Sunday, November 08, 2026
BREAKING NEWS
• ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ

Doaba

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

September 21, 2026 10:14 PM
SehajTimes
ਗੁਰਦਾਸਪੁਰ  :  ਪਰਾਲੀ ਸਾੜਨ ਵਿਰੁੱਧ ਲੜਾਈ ਵਿੱਚ ਮੋਹਰੀ ਭੂਮਿਕਾ ਨਿਭਾਉਂਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਵਿੱਚ ਪੈਂਦੇ ਪਿੰਡ ਪੁਰੀਆਂ ਖੁਰਦ ਵਿਖੇ ਇੱਕ ਕਿਸਾਨ ਦੇ ਖੇਤ ਵਿੱਚ ਬੇਲਰ ਟਰੈਕਟਰ ਨਾਲ ਝੋਨੇ ਦੀ ਪਰਾਲੀ ਦੀਆਂ ਗੰਢਾਂ (ਬੇਲਜ਼) ਬਣਾਈਆਂ। ਇਸ ਨਾਲ ਉਨ੍ਹਾਂ ਨੇ ਇਹ ਸਪੱਸ਼ਟ ਸੰਦੇਸ਼ ਦਿੱਤਾ ਕਿ ‘ਪਰਾਲੀ ਇੱਕ ਸਾਧਨ ਹੈ, ਕੂੜਾ-ਕਰਕਟ ਨਹੀਂ।’ ਇਸ ਨਿਵੇਕਲੀ ਪੇਸ਼ਕਦਮੀ ਨਾਲ ਸੂਬੇ ਵਿੱਚ ਝੋਨੇ ਦੀ ਕਟਾਈ ਅਤੇ ਪਰਾਲੀ ਪ੍ਰਬੰਧਨ ਦੀ ਰਸਮੀ ਸ਼ੁਰੂਆਤ ਹੋ ਗਈ ਹੈ। ਖੇਤੀਬਾੜੀ ਮੰਤਰੀ ਨੇ ਇਹ ਸੰਦੇਸ਼ ਦਿੱਤਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਵਿਗਿਆਨਕ ਤਰੀਕੇ ਨਾਲ ਸੰਭਾਲਿਆ ਜਾ ਸਕਦਾ ਹੈ ਅਤੇ ਇਸਨੂੰ ਇੱਕ ਕੀਮਤੀ ਸਾਧਨ ਵਜੋਂ ਵਰਤਿਆ ਜਾਣਾ ਸਮੇਂ ਦੀ ਪੁਰਜ਼ੋਰ ਮੰਗ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਸ਼ੀਨਰੀ ਰਾਹੀਂ ਪਰਾਲੀ ਪ੍ਰਬੰਧਨ ਨੂੰ ਦਿੱਤੇ ਜਾ ਰਹੇ ਹੁਲਾਰੇ ਦਾ ਜ਼ਿਕਰ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਲਈ ਕਿਸਾਨਾਂ ਨੂੰ 50 ਫ਼ੀਸਦੀ ਅਤੇ ਕਸਟਮ ਹਾਇਰਿੰਗ ਸੈਂਟਰਾਂ, ਐਫ.ਪੀ.ਓਜ਼ , ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਨੂੰ 80 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਲ 2026-27 ਲਈ 576 ਕਰੋੜ ਰੁਪਏ ਦੀ ਕਾਰਜ ਯੋਜਨਾ ਤਹਿਤ ਚਲਾਈ ਗਈ ਇਸ ਪਹਿਲਕਦਮੀ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਸਾਲ 2022 ਵਿੱਚ ਪਰਾਲੀ ਸਾੜਨ ਦੇ 49,922 ਮਾਮਲੇ ਸਾਹਮਣੇ ਆਏ ਸਨ ਜਦਕਿ 2025 ਵਿੱਚ ਇਹ ਘਟ ਕੇ 5,114 ਰਹਿ ਗਏ। ਇਸ ਤੋਂ ਸਾਫ਼ ਜ਼ਾਹਰ ਹੈ  ਇਨ੍ਹਾਂ ਵਿੱਚ 90 ਫੀਸਦੀ ਦੀ ਕਮੀ ਆਈ ਹੈ। ਇਸ ਨਾਲ ਨਾ ਸਿਰਫ਼ ਵਾਤਾਵਰਣ ਸਵੱਛ ਹੋਇਆ ਹੈ ਸਗੋਂ ਪੰਜਾਬ ਨੂੰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਰਣਨੀਤੀ ਲਈ ਰਾਸ਼ਟਰੀ ਪੱਧਰ ’ਤੇ ਮਾਨਤਾ ਵੀ ਮਿਲੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਸਾਫ਼ ਵਾਤਾਵਰਣ ਅਤੇ ਟਿਕਾਊ ਖੇਤੀਬਾੜੀ ਇੱਕ ਸਾਂਝੀ ਜ਼ਿੰਮੇਵਾਰੀ ਹੈ।
 
 
 

Have something to say? Post your comment

More in Doaba

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ

ਪੰਜਾਬ ਵਿੱਚ ਸ਼ਾਸਨ ਤਬਦੀਲੀ ਦੀ ਲੋੜ : ਸਚਿਨ ਪਾਇਲਟ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਭਗਵੰਤ ਸਿੰਘ ਮਾਨ

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ