Wednesday, September 23, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Majha

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

September 22, 2026 10:10 PM
SehajTimes
ਅਗਲੇਰੀ ਜਾਂਚ ਜਾਰੀ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ

ਅੰਮ੍ਰਿਤਸਰ  : 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਵਿਅਕਤੀਆਂ ਨੂੰ 13 ਨਾਜਾਇਜ਼ ਪਿਸਤੌਲਾਂ ਅਤੇ 23 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਕਰਕੇ ਨਾਜਾਇਜ਼ ਹਥਿਆਰ ਸਪਲਾਈ ਕਰਨ ਵਾਲੇ ਛੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦੀਪ ਸਿੰਘ ਉਰਫ਼ ਦੀਪ (24) ਅਤੇ ਧਰਮਿੰਦਰ ਸਿੰਘ ਉਰਫ਼ ਭਿੰਦਾ (34) ਦੋਵੇਂ ਵਾਸੀ ਪਿੰਡ ਰੰਗੜ੍ਹ (ਅੰਮ੍ਰਿਤਸਰ ਦਿਹਾਤੀ), ਅਮਿਤ (23), ਵਾਸੀ ਗੁਰੂ ਕੀ ਵਡਾਲੀ (ਅੰਮ੍ਰਿਤਸਰ), ਹਰਪ੍ਰੀਤ ਸਿੰਘ ਉਰਫ਼ ਹੈਪੀ ਨਿਆਣਾ (26) ਵਾਸੀ ਨਰਾਇਣਗੜ੍ਹ (ਅੰਮ੍ਰਿਤਸਰ), ਚਮਕੌਰ ਸਿੰਘ (30) ਵਾਸੀ ਪਿੰਡ ਵਾਨ ਤਾਰਾ ਸਿੰਘ (ਤਰਨ ਤਾਰਨ), ਕਰਨਪ੍ਰੀਤ ਸਿੰਘ (22)ਵਾਸੀ ਪਿੰਡ ਨੂਰਦੀ (ਤਰਨ ਤਾਰਨ), ਗੌਰਵ (26) ਵਾਸੀ ਕਟੜਾ ਕਰਮ ਸਿੰਘ (ਅੰਮ੍ਰਿਤਸਰ) ਅਤੇ ਵਰੁਣ ਕੁਮਾਰ ਉਰਫ਼ ਵਿੱਕੀ ਗਿੱਲ (33) ਵਾਸੀ ਭਾਈ ਮੰਜ ਸਿੰਘ ਰੋਡ (ਅੰਮ੍ਰਿਤਸਰ) ਵਜੋਂ ਕੀਤੀ ਗਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ .30 ਬੋਰ ਜ਼ਿਗਾਨਾ (ਤੁਰਕੀ ਦੇ ਬਣੇ), ਦੋ .30 ਬੋਰ (ਚੀਨ ਦੇ ਬਣੇ), ਇੱਕ 9ਐਮਐਮ ਅਤੇ ਅੱਠ .30 ਬੋਰ ਦੇ ਪਿਸਤੌਲ ਸ਼ਾਮਲ ਹਨ। ਪਿਸਤੌਲਾਂ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੇ ਜਾ ਰਹੇ ਉਨ੍ਹਾਂ ਦੇ ਐਕਟਿਵਾ ਸਕੂਟਰ ਨੂੰ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਗੈਰ-ਕਾਨੂੰਨੀ ਹਥਿਆਰ ਖਰੀਦ ਕੇ ਅੱਗੇ ਸਪਲਾਈ ਕਰ ਰਹੇ ਸਨ। ਇੱਕ ਹੋਰ ਕਾਰਵਾਈ ਬਾਰੇ ਦੱਸਦਿਆਂ ਸੀਪੀ ਨੇ ਕਿਹਾ ਕਿ ਪੁਲਿਸ ਟੀਮ ਨੇ ਨਾਕਾਬੰਦੀ ਦੌਰਾਨ ਕਰਨਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ।ਐਫ.ਆਈ.ਆਰ. ਨੰਬਰ 213 (ਮਿਤੀ 15.09.2026) , ਐਫ.ਆਈ.ਆਰ. ਨੰਬਰ 215 (ਮਿਤੀ 16.09.2026) ਅਤੇ ਐਫ.ਆਈ.ਆਰ. ਨੰਬਰ 219 (ਮਿਤੀ 19.09.2026)ਨੂੰ  ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਛੇਹਰਟਾ ਵਿਖੇ; ਐਫ.ਆਈ.ਆਰ. ਨੰਬਰ 247 (ਮਿਤੀ 23.08.2026)ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਗੇਟ ਹਕੀਮਾ; ਐਫ.ਆਈ.ਆਰ. ਨੰਬਰ 205 (ਮਿਤੀ 21.09.2026) ਅਸਲਾ ਐਕਟ ਦੀ ਧਾਰਾ 25(8) ਤਹਿਤ ਥਾਣਾ ਸੁਲਤਾਨਵਿੰਡ ਅਤੇ ਐਫ.ਆਈ.ਆਰ. ਨੰਬਰ 164 (ਮਿਤੀ 21.09.2026) ਨੂੰ  ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਡੀ-ਡਿਵੀਜ਼ਨ, ਸ਼ਾਮਲ ਹਨ।

Have something to say? Post your comment

 

More in Majha

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ

ਜੇ ਵਿਰੋਧੀ ਪਾਰਟੀਆਂ ਗਲਤੀ ਨਾਲ ਸੱਤਾ ਵਿੱਚ ਆਉਂਦੀਆਂ ਹਨ ਤਾਂ ਉਹ ਮੁਫ਼ਤ ਬਿਜਲੀ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਹਜ਼ਾਰ ਰੁਪਏ ਦੀ ਸਨਮਾਨ ਰਾਸ਼ੀ ਬੰਦ ਕਰ ਦੇਣਗੀਆਂ: ਭਗਵੰਤ ਸਿੰਘ ਮਾਨ

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ

ਅੰਮ੍ਰਿਤਸਰ 'ਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 5 ਕਿਲੋ ਆਈਸੀਈ ਅਤੇ 3 ਅਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਤਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਫੈਸ਼ਨ ਡੀਜਾਇਨਿੰਗ ਵਿਭਾਗ ਵੱਲੋਂ ਇਕ ਦਿਨਾ ਵਰਕਸ਼ਾਪ ਦਾ ਆਯੋਜਨ

ਸੈਂਕੜੇ ਕਿਸਾਨਾਂ ਮਜਦੂਰਾਂ ਵੱਲੋਂ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਮੰਗ ਪੱਤਰ