Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

5 ਤਰਜੀਹਾਂ, ਇੱਕ ਮਿਸ਼ਨ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

September 21, 2026 09:32 PM
SehajTimes
‘ਯੁੱਧ ਨਸ਼ਿਆਂ ਵਿਰੁੱਧ’: ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾ ਕੇ ਰੋਕਥਾਮ, ਰਿਪੋਟਿੰਗ ਅਤੇ ਇਲਾਜ ’ਤੇ ਜ਼ੋਰ

ਚੰਡੀਗੜ੍ਹ :  
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਸਿਰਫ਼ ਰਵਾਇਤੀ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ ਰਹੀ, ਸਗੋਂ ਨਸ਼ਿਆਂ ਖ਼ਿਲਾਫ਼ ਪੰਜ-ਸੂਤਰੀ ਵਿਆਪਕ ਰਣਨੀਤੀ ਵਜੋਂ ਅੱਗੇ ਵੱਧ ਰਹੀ ਹੈ। ਇਸ ਤਹਿਤ ਪੁਲਿਸ, ਅਧਿਆਪਕ, ਭਾਈਚਾਰਕ ਵਲੰਟੀਅਰ, ਨੌਜਵਾਨ ਅਤੇ ਸਿਹਤ ਕਰਮਚਾਰੀ ਮਿਲ ਕੇ ਨਸ਼ਿਆਂ ਦੀ ਸਪਲਾਈ ਦੇ ਨੈੱਟਵਰਕ ’ਤੇ ਕਾਰਵਾਈ ਕਰਨ, ਨਸ਼ਿਆਂ ਦੀ ਰੋਕਥਾਮ ਕਰਨ, ਰਿਪੋਰਟਿੰਗ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੇ ਹਨ। ਇਹ ਪੰਜ-ਸੂਤਰੀ ਰਣਨੀਤੀ ਇਨਫੋਰਸਮੈਂਟ ਅਤੇ ਰੋਕਥਾਮ ਦੇ ਨਾਲ-ਨਾਲ ਮੁੜ ਵਸੇਬੇ ਨੂੰ ਵੀ ਬਰਾਬਰ ਮਹੱਤਵ ਦਿੰਦੀ ਹੈ ਅਤੇ ਇਹ ਦਰਸਾਉਂਦੀ ਹੈ ਕਿ ਨਸ਼ਿਆਂ ਖ਼ਿਲਾਫ਼ ਲਗਾਤਾਰ ਜੰਗ ਲਈ ਸਮਾਜ ਦੇ ਹਰ ਪੱਧਰ ਦੀ ਭਾਗੀਦਾਰੀ ਜ਼ਰੂਰੀ ਹੈ।

ਪੁਲਿਸ ਕਾਰਵਾਈ: ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨਾ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਪੁਲਿਸ ਦੀ ਅਹਿਮ ਭੂਮਿਕਾ ਹੈ। ਮਾਰਚ 2025 ਤੋਂ ਸਤੰਬਰ 2026 ਤੱਕ ਪੰਜਾਬ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਨੇ 61,824 ਐਫਆਈਆਰ ਦਰਜ ਕੀਤੀਆਂ ਅਤੇ 81,433 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਵਿੱਚ 3918 ਕਿਲੋਗ੍ਰਾਮ ਹੈਰੋਇਨ,991 ਕਿਲੋਗ੍ਰਾਮ ਅਫ਼ੀਮ, 47 ਟਨ ਭੁੱਕੀ, 1416 ਕਿਲੋਗ੍ਰਾਮ ਗਾਂਜਾ ਅਤੇ 65 ਲੱਖ ਗੋਲੀਆਂ ਤੇ ਕੈਪਸੂਲ ਸ਼ਾਮਲ ਹਨ। ਇਸੇ ਸਮੇਂ ਦੌਰਾਨ, ਪੰਜਾਬ ਪੁਲਿਸ ਵੱਲੋਂ 79,293 ਜਨਤਕ ਮੀਟਿੰਗਾਂ ਕੀਤੀਆਂ ਗਈਆਂ। 

ਅਧਿਆਪਕ: ਨਸ਼ਿਆਂ ਦੀ ਲਤ ਲੱਗਣ ਤੋਂ ਪਹਿਲਾਂ ਹੀ ਰੋਕਥਾਮ

‘ਬਿਗ 5’ ਦਾ ਦੂਜਾ ਥੰਮ੍ਹ ਰੋਕਥਾਮ ’ਤੇ ਕੇਂਦਰਿਤ ਹੈ, ਕਿਉਂਕਿ ਨਸ਼ਿਆਂ ਖ਼ਿਲਾਫ਼ ਲੜਾਈ ਉਸ ਸਮੇਂ ਸ਼ੁਰੂ ਨਹੀਂ ਹੋ ਸਕਦੀ ਜਦੋਂ ਕੋਈ ਨੌਜਵਾਨ ਪਹਿਲਾਂ ਹੀ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋ ਚੁੱਕਾ ਹੋਵੇ। ਪਹਿਲੇ ਪੜਾਅ ਵਿੱਚ 13 ਜ਼ਿਲ੍ਹਿਆਂ ਦੇ ਲਗਭਗ 25,000 ਅਧਿਆਪਕਾਂ ਨੂੰ ਸਿਖਲਾਈ ਦੇਣ ਦੀ ਯੋਜਨਾ ਹੈ। ਅੰਮ੍ਰਿਤਸਰ, ਤਰਨਤਾਰਨ ਅਤੇ ਫ਼ਾਜ਼ਿਲਕਾ ਵਿੱਚ 7,000 ਅਧਿਆਪਕਾਂ ਨੂੰ ਪਹਿਲਾਂ ਹੀ ਜਾਗਰੂਕ ਕੀਤਾ ਜਾ ਚੁੱਕਾ ਹੈ। 
ਨੌਜਵਾਨ ਅਤੇ ਸਾਥੀ ਨੈੱਟਵਰਕ: ਨਸ਼ਿਆਂ ਦੇ ਆਲੇ-ਦੁਆਲੇ ਦੇ ਸਮਾਜਿਕ ਮਾਹੌਲ ਵਿੱਚ ਬਦਲਾਅ

ਤੀਜਾ ਥੰਮ੍ਹ ਨਸ਼ੇ ਦੀ ਵਰਤੋਂ ਦੇ ਸਭ ਤੋਂ ਔਖੇ ਪਹਿਲੂ ਸਾਥੀਆਂ ਦੇ ਪ੍ਰਭਾਵ ਅਤੇ ਸਮਾਜਿਕ ਪ੍ਰਵਾਨਗੀ ’ਤੇ ਕੇਂਦਰਿਤ ਹੈ। ਇਸ ਪਹਿਲ ਤਹਿਤ ਸਕੂਲਾਂ ਅਤੇ ਕਾਲਜਾਂ ਦੇ ਪ੍ਰੋਗਰਾਮਾਂ ਵਿੱਚ ਸਾਥੀ ਭਾਗੀਦਾਰੀ, ਨਸ਼ਿਆਂ ਦੀ ਲਤ ਤੋਂ ਉੱਭਰ ਚੁੱਕੇ ਲੋਕਾਂ ਦੀ ਸ਼ਮੂਲੀਅਤ ਅਤੇ ਨੌਜਵਾਨਾਂ ਦੀ ਅਗਵਾਈ ਵਾਲੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨਾਂ ਲਈ ਨਸ਼ਿਆਂ ਨੂੰ ‘ਨਾ’ ਕਰਨਾ ਸਮਾਜਿਕ ਤੌਰ 'ਤੇ ਆਸਾਨ ਬਣਾਇਆ ਜਾ ਸਕੇ ਅਤੇ ਇਸ ਸੁਧਾਰ ਨੂੰ ਕਲੰਕ ਨਾ ਮੰਨਿਆ ਜਾਵੇ।

ਭਾਈਚਾਰਕ ਨਿਗਰਾਨੀ: ਲੜਾਈ ਨੂੰ ਜ਼ਮੀਨੀ ਪੱਧਰ ਤੱਕ ਲੈ ਕੇ ਜਾਣਾ

ਚੌਥਾ ਪੱਧਰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਆਮ ਨਾਗਰਿਕਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਦਾ ਹੈ। ਇਸ ਮੁਹਿੰਮ ਨੇ ਜ਼ਮੀਨੀ ਪੱਧਰ ’ਤੇ ਇੱਕ ਮਜ਼ਬੂਤ ਨਿਗਰਾਨੀ ਨੈੱਟਵਰਕ ਤਿਆਰ ਕੀਤਾ ਹੈ। ਸਤੰਬਰ 2026 ਤੱਕ, ਲਗਭਗ 1.25 ਲੱਖ ਮੈਂਬਰ ਕਰੀਬ 15,000 ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਨਾਲ ਜੁੜ ਚੁੱਕੇ ਹਨ। 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ਸੇਫ਼ ਪੰਜਾਬ ਵ੍ਹਾਟਸਐਪ ਹੈਲਪਲਾਈਨ 97791-00200 ਰਾਹੀਂ ਨਾਗਰਿਕਾਂ ਤੋਂ ਹੁਣ ਤੱਕ 51,000 ਤੋਂ ਵੱਧ ਸੂਚਨਾਵਾਂ ਪ੍ਰਾਪਤ ਹੋਈਆਂ ਹਨ
ਸਿਹਤ ਅਤੇ ਮੁੜ ਵਸੇਬਾ: ਨਸ਼ਿਆਂ ਤੋਂ ਬਾਹਰ ਨਿਕਲਣ ਦਾ ਰਾਹ

ਪੰਜਵਾਂ ਥੰਮ੍ਹ ਇਹ ਮੰਨਦਾ ਹੈ ਕਿ ਸਿਰਫ਼ ਇਨਫੋਰਸਮੈਂਟ ਰਾਹੀਂ ਨਸ਼ਿਆਂ ਦੀ ਸਮੱਸਿਆ ਦਾ ਹੱਲ ਨਹੀਂ ਕੀਤਾ ਜਾ ਸਕਦਾ। ਇਸ ਲਈ ਪੰਜਾਬ ਨੇ ਇਲਾਜ ਨਾਲ ਸਬੰਧਤ ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤਾ ਹੈ, ਤਾਂ ਜੋ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਇਸ ਤੋਂ ਉੱਭਰਨ ਲਈ ਆਸਾਨੀ ਨਾਲ ਇਲਾਜ ਅਤੇ ਸਹਾਇਤਾ ਮਿਲ ਸਕੇ। ਇਸ ਸਮੇਂ ਪੰਜਾਬ ਵਿੱਚ 547 ਓ.ਓ.ਏ.ਟੀ. ਕੇਂਦਰ, 219 ਨਸ਼ਾ-ਮੁਕਤੀ ਕੇਂਦਰ ਅਤੇ 91 ਮੁੜ ਵਸੇਬਾ ਕੇਂਦਰ ਹਨ। ‘ਇਹ ਅੰਕੜੇ ਇੱਕ ਮਹੱਤਵਪੂਰਨ ਬਦਲਾਅ ਨੂੰ ਦਰਸਾਉਂਦੇ ਹਨ: ਸਾਲਾਂ ਤੋਂ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਹੇ ਲੋਕ ਹੁਣ ਸਰਕਾਰੀ ਕੇਂਦਰਾਂ ਵਿੱਚ ਇਲਾਜ ਕਰਵਾਉਣ ਲਈ ਅੱਗੇ ਆ ਰਹੇ ਹਨ।

ਬਿਗ 5: ਨਸ਼ਿਆਂ ਖ਼ਿਲਾਫ਼ ਇੱਕਜੁੱਟ ਲੜਾਈ

ਇਹੀ ‘ਬਿਗ 5’ ਦੀ ਮੁੱਖ ਸੋਚ ਹੈ: ਇਨਫੋਰਸਮੈਂਟ ਇਕੱਲਾ ਕੰਮ ਨਹੀਂ ਕਰ ਸਕਦਾ ਅਤੇ ਸੌਖੇ ਤਰੀਕੇ ਨਾਲ ਉਪਲੱਬਧ ਇਲਾਜ ਤੋਂ ਬਿਨਾਂ ਰੋਕਥਾਮ ਵੀ ਸਫ਼ਲ ਨਹੀਂ ਹੋ ਸਕਦੀ। ਰਿਪੋਰਟਿੰਗ ਨੂੰ ਮਜ਼ਬੂਤ ਕਰਨਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ, ਭਾਈਚਾਰਿਆਂ ਨੂੰ ਸਰਗਰਮ ਕਰਨਾ ਅਤੇ ਨਸ਼ਿਆਂ ਤੋਂ ਬਾਹਰ ਨਿਕਲਣ ਲਈ ਭਰੋਸੇਯੋਗ ਇਲਾਜ ਅਤੇ ਮੁੜ ਵਸੇਬੇ ਦੀ ਸਹੂਲਤ ਮੁਹੱਈਆ ਕਰਵਾਉਣਾ।
 

Have something to say? Post your comment

 

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਡਾ. ਬਲਜੀਤ ਕੌਰ ਦਾ ਭਰੋਸਾ 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ