Wednesday, September 23, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Chandigarh

ਗੈਂਗਸਟਰਾਂ 'ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

September 22, 2026 10:15 PM
SehajTimes

ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ

ਯੁੱਧ ਨਸ਼ਿਆਂ ਵਿਰੁੱਧ ਦੇ 570ਵੇਂ ਦਿਨ 116 ਨਸ਼ਾ ਤਸਕਰ ਕਾਬੂ

ਚੰਡੀਗੜ੍ਹ :  ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 245ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 528 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 245ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 236 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 72,881 ਹੋ ਗਈ ਹੈ। ਇਸ ਤੋਂ ਇਲਾਵਾ 168 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 570ਵੇਂ ਦਿਨ ਵੀ ਜਾਰੀ ਰੱਖਦਿਆਂ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 176 ਗ੍ਰਾਮ ਹੈਰੋਇਨ, 210 ਕਿਲੋ ਗਾਂਜਾ, 393 ਨਸ਼ੀਲੀਆਂ ਗੋਲੀਆਂ ਅਤੇ 3200 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 570 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 79,227 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

Have something to say? Post your comment

 

More in Chandigarh

ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ :  ਚੀਮਾ

650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਚੀਮਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼