Thursday, November 12, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Chandigarh

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

September 21, 2026 10:08 PM
SehajTimes

ਵਿਭਾਗਾਂ ਨੂੰ ਵਰਕਰਾਂ ਦੇ ਰੁਜ਼ਗਾਰ ਅਤੇ ਵਿੱਤੀ ਮਾਮਲਿਆਂ ਦੀਆਂ ਤਜਵੀਜ਼ਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਵਰਕਰਾਂ ਨੂੰ ਜ਼ਮੀਨੀ ਪੱਧਰ 'ਤੇ ਆ ਰਹੀਆਂ ਮੁਸ਼ਕਲਾਂ ਤੁਰੰਤ ਹੱਲ ਕਰਨ ਦੀਆਂ ਹਦਾਇਤਾਂ

ਚੰਡੀਗੜ੍ਹ  :   ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਜੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਿਡ-ਡੇ-ਮੀਲ ਸਕੀਮ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਅਤੇ ਮਾਣ-ਭੱਤਾ ਵਰਕਰਾਂ ਦੇ ਸਾਂਝੇ ਮੋਰਚੇ ਨਾਲ ਵਿਸਤ੍ਰਿਤ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਰਕਰਾਂ ਦੀਆਂ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮਸਲਿਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ, “ਮੈਂ ਸਬੰਧਤ ਵਿਭਾਗਾਂ ਨੂੰ ਵਿਭਾਗੀ ਪੱਧਰ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਰੁਜ਼ਗਾਰ ਦੇ ਮਾਮਲਿਆਂ ਨਾਲ ਸਬੰਧਤ ਸਾਰੀਆਂ ਜਾਇਜ਼ ਤਜਵੀਜ਼ਾਂ ਪਰਸੋਨਲ ਵਿਭਾਗ ਨੂੰ ਭੇਜੀਆਂ ਜਾਣ, ਜਦੋਂ ਕਿ ਵਿੱਤੀ ਪਹਿਲੂਆਂ ਵਾਲੇ ਮਾਮਲੇ ਵਿੱਤ ਵਿਭਾਗ ਨੂੰ ਭੇਜੇ ਜਾਣ ਦੇ ਨਿਰਦੇਸ਼ ਦਿੱਤੇ।” ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਯੂਨੀਅਨ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ, “ਭਗਵੰਤ ਸਿੰਘ ਮਾਨ ਸਰਕਾਰ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਅਤੇ ਇਸ ਸਬੰਧੀ ਲੋੜੀਂਦੀ ਕਾਗਜ਼ੀ ਪ੍ਰਕਿਰਿਆ ਪਹਿਲਾਂ ਹੀ ਜਾਰੀ ਹੈ।” ਕਾਮਿਆਂ ਲਈ ਤੁਰੰਤ ਰਾਹਤ ਯਕੀਨੀ ਬਣਾਉਣ ਵਾਸਤੇ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ, “ਜ਼ਿਲ੍ਹਾ ਪੱਧਰੀ ਅਧਿਕਾਰੀ ਮਿਡ-ਡੇ-ਮੀਲ ਵਰਕਰਾਂ ਨੂੰ ਜ਼ਮੀਨੀ ਪੱਧਰ 'ਤੇ ਆ ਰਹੀਆਂ ਵਿਵਹਾਰਕ ਮੁਸ਼ਕਲਾਂ ਦੀ ਸਰਗਰਮੀ ਨਾਲ ਨਿਗਰਾਨੀ ਕਰਨ ਅਤੇ ਉਨ੍ਹਾਂ ਦਾ ਤੁਰੰਤ ਹੱਲ ਕੱਢਣ।” ਮੀਟਿੰਗ ਦੀ ਕਾਰਵਾਈ ਦੌਰਾਨ ਵੱਖ-ਵੱਖ ਨੁਮਾਇੰਦਿਆਂ ਨੇ ਕਮੇਟੀ ਅੱਗੇ ਆਪੋ-ਆਪਣੀਆਂ ਮੰਗਾਂ ਅਤੇ ਸ਼ਿਕਾਇਤਾਂ ਰੱਖੀਆਂ। ਇਸ ਤੋਂ ਇਲਾਵਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਵੱਲੋਂ ਬਿਮਲਾ ਦੇਵੀ, ਪ੍ਰਵੀਨ ਬਾਲਾ, ਕਮਲੇਸ਼ ਕੌਰ ਅਤੇ ਕਮਲਜੀਤ ਕੌਰ ਹਾਜ਼ਰ ਸਨ। ਮਿਡ-ਡੇ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਵੱਲੋਂ ਦੀਪਕ ਨਾਗਪਾਲ, ਪ੍ਰਵੀਨ ਸ਼ਰਮਾ, ਵਿਜੇ ਕੁਮਾਰ ਅਤੇ ਦਵਿੰਦਰ ਸਿੰਘ ਤੇਜਾ ਨੇ ਆਪਣੇ ਮਸਲੇ ਰੱਖੇ, ਜਿਨ੍ਹਾਂ ਦੇ ਨਾਲ ਮਾਣ-ਭੱਤਾ ਵਰਕਰਜ਼ ਸਾਂਝਾ ਮੋਰਚਾ ਵੱਲੋਂ ਪਰਮਜੀਤ ਕੌਰ, ਲਖਵਿੰਦਰ ਕੌਰ, ਮਮਤਾ ਸ਼ਰਮਾ, ਸਰਬਜੀਤ ਕੌਰ, ਸ਼ਕੁੰਤਲਾ ਅਤੇ ਰਮਨਜੀਤ ਨੇ ਵੀ ਸ਼ਿਰਕਤ ਕੀਤੀ।

Have something to say? Post your comment

More in Chandigarh

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਦਿੱਤਿਆ ਡਚਲਵਾਲ ਨੇ ਐੱਸ ਏ ਐੱਸ ਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪੰਜਾਬ ਵਿੱਚ 'ਜਨਗਣਨਾ 2027 - ਪੜਾਅ 2' ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ

ਵਿਧਾਨ ਸਭਾ ਚੋਣਾਂ-2027 ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ : ਗੋਇਲ