Wednesday, September 23, 2026
BREAKING NEWS
ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

Chandigarh

ਭਗਵੰਤ ਸਿੰਘ ਮਾਨ ਨੇ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ

September 22, 2026 10:18 PM
SehajTimes
ਜ਼ਮੀਨੀ ਪੱਧਰ 'ਤੇ ਸ਼ਾਸਨ ਨੂੰ ਮਜ਼ਬੂਤ ਕਰਨ ਲਈ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
ਪੰਚਾਇਤਾਂ, ਨਗਰ ਨਿਗਮਾਂ/ਕੌਂਸਲਾਂ ਦੀ ਵਿੱਤੀ ਸਥਿਰਤਾ ਲਈ ਸੂਬਿਆਂ ਵਾਸਤੇ ਅਨੁਸ਼ਾਸਿਤ ਵਿੱਤੀ ਰਾਹ ਅਤੇ ਟਿਕਾਊ ਵਿੱਤੀ ਸੰਸਥਾਵਾਂ ਦੀ ਲੋੜ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
ਕਮਿਸ਼ਨ ਸਥਾਨਕ ਸੰਸਥਾਵਾਂ ਦੀ ਵਿੱਤੀ ਸਮਰੱਥਾ ਨੂੰ ਮਜ਼ਬੂਤ ਕਰਨ ਲਈ ਵਿਹਾਰਕ ਅਤੇ ਭਵਿੱਖਮੁਖੀ ਸਿਫ਼ਾਰਸ਼ਾਂ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
ਕਮਿਸ਼ਨ 30 ਸਤੰਬਰ, 2027 ਤੱਕ ਆਪਣੀ ਰਿਪੋਰਟ ਸੌਂਪੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚੇ ਦੀ ਵਕਾਲਤ ਕੀਤੀ। ਉਨ੍ਹਾਂ ਵਿੱਤੀ ਸਥਿਰਤਾ ਅਤੇ ਜ਼ਮੀਨੀ ਪੱਧਰ ਉੱਤੇ ਪ੍ਰਭਾਵਸ਼ਾਲੀ ਸ਼ਾਸਨ ਯਕੀਨੀ ਬਣਾਉਣ ਲਈ ਸੂਬਿਆਂ ਵਾਸਤੇ ਅਨੁਸ਼ਾਸਿਤ ਵਿੱਤੀ ਰਾਹ ਅਤੇ ਟਿਕਾਊ ਵਿੱਤੀ ਸੰਸਥਾਵਾਂ ਦੀ ਲੋੜ 'ਤੇ ਜ਼ੋਰ ਦਿੱਤਾ। ਨਵੇਂ ਬਣੇ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕਮਿਸ਼ਨ ਦਾ ਗਠਨ ਪੰਚਾਇਤਾਂ/ਨਗਰਪਾਲਿਕਾਵਾਂ ਅਤੇ ਰਾਜ ਵਿਚਕਾਰ ਟੈਕਸਾਂ, ਡਿਊਟੀਆਂ, ਰੋਡ ਟੈਕਸ ਅਤੇ ਹੋਰਾਂ ਦੀ ਵੰਡ ਲਈ ਵਿਸ਼ੇਸ਼ ਸਿਫ਼ਾਰਸ਼ਾਂ ਕਰਨ ਤੋਂ ਇਲਾਵਾ ਇਨ੍ਹਾਂ ਨਾਗਰਿਕ ਸੰਸਥਾਵਾਂ ਦੀ ਵਿੱਤੀ ਸਥਿਤੀ ਸੁਧਾਰਨ ਲਈ ਹੋਰ ਸਿਫ਼ਾਰਸ਼ਾਂ ਕਰਨ ਲਈ ਕੀਤਾ ਗਿਆ ਹੈ।" ਮੁੱਖ ਮੰਤਰੀ ਨੇ ਕਿਹਾ, "ਕਮਿਸ਼ਨ ਪੰਚਾਇਤੀ ਰਾਜ ਸੰਸਥਾਵਾਂ ਅਤੇ ਨਗਰਪਾਲਿਕਾਵਾਂ ਨੂੰ ਵਿੱਤੀ ਵਿਕੇਂਦਰੀਕਰਣ ਯਕੀਨੀ ਬਣਾਉਣ ਲਈ ਸੰਵਿਧਾਨਕ ਜ਼ਰੀਆ ਹੈ। ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ 73ਵੀਂ ਸੰਵਿਧਾਨਕ ਸੋਧ ਤਹਿਤ ਬਣਾਈਆਂ ਗਈਆਂ ਜ਼ਮੀਨੀ ਪੱਧਰ ਦੀਆਂ ਸੰਸਥਾਵਾਂ ਕੋਲ ਆਪਣੀਆਂ ਜ਼ਿੰਮੇਵਾਰੀਆਂ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਵਿੱਤੀ ਸਮਰੱਥਾ ਹੋਵੇ।" ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ, "ਸੂਬਾਈ ਵਿੱਤ ਕਮਿਸ਼ਨ ਕੋਲ ਪੰਚਾਇਤੀ ਰਾਜ ਸੰਸਥਾਵਾਂ ਅਤੇ ਨਗਰਪਾਲਿਕਾਵਾਂ ਦੀ ਵਿੱਤੀ ਸਥਿਤੀ ਦੀ ਜਾਂਚ ਕਰਨ ਅਤੇ ਸਥਾਨਕ ਸਰਕਾਰਾਂ ਦੀਆਂ ਵਿੱਤੀ ਦੇਣਦਾਰੀਆਂ ਅਤੇ ਵਿੱਤੀ ਸਥਿਰਤਾ ਮਜ਼ਬੂਤ ਕਰਨ ਲਈ ਇੱਕ ਢਾਂਚੇ ਦੀ ਸਿਫ਼ਾਰਸ਼ ਕਰਨ ਦੀ ਮਹੱਤਵਪੂਰਨ ਜ਼ਿੰਮੇਵਾਰੀ ਹੈ।" ਮੁੱਖ ਮੰਤਰੀ ਨੇ ਅੱਗੇ ਕਿਹਾ, "ਪੰਚਾਇਤਾਂ/ਨਗਰਪਾਲਿਕਾਵਾਂ ਦੀ ਵਿੱਤੀ ਸਥਿਤੀ ਸੁਧਾਰਨ ਲਈ ਲੋੜੀਂਦੇ ਕਦਮ ਦੀ ਸਿਫ਼ਾਰਸ਼ ਕਰਨ ਲਈ ਵੀ ਕਮਿਸ਼ਨ ਬਹੁਤ ਜ਼ਰੂਰੀ ਹੈ।" ਇਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਕਮਿਸ਼ਨ ਗੈਰ-ਉਤਪਾਦਕ ਮਾਲੀਆ ਖ਼ਰਚੇ ਘਟਾਉਣ ਦੇ ਉਪਾਵਾਂ ਅਤੇ ਪੂੰਜੀਗਤ ਸਰੋਤਾਂ ਦੀ ਕੁਸ਼ਲ ਅਤੇ ਪ੍ਰਭਾਵਸ਼ਾਲੀ ਵਰਤੋਂ ਲਈ ਪ੍ਰਸ਼ਾਸਨ ਦੀ ਗੁਣਵੱਤਾ ਅਤੇ ਤਕਨੀਕੀ ਸਹਾਇਤਾ ਵਿੱਚ ਸੁਧਾਰ ਕਰਨ ਦੇ ਕਦਮਾਂ ਦੀ ਸਿਫ਼ਾਰਸ਼ ਵੀ ਕਰਦਾ ਹੈ। ਇਸ ਮਹੱਤਵਪੂਰਨ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਸਾਬਕਾ ਵਧੀਕ ਮੁੱਖ ਸਕੱਤਰ ਕੇ. ਸ਼ਿਵ ਪ੍ਰਸਾਦ ਦੀ ਪ੍ਰਧਾਨਗੀ ਹੇਠ 'ਪੰਚਾਇਤਾਂ ਅਤੇ ਨਗਰਪਾਲਿਕਾਵਾਂ ਲਈ ਪੰਜਾਬ ਵਿੱਤ ਕਮਿਸ਼ਨ ਐਕਟ, 1994' ਦੀ ਧਾਰਾ 3(1) ਤਹਿਤ ਸੱਤਵੇਂ ਪੰਜਾਬ ਵਿੱਤ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ।"ਮੁੱਖ ਮੰਤਰੀ ਨੇ ਕਿਹਾ, "ਕਮਿਸ਼ਨ ਦੀ ਪੰਜ ਸਾਲਾਂ ਦੀ ਮਿਆਦ ਪਹਿਲੀ ਅਪਰੈਲ, 2026 ਤੋਂ ਸ਼ੁਰੂ ਹੋਵੇਗੀ ਅਤੇ ਇਹ 30 ਸਤੰਬਰ, 2027 ਤੱਕ ਆਪਣੀ ਰਿਪੋਰਟ ਉਪਲਬਧ ਕਰਵਾਏਗਾ। ਵਿਆਪਕ ਜਨਤਕ ਹਿੱਤਾਂ ਵਿੱਚ ਕਮਿਸ਼ਨ ਉਸ ਆਧਾਰ ਦਾ ਸੰਕੇਤ ਦੇਵੇਗਾ, ਜਿਸ 'ਤੇ ਉਹ ਆਪਣੇ ਸਿੱਟਿਆਂ ਉੱਪਰ ਪਹੁੰਚਿਆ ਹੈ।" ਇਸ ਮੌਕੇ ਵਧੀਕ ਮੁੱਖ ਸਕੱਤਰ ਆਲੋਕ ਸ਼ੇਖਰ, ਸਕੱਤਰ ਪੇਂਡੂ ਵਿਕਾਸ, ਸਕੱਤਰ ਸਥਾਨਕ ਸਰਕਾਰਾਂ ਅਤੇ ਹੋਰ ਵੀ ਹਾਜ਼ਰ ਸਨ।

Have something to say? Post your comment

 

More in Chandigarh

ਗੈਂਗਸਟਰਾਂ 'ਤੇ ਵਾਰ ਦਾ 245ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 236 ਕਾਬੂ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ :  ਚੀਮਾ

650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਚੀਮਾ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ

ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ

ਜਨਗਣਨਾ 2027 ਲਈ ਪੰਜਾਬ ਤਿਆਰ-ਬਰ-ਤਿਆਰ

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼