇ, ਤਰਨ ਤਾਰਨ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਇੱਕ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ (ਪੀਬੀ 02-ਸੀਡਬਲਯੂ-6647) ਅਤੇ ਗ੍ਰੇਅ ਰੰਗ ਦਾ ਹੋਂਡਾ ਐਕਟਿਵਾ (ਪੀਬੀ 02-ਈਐਕਸ-4503) ਵੀ ਜ਼ਬਤ ਕੀਤਾ ਹੈ, ਜਿਨ੍ਹਾਂ ਦੀ ਵਰਤੋਂ ਤਸਕਰੀ ਦੀਆਂ ਗਤੀਵਿਧੀਆਂ ਲਈ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਬੱਸ ਸ਼ੈਲਟਰ, ਖਾਸਾ ਨੇੜੇ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ 'ਚੋਂ 27 ਕਿਲੋ ਹੈਰੋਇਨ, ਇੱਕ ਅਤਿ-ਆਧੁਨਿਕ ਵਿਦੇਸ਼ੀ .30 ਬੋਰ ਪੀਐਕਸ 5 ਪਿਸਤੌਲ ਅਤੇ 3 ਕਾਰਤੂਸ ਬਰਾਮਦ ਹੋਏ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25, 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਿਤੀ 15-09-2026 ਨੂੰ ਐਫ.ਆਈ.ਆਰ. ਨੰਬਰ 58 ਦਰਜ ਕੀਤੀ ਗਈ ਹੈ।
 

Have something to say? Post your comment

 

More in Majha

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ

ਕੌਮੀ ਸ਼ਹੀਦ ਭਾਈ ਬੱਬਰ ਦਾ ਸ਼ਹੀਦੀ ਦਿਹਾੜਾ ਮਨਾਇਆ

ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ

ਐਸ.ਆਰ. ਸਰਕਾਰੀ ਕਾਲਜ ਫਾਰ ਵੂਮੈਨ ਵਿਖੇ 'ਨਈ ਰੋਸ਼ਨੀ ਸਕੀਮ' ਤਹਿਤ ਜਾਗਰੂਕਤਾ ਸਮਾਗਮ ਆਯੋਜਿਤ

ਮਿਸ਼ਨ ਕਲੀਨ ਪੰਜਾਬ’ ਵਾਰਡ ਨੰਬਰ 82 ਦੇ ਕਾਲਾ ਘਣੂਪੁਰ ਬਾਈਪਾਸ ਵਿਖੇ ਵਿਧਾਇਕ ਸੰਧੂ ਵੱਲੋਂ ਵਿਸ਼ੇਸ਼ ਸਫ਼ਾਈ ਅਭਿਆਨ