Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

September 21, 2026 09:43 PM
SehajTimes

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਖੁਰਾਕ ਕਾਰੋਬਾਰੀਆਂ ਨੂੰ ਸਫਾਈ ਅਤੇ ਸੁਰੱਖਿਆ ਮਾਪਦੰਡਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼

ਸੂਬੇ ਭਰ ਵਿੱਚ ਪਨੀਰ, ਖੋਆ, ਮਿਠਾਈਆਂ ਅਤੇ ਬੇਕਰੀ ਯੂਨਿਟਾਂ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ: ਐਫ.ਡੀ.ਏ. ਕਮਿਸ਼ਨਰ ਕੰਵਲਪ੍ਰੀਤ ਬਰਾੜ

ਚੰਡੀਗੜ੍ਹ  :  ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ‘ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ’ (ਐਫ਼ਡੀਆਈ) ਰਾਹੀਂ ਖਪਤਕਾਰਾਂ ਲਈ ਸੁਰੱਖਿਅਤ, ਪੌਸ਼ਟਿਕ ਅਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਖੁਰਾਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਲੋਕਾਂ ਦੀ ਸਿਹਤ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਖੁਰਾਕ ਸੁਰੱਖਿਆ ਸੂਬੇ ਦੀ ਮੁੱਖ ਤਰਜੀਹ ਹੈ, ਖਾਸ ਕਰਕੇ ਤਿਉਹਾਰਾਂ ਦੇ ਸਮੇਂ ਦੌਰਾਨ ਜਦੋਂ ਮਿਠਾਈਆਂ, ਡੇਅਰੀ ਉਤਪਾਦਾਂ ਅਤੇ ਬੇਕਰੀ ਦੀਆਂ ਵਸਤਾਂ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ। ਡਾ. ਬਲਬੀਰ ਸਿੰਘ ਨੇ ਸਾਰੇ ਖੁਰਾਕ ਕਾਰੋਬਾਰੀਆਂ (ਐਫਬੀਓਜ਼) ਨੂੰ ਅਪੀਲ ਕੀਤੀ ਕਿ ਉਹ ਖੁਰਾਕ ਸੁਰੱਖਿਆ ਸਬੰਧੀ ਕਾਨੂੰਨਾਂ, ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਪੂਰੀ ਜ਼ਿੰਮੇਵਾਰਾਨਾ ਤੇ ਸਾਫ਼-ਸੁਥਰੇ ਤਰੀਕੇ ਖਾਧ  ਪਦਾਰਥ ਬਣਾਉਣ। 12 ਅਤੇ 13 ਸਤੰਬਰ ਨੂੰ ਪਨੀਰ ਅਤੇ ਖੋਏ ਦੀ ਗੁਣਵੱਤਾ ਜਾਂਚ ਦੇ ਮੱਦੇਨਜ਼ਰ ਰਾਜ ਪੱਧਰੀ ਮੁਹਿੰਮ ਚਲਾਈ ਗਈ, ਜਿਸ ਦੌਰਾਨ 216 ਨਮੂਨੇ ਲਏ ਗਏ ਅਤੇ ਵਿਸਥਾਰਪੂਰਵਕ ਜਾਂਚ ਲਈ ਇਹ ਨਮੂਨੇ ਰਾਜ ਖੁਰਾਕ ਲੈਬਾਰਿਟਰੀ ਨੂੰ ਭੇਜੇ ਗਏ ਹਨ। ਜਾਂਚ ਰਿਪੋਰਟਾਂ ਪ੍ਰਾਪਤ ਹੋਣ ’ਤੇ ’ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਤੇ ਨਿਯਮਾਂ’ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਖ਼ਤ ਕਾਰਵਾਈ ਨੂੰ ਜਾਰੀ ਰੱਖਦਿਆਂ, ਕਮਿਸ਼ਨਰ ਨੇ ਦੱਸਿਆ ਕਿ ਐਫ.ਡੀ.ਏ. ਦੀਆਂ ਟੀਮਾਂ ਨੇ 19 ਅਤੇ 20 ਸਤੰਬਰ ਨੂੰ ਮਿਠਾਈ ਅਤੇ ਬੇਕਰੀ ਉਤਪਾਦਨ ਇਕਾਈਆਂ ਵਿੱਚ ਸਫਾਈ ਅਤੇ ਸਵੱਛਤਾ ਮਾਪਦੰਡਾਂ ਦੀ ਪਾਲਣਾ ਦੀ ਜਾਂਚ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਕੀਤੀਆਂ ਗਈਆਂ 250 ਜਾਂਚਾਂ ਵਿੱਚੋਂ, ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ 101 ਸੁਧਾਰ ਨੋਟਿਸ ਜਾਰੀ ਕੀਤੇ ਗਏ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਲਈ ਮੌਕੇ ’ਤੇ ਹੀ 20 ਚਲਾਨ ਕੱਟੇ ਗਏ।ਕਮਿਸ਼ਨਰ ਕੰਵਲਪ੍ਰੀਤ ਬਰਾੜ ਨੇ ਸਪੱਸ਼ਟ ਕੀਤਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਸਖ਼ਤ ਨਿਗਰਾਨੀ, ਦੇਖ-ਰੇਖ ਅਤੇ ਅਚਨਚੇਤ ਜਾਂਚ ਦਾ ਸਿਲਸਿਲਾ ਇਸੇ ਤਰ੍ਹਾਂ ਨਿਰਵਿਘਨ ਜਾਰੀ ਰਹੇਗਾ। ਸਿਹਤ ਵਿਭਾਗ ਅਤੇ ਐਫ.ਡੀ.ਏ. ਪੰਜਾਬ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ, ਸਮਝਦਾਰੀ ਨਾਲ ਖਰੀਦਦਾਰੀ ਕਰਨ ਅਤੇ ਮਿਠਾਈਆਂ, ਡੇਅਰੀ ਉਤਪਾਦ ਤੇ ਬੇਕਰੀ ਉਤਪਾਦ ਸਿਰਫ਼ ਭਰੋਸੇਯੋਗ ਅਤੇ ਨਿਯਮਾਂ ਦੀ ਪਾਲਣਾ ਕਰਨ ਵਾਲੀਆਂ ਦੁਕਾਨਾਂ  ਤੋਂ ਹੀ ਖਰੀਦਣ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’: ਅਫ਼ਰੀਕਾ ਤੋਂ ਪਹਿਲੀ ਸਫ਼ਲ ਡਿਪੋਰਟੇਸ਼ਨ ਕਾਰਵਾਈ ਤਹਿਤ ਪੰਜਾਬ ਪੁਲੀਸ ਨੇ ਭਗੌੜੇ ਗੈਂਗਸਟਰ ਗੁਰਵਿੰਦਰ ਅਫਰੀਦੀ ਨੂੰ ਇਥੋਪੀਆ ਤੋਂ ਵਾਪਸ ਭਾਰਤ ਲਿਆਂਦਾ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 291ਵਾਂ ਦਿਨ: ਪੰਜਾਬ ਪੁਲਿਸ ਵੱਲੋਂ 523 ਥਾਂਈਂ ਛਾਪੇਮਾਰੀ; 174 ਕਾਬੂ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ ਮੁਲਾਜ਼ਮਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸ਼ੁਭ ਮੌਕੇ ਪੰਜਾਬ ਵਾਸੀਆਂ ਨੂੰ ਨਿੱਘੀ ਵਧਾਈ

ਆਂਗਣਵਾੜੀ ਵਰਕਰਾਂ ਦੀ ਮਿਹਨਤ ਨੂੰ ਮਿਲਿਆ ਮਾਣ, ਪਰਮਿੰਦਰ ਸਿੰਘ ਗੋਲਡੀ ਵੱਲੋਂ 21.78 ਲੱਖ ਰੁਪਏ ਦੇ ਇਨਸੈਂਟਿਵ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ

ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇ ਖਰੀਦ ਰਿਕਾਰਡ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਲਿਫਟਿੰਗ 110 ਲੱਖ ਮੀਟ੍ਰਿਕ ਟਨ ਪਹੁੰਚੀ : ਕਟਾਰੂਚੱਕ

ਗੈਂਗਸਟਰਾਂ 'ਤੇ ਵਾਰ ਦਾ 290ਵਾਂ ਦਿਨ: ਪੰਜਾਬ ਪੁਲਿਸ ਵੱਲੋਂ 545 ਥਾਈਂ ਛਾਪੇਮਾਰੀ; 202 ਕਾਬੂ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ