Sunday, November 22, 2026
BREAKING NEWS
• ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ • ਅੰਤਰਰਾਸ਼ਟਰੀ ਗੀਤਾ ਮਹੋਤਸਵ ਬਣਿਆ ਵਿਸ਼ਵਵਿਆਪੀ ਅਧਿਆਤਮਿਕ ਚੇਤਨਾ ਦਾ ਮਜ਼ਬੂਤ ਮਾਧਿਅਮ : ਸਵਾਮੀ ਗਿਆਨਾਨੰਦ ਮਹਾਰਾਜ • ਪਹਿਲੀ ਵਾਰ ਭਾਰਤੀ ਹਵਾਈ ਸੈਨਾ ਅਤੇ ਇਸਰੋ ਵੱਲੋਂ ਪੁਰਸ਼ੋਤਮਪੁਰਾ ਬਾਗ ਵਿੱਚ ਲਗਾਈਆਂ ਜਾਣਗੀਆਂ ਪ੍ਰਦਰਸ਼ਨੀਆਂ • ਜੋਤੀਸਰ ਵਿੱਚ 16 ਦਸੰਬਰ ਨੂੰ ਹੋਵੇਗਾ ’ਪਾਂਚਜਨਯ-2026 ਅਫ਼ਰੀਕਾ-ਹਰਿਆਣਾ ਕੌਨਕਲੇਵ’ • ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ 18 ਤੋਂ 20 ਦਸੰਬਰ ਤੱਕ ਹੋਣਗੇ ਗੀਤਾ ਮਹਾਂਉਤਸਵ ਦੇ ਪ੍ਰੋਗਰਾਮ : ਸੈਣੀ • ਆਨਲਾਈਨ ਗੀਤਾ ਪ੍ਰਸ਼ਨੋਤਰੀ ਅਤੇ ਵਿਦਿਆਰਥੀਆਂ ਲਈ ਹੋਣਗੀਆਂ ਵੱਖ-ਵੱਖ ਮੁਕਾਬਲੇਬਾਜ਼ੀਆਂ • ਕੁਰੂਕਸ਼ੇਤਰ : 5 ਤੋਂ 25 ਦਸੰਬਰ ਤੱਕ ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਹੋਵੇਗਾ ਆਯੋਜਿਤ : ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਸਰਸਵਤੀ ਨਦੀ ਦਾ ਪੁਨਰਜੀਵਨ, ਕਰਤਾਰਪੁਰ ਸਾਹਿਬ ਕੌਰੀਡੋਰ ਅਤੇ ਅਯੁੱਧਿਆ ਵਿੱਚ ਸ੍ਰੀ ਰਾਮ ਮੰਦਰ ਦੀ ਪੁਨਰ-ਸਥਾਪਨਾ ਭਾਰਤ ਦੇ ਉੱਭਰਦੇ ਸੁਭਾਗ ਦੇ ਪ੍ਰਤੀਕ : ਗਜੇਂਦਰ ਸਿੰਘ ਸ਼ੇਖਾਵਤ • ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਸਰਬਸੰਮਤੀ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ • ਕਪਾਲ ਮੋਚਨ ਮੇਲਾ ਆਸਥਾ, ਸਦਭਾਵਨਾ ਅਤੇ ਸੱਭਿਆਚਾਰਕ ਏਕਤਾ ਦਾ ਪ੍ਰਤੀਕ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Chandigarh

ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ :  ਚੀਮਾ

September 22, 2026 09:58 PM
SehajTimes

ਅਮਨ ਅਰੋੜਾ ਅਤੇ ਤਰੁਣਪ੍ਰੀਤ ਸੌਂਧ ਨੇ ਜਵਾਬਦੇਹੀ, ਅੰਤਰ-ਵਿਭਾਗੀ ਤਾਲਮੇਲ ਅਤੇ ਮਸਲਿਆਂ ਦੇ ਜਲਦ ਹੱਲ 'ਤੇ ਦਿੱਤਾ ਜ਼ੋਰ

ਚੰਡੀਗੜ੍ਹ :  ਵਪਾਰੀ ਵਰਗ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਸਥਾਨਕ ਵਿਕਾਸ ਨੂੰ ਹੁਲਾਰਾ ਦੇਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀ.ਐਸ.ਟੀ.ਸੀ.) ਦੇ ਚੇਅਰਮੈਨ ਵੀ ਹਨ, ਨੇ ਨਿਰਦੇਸ਼ ਦਿੱਤੇ ਹਨ ਕਿ ਸਾਰੇ ਸਬੰਧਤ ਵਿਭਾਗ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਗਜ਼ਟਿਡ ਅਧਿਕਾਰੀ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਆਗਾਮੀ ਮੀਟਿੰਗਾਂ ਵਿੱਚ ਜ਼ਰੂਰ ਸ਼ਾਮਲ ਹੋਣ। ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਤਰੁਣਪ੍ਰੀਤ ਸਿੰਘ ਸੌਂਧ, ਅਤੇ ਪੀ.ਐਸ.ਟੀ.ਸੀ. ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨਾਲ ਪੀ.ਐਸ.ਟੀ.ਸੀ. ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਜ਼ੋਰ ਦਿੱਤਾ ਕਿ ਇਹ ਜ਼ਿਲ੍ਹਾ ਪੱਧਰੀ ਮੀਟਿੰਗਾਂ ਮੁਕੰਮਲ ਹੋ ਚੁੱਕੇ ਸਾਰੇ ਵਿਕਾਸ ਪ੍ਰੋਜੈਕਟਾਂ ਦੀ ਵਿਆਪਕ ਸਮੀਖਿਆ ਕਰਨ ਅਤੇ ਵਪਾਰੀਆਂ ਵੱਲੋਂ ਉਠਾਏ ਗਏ ਬਕਾਇਆ ਮਸਲਿਆਂ ਦਾ ਹੱਲ ਕਰਨ ਲਈ ਹੋਣੀਆਂ ਚਾਹੀਦੀਆਂ ਹਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ‘ਰੰਗਲਾ ਪੰਜਾਬ’ ਸਕੀਮ ਤਹਿਤ ਕਮਿਸ਼ਨ ਵੱਲੋਂ ਜ਼ਿਲ੍ਹਾ ਪੱਧਰ 'ਤੇ ਸੁਝਾਏ ਗਏ ਵਿਕਾਸ ਕਾਰਜਾਂ ਲਈ 2 ਕਰੋੜ ਰੁਪਏ ਦਾ ਸਮਰਪਿਤ ਫੰਡ ਪਹਿਲਾਂ ਹੀ ਅਲਾਟ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਇੱਕ ਸਪੱਸ਼ਟ ਕਾਰਜ-ਪ੍ਰਣਾਲੀ ਦੀ ਵਕਾਲਤ ਕੀਤੀ ਜਿਸ ਵਿੱਚ ਕੰਮ ਮੁਕੰਮਲ ਕਰਨ ਦੀ ਸਮਾਂ-ਸੀਮਾ, ਹਰੇਕ ਪ੍ਰੋਜੈਕਟ ਦਾ ਸਪੱਸ਼ਟ ਵੇਰਵਾ ਅਤੇ ਕਾਰਜਕਾਰੀ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਹੋਵੇ। ਇਸ ਸਮੀਖਿਆ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ, ਖੁਰਾਕ ਤੇ ਸਿਵਲ ਸਪਲਾਈ, ਰਾਹੁਲ ਤਿਵਾੜੀ, ਵਧੀਕ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਐਸ.ਪੀ.ਐਸ. ਪਰਮਾਰ, ਵਿਸ਼ੇਸ਼ ਸਕੱਤਰ, ਸੂਚਨਾ ਤੇ ਲੋਕ ਸੰਪਰਕ, ਪੁਨੀਤ ਗੋਇਲ, ਉਦਯੋਗ, ਕਿਰਤ, ਸਥਾਨਕ ਸਰਕਾਰਾਂ ਅਤੇ ਪੀ.ਐਸ.ਪੀ.ਸੀ.ਐਲ. ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਹੋਏ, ਜਦਕਿ ਸਮੂਹ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀਜ਼ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਾਮਲ ਹੋਏ।

Have something to say? Post your comment

More in Chandigarh

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ

ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2027: 22 ਨਵੰਬਰ ਨੂੰ ਸਮੂਹ ਪੋਲਿੰਗ ਬੂਥਾਂ ’ਤੇ ਲਗਣਗੇ ਵਿਸ਼ੇਸ਼ ਕੈਂਪ

ਸ੍ਰੀ ਅਨੰਦਪੁਰ ਸਾਹਿਬ 'ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ: ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

ਵਿਸ਼ੇਸ਼ ਸੰਖੇਪ ਸੁਧਾਈ 2027 ਸਬੰਧੀ ਇਲੈਕਟੋਰਲ ਰੋਲ ਆਬਜ਼ਰਵਰ ਪਹਿਲੀ ਦਸੰਬਰ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਦੌਰਾ ਕਰਨਗੇ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਜ਼ੁਰਗ ਸ਼ਰਧਾਲੂਆਂ ਨੂੰ ਮੁਫ਼ਤ ਵਾਰਾਣਸੀ ਤੀਰਥ ਯਾਤਰਾ ਕਰਵਾਏਗੀ ਹਰਿਆਣਾ ਸਰਕਾਰ

ਮਾਨ ਸਰਕਾਰ ਦੀ ਪਹਿਲਕਦਮੀ ‘ਪੰਜਾਬ ਦਾ ਕਰੋੜਪਤੀ’ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਏ.ਐਸ.ਆਈ. ਇਕਬਾਲ ਸਿੰਘ ਕਤਲ ਮਾਮਲਾ ਸੰਖੇਪ ਗੋਲੀਬਾਰੀ ਤੋਂ ਬਾਅਦ ਮੁੱਖ ਦੋਸ਼ੀ ’ਹੈਪੀ ਬਾਹਮਣ’ ਜ਼ੀਰਕਪੁਰ ਤੋਂ ਕਾਬੂ