Tuesday, September 22, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Chandigarh

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ

September 21, 2026 09:57 PM
SehajTimes
7 ਲੈਬਾਂ ਅਤੇ 7 ਕਮਰਿਆਂ ਵਾਲੇ 8 ਕਰੋੜ ਰੁਪਏ ਦੇ ਅਕਾਦਮਿਕ ਬਲਾਕ ਦੀ ਉਸਾਰੀ ਵੀ ਹੋਈ ਸ਼ੁਰੂ
 
ਨੰਗਲ ਨੂੰ ਬਿਹਤਰੀਨ ਆਧੁਨਿਕ ਸਹੂਲਤਾਂ ਵਾਲਾ ਸ਼ਹਿਰ ਬਣਾਉਣਾ ਮੇਰੀ ਮੁੱਖ ਤਰਜੀਹ : ਹਰਜੋਤ ਬੈਂਸ
 
ਚੰਡੀਗੜ੍ਹ  :    ਨੰਗਲ ਸ਼ਹਿਰ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਪੂਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਕੂਲ ਆਫ਼ ਐਮੀਨੈਂਸ, ਨੰਗਲ ਵਿਖੇ 11 ਕਰੋੜ ਰੁਪਏ ਦੀ ਲਾਗਤ ਨਾਲ 500 ਸੀਟਾਂ ਵਾਲੇ ਅਤਿ-ਆਧੁਨਿਕ ਆਡੀਟੋਰੀਅਮ ਦੀ ਉਸਾਰੀ ’ਭੂਮੀ ਪੂਜਨ’ ਕਰਾ ਕੇ ਸ਼ੁਰੂ ਕਰਵਾਈ। ਇਸ ਦੇ ਨਾਲ ਹੀ, ਸ. ਬੈਂਸ ਨੇ ਇਸ ਸਕੂਲ ਵਿੱਚ 8 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵੇਂ ਅਕਾਦਮਿਕ ਬਲਾਕ ਦੀ ਉਸਾਰੀ ਦੀ ਸ਼ੁਰੂਆਤ ਵੀ ਕੀਤੀ। ਇਸ ਬਲਾਕ ਵਿੱਚ ਸੱਤ ਅਤਿ-ਆਧੁਨਿਕ ਲੈਬਾਂ ਅਤੇ ਸੱਤ ਨਵੇਂ ਕਮਰੇ ਬਣਾਏ ਜਾਣਗੇ। ਸ. ਬੈਂਸ ਨੇ ਕਿਹਾ, ‘‘500 ਸੀਟਾਂ ਵਾਲਾ ਇਹ ਆਡੀਟੋਰੀਅਮ, ਜਿੱਥੇ ਕਈ ਤਰ੍ਹਾਂ ਦੇ ਸੱਭਿਆਚਾਰਕ ਸਮਾਗਮ, ਸੈਮੀਨਾਰ ਅਤੇ ਹੋਰ ਪ੍ਰੋਗਰਾਮ ਕਰਵਾਏ ਜਾ ਸਕਣਗੇ। ਇਸ ਤੋਂ ਇਲਾਵਾ ਆਡੀਟੋਰੀਅਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਬਹੁਤ ਵੱਡਾ ਮੰਚ ਪ੍ਰਦਾਨ ਕਰੇਗਾ।’’ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਨਵਾਂ ਬਲਾਕ ਆਧੁਨਿਕ ਸਿੱਖਿਆ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਸੱਤ ਅਤਿ-ਆਧੁਨਿਕ ਲੈਬਾਂ ਅਤੇ ਸੱਤ ਨਵੇਂ ਕਮਰਿਆਂ ਨਾਲ ਸਕੂਲ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ-ਨਾਲ ਵਿਹਾਰਕ ਸਿੱਖਿਆ (ਪ੍ਰੈਕਟੀਕਲ ਲਰਨਿੰਗ) ਵਾਸਤੇ ਬਿਹਤਰ ਮਾਹੌਲ ਸਿਰਜਿਆ ਜਾਵੇਗਾ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਅਤੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ’ਸਕੂਲ ਆਫ਼ ਐਮੀਨੈਂਸ’ ਇਸੇ ਸੋਚ ਦਾ ਹਿੱਸਾ ਹਨ, ਜਿੱਥੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਲੈਬਾਂ ਅਤੇ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਸ. ਬੈਂਸ ਨੇ ਕਿਹਾ, ‘‘ਨੰਗਲ ਨੂੰ ਆਧੁਨਿਕ ਸਹੂਲਤਾਂ ਵਾਲਾ ਬਿਹਤਰੀਨ ਅਤੇ ਹੋਰ ਸੁੰਦਰ ਸ਼ਹਿਰ ਬਣਾਉਣਾ ਮੇਰੀ ਮੁੱਖ ਤਰਜੀਹ ਹੈ।’’

Have something to say? Post your comment

 

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਡਾ. ਬਲਜੀਤ ਕੌਰ ਦਾ ਭਰੋਸਾ 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

5 ਤਰਜੀਹਾਂ, ਇੱਕ ਮਿਸ਼ਨ ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ : ਡਾ. ਬਲਜੀਤ ਕੌਰ

ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ