Sunday, September 20, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ

September 16, 2026 09:01 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਾਡੀ ਸਰਕਾਰ ਆਮ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਦੇ ਨਿਪਟਾਰੇ ਲਈ ਸੁਹਿਰਦਤਾ ਨਾਲ ਵਚਨਬੱਧ ਹੈ। ਲੋਕ ਭਲਾਈ ਦੇ ਅਹਿਮ ਕਾਰਜਾਂ ਦਾ ਜ਼ਿਕਰ ਕਰਦਿਆਂ, ਸਪੀਕਰ ਸੰਧਵਾਂ ਨੇ ਪੰਜਾਬ ਦੇ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਸਹੂਲਤ ਪ੍ਰਦਾਨ ਕਰਨ ਵਾਲੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐਸਵਾਈ) ਨੂੰ ਸ਼ੁਰੂ ਕਰਨ ਲਈ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨੇ ਲੋਕਾਂ ਨੂੰ ਵੱਡੀ ਵਿੱਤੀ ਰਾਹਤ ਦਿੱਤੀ ਹੈ, ਜਿਸ ਨਾਲ ਉਨ੍ਹਾਂ ਨੂੰ ਹੁਣ ਡਾਕਟਰੀ ਇਲਾਜ (ਜਿਸ ’ਤੇ ਪਹਿਲਾਂ ਲੱਖਾਂ ਰੁਪਏ ਖਰਚ ਹੁੰਦੇ ਸਨ) ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਪੈਂਦੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਸਾਰਿਆਂ ਲਈ ਖੁਸ਼ਹਾਲੀ ਅਤੇ ਮੁਸੱਰਤ ਯਕੀਨੀ ਬਣਾਉਣਾ ਹੈ।

ਸਪੀਕਰ ਨੇ ’ਈਜ਼ੀ ਰਜਿਸਟਰੀ’ ਪਹਿਲਕਦਮੀ ਰਾਹੀਂ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਵੱਲੋਂ ਕੀਤੀ ਗਈ ਸਖ਼ਤ ਕਾਰਵਾਈ ਦੀ ਵੀ ਸ਼ਲਾਘਾ ਕੀਤੀ। ਇਸ ਕਦਮ ਨੇ ਜ਼ਮੀਨੀ ਰਿਕਾਰਡ ਅਤੇ ਜਾਇਦਾਦ ਦੀ ਰਜਿਸਟ੍ਰੇਸ਼ਨ ਵਿੱਚ ਰਿਸ਼ਵਤਖੋਰੀ ਨੂੰ ਸਫ਼ਲਤਾਪੂਰਵਕ ਰੋਕਿਆ ਹੈ। ਜਿਸ ਦਾ ਸਿੱਧਾ ਲਾਭ ਆਮ ਲੋਕਾਂ ਨੂੰ ਮਿਲਿਆ ਹੈ, ਜੋ ਪਹਿਲਾਂ ਭਾਰੀ ਸ਼ੋਸ਼ਣ ਦਾ ਸ਼ਿਕਾਰ ਹੁੰਦੇ ਸਨ। ਨੌਜਵਾਨਾਂ ਅਤੇ ਭਾਈਚਾਰਕ ਵਿਕਾਸ ਵੱਲ ਧਿਆਨ ਕੇਂਦਰਿਤ ਕਰਦਿਆਂ ਸੰਧਵਾਂ ਨੇ ਖੇਡਾਂ ਦੇ ਖੇਤਰ ਵਿੱਚ ਸਰਕਾਰ ਦੇ ਅਹਿਮ ਯੋਗਦਾਨ ਦੀ ਤਾਰੀਫ਼ ਕੀਤੀ। ਉਨ੍ਹਾਂ ਨੇ ’ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਸਮਾਗਮਾਂ ਦੀ ਲਗਾਤਾਰ ਸਫਲਤਾ ਦਾ ਜ਼ਿਕਰ ਕੀਤਾ ਅਤੇ ਐਲਾਨ ਕੀਤਾ ਕਿ ਪੰਜਾਬ ਨੇੜਲੇ ਭਵਿੱਖ ਵਿੱਚ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰੇਗਾ। ਉਨ੍ਹਾਂ ਜ਼ੋਰ ਦਿੱਤਾ ਕਿ ਖੇਡਾਂ ਅਨੁਸ਼ਾਸਨ ਪੈਦਾ ਕਰਦੀਆਂ ਹਨ, ਜੀਵਨ ਪੱਧਰ ਨੂੰ ਉੱਚਾ ਚੁੱਕਦੀਆਂ ਹਨ ਅਤੇ ਸਮਾਜਿਕ ਬੁਰਾਈਆਂ ਤੇ ਨਸ਼ਿਆਂ ਵਿਰੁੱਧ ਲੜਨ ਲਈ ਇੱਕ ਸ਼ਕਤੀਸ਼ਾਲੀ ਸਾਧਨ ਵਜੋਂ ਲੋਕਾਂ ਨੂੰ ਸਿਹਤਮੰਦ ਅਤੇ ਬਿਹਤਰ ਜੀਵਨ ਜਿਉਣ ਲਈ ਪ੍ਰੇਰਦੀਆਂ ਹਨ।

ਪੰਜਾਬ ਸਰਕਾਰ ਦੇ ਦੂਰ-ਅੰਦੇਸ਼ੀ ਟੀਚਿਆਂ ਨੂੰ ਦੁਹਰਾਉਂਦੇ ਹੋਏ ਸਪੀਕਰ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਦੇ ਕਈ ਦਹਾਕਿਆਂ ਪੁਰਾਣੇ ਮਸਲਿਆਂ ਨੂੰ ਸਫਲਤਾਪੂਰਵਕ ਹੱਲ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਾਡੀ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਲਗਾਤਾਰ ਸੁਣਦੀ ਰਹੇਗੀ ਅਤੇ ਉਨ੍ਹਾਂ ਦੇ ਫੌਰੀ ਹੱਲ ਲਈ ਵਚਨਬੱਧ ਰਹੇਗੀ।

Have something to say? Post your comment

 

More in Chandigarh

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੁਣ ਲੋਕ-ਲਹਿਰ ਬਣੀ :  ਭਗਵੰਤ ਸਿੰਘ ਮਾਨ

17 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਗੈਂਗਸਟਰਾਂ 'ਤੇ ਵਾਰ ਦਾ 238ਵਾਂ ਦਿਨ: ਪੰਜਾਬ ਪੁਲਿਸ ਵੱਲੋਂ 583 ਥਾਈਂ ਛਾਪੇਮਾਰੀ; 264 ਕਾਬੂ

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਆਂਗਣਵਾੜੀਆਂ ਵਿੱਚ ਹੁਣ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ

ਮਾਲ ਮੰਤਰੀ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਵਿੱਤ ਮੰਤਰੀ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਅਤੇ ਆਪਣੇ ਕਰਮਚਾਰੀਆਂ ਨਾਲ ਵਿਸ਼ਵਾਸ ਮਜ਼ਬੂਤ ਕਰਨ ਲਈ ਵਚਨਬੱਧ: ਚੀਮਾ