Wednesday, May 08, 2024
BREAKING NEWS
ਕਾਂਗਰਸ ਨੂੰ ਝਟਕਾ, ਅੰਮ੍ਰਿਤਸਰ ਤੋਂ ਤਰਸੇਮ ਸਿੰਘ ਸਿਆਲਕਾ AAP ‘ਚ ਹੋਏ ਸ਼ਾਮਲਹਾਕੀ ਦੀ ਨੈਸ਼ਨਲ ਖਿਡਾਰਨ ਨੇ ਦਿੱਤੀ ਜਾਨ, ਭਰਾ-ਭਾਬੀ ‘ਤੇ ਲੱਗੇ ਤੰਗ ਪਰੇਸ਼ਾਨ ਕਰਨ ਦੇ ਇਲਜ਼ਾਮਕਾਂਗਰਸ ਨੂੰ ਝਟਕਾ, ਚੁਸ਼ਪਿੰਦਰਬੀਰ ਸਿੰਘ ਚਹਿਲ AAP ‘ਚ ਹੋਏ ਸ਼ਾਮਿਲਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਤਲਬੀਰ ਸਿੰਘ ਗਿੱਲ ਆਪ ‘ਚ ਹੋਏ ਸ਼ਾਮਲਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀਟੀਵੀ ਅਦਾਕਾਰਾ ਅਨੁਪਮਾ ਬੀ ਜੇ ਪੀ ’ਚ ਹੋਈ ਸ਼ਾਮਲਦਿੱਲੀ ਦੇ 100 ਸਕੂਲਾਂ ਨੂੰ ਦਿੱਤੀ ਬੰਬ ਦੀ ਧਮਕੀ

Chandigarh

2017 ਦੀਆਂ ਚੋਣਾਂ ਵਿਚ ਮੋਦੀ ਦੇ ਹੁਕਮਾਂ ’ਤੇ ਅਕਾਲੀ ਅਤੇ ਭਾਜਪਾ ਵਰਕਰਾਂ ਨੇ ਕਾਂਗਰਸ ਨੂੰ ਵੋਟਾਂ ਪਾਈਆਂ : ਰਾਘਵ ਚੱਢਾ

July 13, 2021 08:07 PM
SehajTimes

ਚੰਡੀਗੜ੍ਹ : 'ਵਿਧਾਨ ਸਭਾ 2017 ਦੀਆਂ ਚੋਣਾਂ ਵੇਲੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੁੱਕਮਾਂ 'ਤੇ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਆਪਣੀਆਂ ਵੋਟਾਂ ਕਾਂਗਰਸ ਪਾਰਟੀਆਂ ਨੂੰ ਪਾਈਆਂ ਸਨ, ਜਿਸ ਦਾ ਖੁਲਾਸਾ ਅਕਾਲੀ ਦਲ ਬਾਦਲ ਦੇ ਰਾਜ ਸਭਾ ਮੈਂਬਰ ਨਰੇਸ ਗੁਜਰਾਲ ਨੇ ਇੱਕ ਅਖਬਾਰ ਨੂੰ ਦਿੱਤੀ ਮੁਲਾਕਾਤ ਵਿੱਚ ਕੀਤਾ ਹੈ।' ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਦਿੱਲੀ ਦੇ ਵਿਧਾਇਕ ਤੇ ਪੰਜਾਬ ਮਾਮਲਿਆਂ ਦਾ ਸਹਿ ਇੰਚਾਰਜ ਰਾਘਵ ਚੱਢਾ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁੱਣ ਪੰਜਾਬ ਦੇ ਲੋਕ ਨਰਿੰਦਰ ਮੋਦੀ ਦੇ ਕੰਟਰੋਲ ਵਾਲੀਆਂ  ਪਾਰਟੀਆਂ ਦੀ ਸਚਾਈ ਜਾਣ ਚੁੱਕੇ ਹਨ ਅਤੇ 2022 'ਚ ਤੀਜੇ ਵਿਕਲਪ ਦੀ ਚੋਣ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬਣਾਉਣਗੇ। ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਕਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਨਾਲ ਹੋਏ ਗੱਠਜੋੜ ਦੇ ਬਹੁਤ ਸਾਰੇ ਸਬੂਤ ਹਨ ਅਤੇ ਹੁਣ ਇਹ ਸਬੂਤ ਵਾਰੀ ਵਾਰੀ ਲੋਕਾਂ ਸਾਹਮਣੇ ਉਜਾਗਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਨਰੇਸ ਗੁਜਰਾਲ ਤੋਂ ਇਲਾਵਾ ਪੰਜਾਬ ਪ੍ਰਦੇਸ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨਾਂ ਪ੍ਰਤਾਪ ਸਿੰਘ ਬਾਜਵਾ ਅਤੇ ਸਮਸੇਰ ਸਿੰਘ ਦੂਲੋਂ ਸਮੇਤ ਸਾਬਕਾ ਕਾਂਗਰਸੀ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਕੈਪਟਨ ਅਮਰਿੰਦਰ ਸਿੰਘ ਉਤੇ ਬਾਦਲਾਂ ਨਾਲ ਰਲੇ ਹੋਣ ਦੇ ਦੋਸ ਲਾਏ ਹਨ। ਇੱਥੋਂ ਤੱਕ ਕਿ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਨੇ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ 'ਤੇ ਅਕਾਲੀ ਦਲ ਦੇ ਸਮਰਥਕਾਂ ਨੂੰ ਵੱਡੀਆਂ ਗਰਾਂਟਾਂ ਦੇਣ ਦੇ ਦੋਸ ਸਬੂਤਾਂ ਸਮੇਤ ਲਾਏ ਹਨ।
ਮਾਨ ਨੇ ਕਿਹਾ ਬਾਦਲਾਂ ਤੋਂ ਬਾਅਦ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣਨ ਨਾਲ ਕੁੱਝ ਵੀ ਨਹੀਂ ਬਦਲਿਆ। ਰੇਤ ਮਾਫੀਆ, ਟਰਾਂਸਪੋਰਟ ਮਾਫੀਆ, ਸਰਾਬ ਮਾਫੀਆ, ਨਸਾ ਮਾਫੀਆ ਆਦਿ ਉਸੇ ਤਰ੍ਹਾਂ ਚੱਲ ਰਿਹਾ ਹੈ। ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਦੋਸੀ, ਸਾਜਿਸਘਾੜੇ ਅਤੇ ਸੰਗਤ 'ਤੇ ਗੋਲੀ ਚਲਾਉਣ ਵਾਲੇ ਸਭ ਆਜਾਦ ਘੁੰਮਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਦਲਣ ਨਾਲ ਕੇਵਲ ਪੱਗਾਂ ਦੇ ਰੰਗ ਬਦਲੇ ਹਨ ਜਾਂ ਪੰਜਾਬ ਦੇ ਲੋਕਾਂ ਵੱਲੋਂ ਪੁਲੀਸ ਤੋਂ ਕੁੱਟ ਖਾਣ ਦੀ ਥਾਂ ਬਦਲੀ ਹੈ। ਪਹਿਲਾਂ ਪੰਜਾਬ ਦੇ ਲੋਕ ਆਪਣੇ ਹੱਕ ਮੰਗਦੇ ਹੋਏ ਬਠਿੰਡਾ ਵਿੱਚ ਕੁੱਟ ਖਾਂਦੇ ਸਨ ਅਤੇ ਹੁਣ ਪਟਿਆਲਾ 'ਚ ਡਾਂਗਾਂ ਖਾਂਦੇ ਹਨ।
ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਗੱਠਜੋੜ ਨੂੰ ਦੇਖ ਲਿਆ ਹੈ ਅਤੇ ਪੰਜਾਬ ਵਾਸੀ ਸਰਕਾਰ ਬਦਲਣ ਲਈ ਤਤਪਰ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਹਿ 'ਤੇ ਸੂਬੇ'ਚ ਅਕਾਲੀ ਦਲ ਬਾਦਲ, ਬਹੁਜਨ ਸਮਾਜ ਪਾਰਟੀ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਪਾਰਟੀ ਦਾ ਗੱਠਜੋੜ ਕਾਇਮ ਕੀਤਾ ਜਾ ਰਿਹਾ ਹੈ ਤਾਂ ਜੋ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੰਜਾਬ 'ਚ ਬਣਨ ਤੋਂ ਰੋਕਿਆ ਜਾ ਸਕੇ ਕਿਉਂਕਿ ਇਨਾਂ ਸਾਰੀਆਂ ਪਾਰਟੀ ਦਾ ਕੰਟਰੋਲ ਕੇਂਦਰ ਸਰਕਾਰ ਕੋਲ ਸੀਬੀਆਈ, ਈਡੀ ਅਤੇ ਹੋਰ ਏਜੰਸੀਆਂ ਰੂਪ ਵਜੋਂ ਸੁਰੱਖਿਅਤ ਹੈ। ਚੱਢਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 2022 ਦੀਆਂ ਚੋਣਾਂ ਸਮੇਂ ਪੰਜਾਬ 'ਚ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਨਰਿੰਦਰ ਮੋਦੀ ਦੇ ਕੰਟਰੋਲ ਵਾਲੀ ਸਰਕਾਰ ਬਣਨ ਤੋਂ ਰੋਕਣ ਲਈ ਆਮ ਆਦਮੀ ਪਾਰਟੀ ਨੂੰ ਜਰੂਰ ਵੋਟਾਂ ਪਾਉਣ।


Have something to say? Post your comment

 

More in Chandigarh

ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ

ਗਰਮੀ ਦੇ ਮੱਦੇਨਜ਼ਰ ਮਤਦਾਨ ਕੇਂਦਰਾਂ ਤੇ ਪੁਖਤਾ ਪ੍ਰਬੰਧ ਕੀਤੇ ਜਾਣ: DC Ashika Jain ਵੱਲੋਂ AROs ਨੂੰ ਹਦਾਇਤ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਲਾਲਚ ਬਦਲੇ ਵੋਟ ਨਾ ਪਾਉਣ ਦੀ ਅਪੀਲ

ਸਟੈਟਿਕ ਸਰਵੀਲੈਂਸ ਟੀਮਾਂ ਭਲਕੇ ਤੋਂ ਸਰਗਰਮ ਹੋਣਗੀਆਂ,ਡੀ ਸੀ ਆਸ਼ਿਕਾ ਜੈਨ

ਵਿਜੀਲੈਂਸ ਬਿਊਰੋ ਨੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ

ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ

ਵੋਟਰ ਪੰਜੀਕਰਣ ਦੇ ਆਖਿਰੀ ਦਿਨ 153 ਨਵੇਂ ਵੋਟਰ ਰਜਿਸਟਰ ਹੋਏ 

ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ਵਿੱਚ ਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਚੌਥਾ ਸਥਾਨ: ਸਿਬਿਨ ਸੀ

ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਲਈ ਨੁੱਕੜ ਨਾਟਕਾਂ ਰਾਹੀਂ ਕਲਾਕਾਰ ਆਏ : ਨੋਡਲ ਅਫਸਰ ਸਵੀਪ